ਧਾਰਮਿਕ ਗ੍ਰੰਥ ਦੀ ਬੇਅਦਬੀ ਦੇ ਦੋਸ਼ਾਂ 'ਚ ਘਿਰੀ ਮਹਿਲਾ ਨੂੰ ਮਾਰੀ ਗੋਲੀ
ਏਬੀਪੀ ਸਾਂਝਾ | 26 Jul 2016 05:57 AM (IST)
ਲੁਧਿਆਣਾ : ਲੁਧਿਆਣਾ ਦੇ ਕਸਬਾ ਆਲਮਗੀਰ ਵਿਖੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਇੱਕ ਮਹਿਲਾ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਮਹਿਲਾ ਦਾ ਨਾਮ ਬਲਵਿੰਦਰ ਕੌਰ ਸੀ ਅਤੇ ਉਸ ਦੀ ਉਮਰ 47 ਦੇ ਕਰੀਬ ਸੀ। ਮਿਲੀ ਜਾਣਕਾਰ ਅਨੁਸਾਰ ਬਲਵਿੰਦਰ ਕੌਰ ਨੂੰ ਪੁਲਿਸ ਨੇ ਧਾਰਮਿਕ ਗ੍ਰੰਥ ਦੀ ਬੇਅਦਬੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਕਾਫ਼ੀ ਸਮੇਂ ਤੋਂ ਜੇਲ੍ਹ ਵਿੱਚ ਸੀ। ਕੁੱਝ ਦਿਨ ਪਹਿਲਾਂ ਉਹ ਜ਼ਮਾਨਤ ਉੱਤੇ ਜੇਲ੍ਹ ਤੋਂ ਬਾਹਰ ਆਈ ਸੀ। ਜਾਣਕਾਰੀ ਅਨੁਸਾਰ ਕਿਸੇ ਵਿਅਕਤੀ ਨੇ ਬਲਵਿੰਦਰ ਕੌਰ ਨੂੰ ਅੱਜ ਆਲਮਗੀਰ ਵਿਖੇ ਬੁਲਾਇਆ ਅਤੇ ਉੱਥੇ ਗੋਲੀ ਮਾਰ ਕੇ ਹਮਲਾਵਰ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਹਮਲਾਵਰ ਦੀ ਭਾਲ ਕੀਤੀ ਜਾ ਰਹੀ ਹੈ।