ਮਹਿਲਾ ਸਰਪੰਚ ਦੇ ਪਤੀ ਤੇ ਕੁਝ ਹੋਰ ਵਿਅਕਤੀਆਂ ਵੱਲੋਂ ਨੌਜਵਾਨ ਨਾਲ ਕੁੱਟਮਾਰ, ਫਾਈਰਿੰਗ ਵੀ ਕੀਤੀ
Ajnala News: ਮਹਿਲਾ ਸਰਪੰਚ ਦੇ ਪਤੀ ਤੇ ਕੁਝ ਹੋਰ ਵਿਅਕਤੀਆਂ ਵੱਲੋਂ ਘਰ ਵਿੱਚ ਵੜ ਕੇ ਇੱਕ ਨੌਜਵਾਨ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਨੌਜਵਾਨ 'ਤੇ ਫਾਈਰਿੰਗ ਵੀ ਕੀਤੀ
Ajnala News: ਮਹਿਲਾ ਸਰਪੰਚ ਦੇ ਪਤੀ ਤੇ ਕੁਝ ਹੋਰ ਵਿਅਕਤੀਆਂ ਵੱਲੋਂ ਘਰ ਵਿੱਚ ਵੜ ਕੇ ਇੱਕ ਨੌਜਵਾਨ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਨੌਜਵਾਨ 'ਤੇ ਫਾਈਰਿੰਗ ਵੀ ਕੀਤੀ ਗਈ ਹੈ। ਸੀਟੀਵੀ ਦੀ ਵੀਡੀਓ ਸਾਹਮਣੇ ਆਈ ਹੈ ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਥਾਣਾ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਉਗਰ ਔਲਖ ਦੇ ਇਕ ਨੌਜਵਾਨ ਲਵਲੀ ਪੱਤਰ ਹਰਜਿੰਦਰ ਕੁਮਾਰ ਨੇ ਥਾਣਾ ਅਜਨਾਲਾ ਨੂੰ ਇਕ ਲਿਖਤੀ ਸ਼ਿਕਾਇਤ ਦਿੱਤੀ ਕਿ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਸੁਖਦੇਵ ਸਿੰਘ ਤੇ ਹੋਰ ਵਿਅਕਤੀਆਂ ਵੱਲੋਂ ਮੇਰੇ ਘਰ 'ਚ ਆ ਕੇ ਗਾਲੀ-ਗਲੋਚ ਕੀਤੀ ਤੇ ਨਾਲ ਕੁੱਟਮਾਰ ਵੀ ਕੀਤੀ ਤੇ ਫਾਇਰਿੰਗ ਵੀ ਕੀਤੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਲਈ ਆਪਣਾ ਪਰਿਵਾਰ ਤੇ ਨੌਕਰੀ ਛੱਡੀ, ਹਰ ਔਖੀ ਘੜੀ 'ਚ ਵੀ ਸਾਥ ਨਿਭਾਵਾਂਗੀ: ਕਿਰਨਦੀਪ ਕੌਰ
ਇਸ ਮੌਕੇ ਗੱਲਬਾਤ ਕਰਦਿਆਂ ਲਵਲੀ ਨੇ ਦੱਸਿਆ ਕਿ ਮਹਿਲਾ ਸਰਪੰਚ ਦੇ ਪਤੀ ਵੱਲੋਂ ਪਿੰਡ 'ਚ ਹੀ ਡਿਸਪੈਂਸਰੀ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਸੀ ਤੇ ਮੈਂ ਉਹਨਾਂ ਨੂੰ ਕਿਹਾ ਕਿ ਜਿਸ ਜਗ੍ਹਾ 'ਤੇ ਤੁਸੀਂ ਡਿਸਪੈਂਸਰੀ ਬਣਾ ਰਹੇ ਹੋ ,ਉਥੇ ਸਾਡੀ ਵੀ ਜਗ੍ਹਾ ਹੈ ਤਾਂ ਇਸੇ ਹੀ ਗੱਲ ਤੋਂ ਮੇਰੇ ਨਾਲ ਗਾਲੀ ਗਲੋਚ ਕਰਨ ਲੱਗ ਪਏ ਤੇ ਮੈਂ ਆਪਣੇ ਘਰ ਵਾਪਸ ਆ ਗਿਆ।
ਇਹ ਵੀ ਪੜ੍ਹੋ : ਹਾਈਕੋਰਟ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਬਾਰੇ ਮੰਗੇ ਸਬੂਤ, ਪੰਜਾਬ ਪੁਲਿਸ ਤੋਂ ਵੀ ਰਿਪੋਰਟ ਤਲਬ
ਜਿਸ ਤੋਂ ਬਾਅਦ ਸੁਖਦੇਵ ਸਿੰਘ ਆਪਣੇ ਕੁਝ ਸਾਥੀਆਂ ਨੂੰ ਨਾਲ ਲੈ ਕੇ ਮੇਰੇ ਘਰ ਆ ਗਿਆ ਤੇ ਮੇਰੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਮੈਂ ਆਪਣੇ ਮਕਾਨ ਦੀ ਛੱਤ ਵੱਲ ਨੂੰ ਭੱਜਣ ਲੱਗਾ ਤਾਂ ਇਹਨਾ ਮੇਰੇ ਉੱਤੇ ਇਕ ਫਾਇਰ ਵੀ ਕਰ ਦਿੱਤਾ ਤੇ ਮੈਂ ਵਾਲ ਵਾਲ ਬਚ ਗਿਆ। ਮੈਂ ਹੁਣ ਪ੍ਰਸ਼ਾਸਨ ਕੋਲੋਂ ਮੰਗ ਕਰਦਾ ਹਾਂ ਕਿ ਇਹਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਾਨੂੰ ਬਣਦਾ ਇਨਸਾਫ ਦਿੱਤਾ ਜਾਵੇ। ਇਸ ਮੌਕੇ 'ਤੇ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਵਿਰੁੱਧ 307 ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਗਲੇਰੀ ਕਾਰਵਾਈ ਚੱਲ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।