ਪੜਚੋਲ ਕਰੋ

ਰੁਜ਼ਗਾਰ ਦੀ ਭਾਲ 'ਚ ਦੁਬਈ ਗਈ ਪੰਜਾਬਣ ਕੁਵੈਤ ਦੇ ਸ਼ੇਖ ਨੂੰ ਵੇਚੀ, ਸਾਲ ਭਰ ਕੀਤੇ ਤਸ਼ੱਦਦ

ਮਹਿਲਾ ਨੇ ਖਾਸ ਗੱਲਬਾਤ ਕਰਦਿਆਂ ਆਪਣੀ ਕਹਾਣੀ ਸੁਣਾਈ। ਉਸ ਨੇ ਕਿਹਾ ਇੱਕ ਸਾਲ ਤਕ ਇੱਕ ਪਰਿਵਾਰ ਨੇ ਰੱਜ ਕੇ ਉਸ 'ਤੇ ਤਸ਼ੱਦਦ ਕੀਤੀ। ਏਜੰਟ ਕੰਮ ਦਾ ਝਾਂਸਾ ਦੇ ਕੇ ਉਸ ਨੂੰ ਬਾਹਰ ਲੈ ਗਿਆ ਜਿੱਥੇ ਇੱਕ ਪਰਿਵਾਰ ਨੇ ਇੱਕ ਸਾਲ ਉਸ ਦੀ ਕੁੱਟਮਾਰ ਕੀਤੀ। ਮਹਿਲਾ ਨੇ ਕਿਹਾ ਕਿ ਨਾ ਹੀ ਉਸ ਨੂੰ ਕੰਮ ਕਰਨ ਦੇ ਪੈਸੇ ਦਿੱਤੇ ਜਾਂਦੇ ਸੀ ਅਤੇ ਨਾ ਹੀ ਖਾਣਾ।

ਗੁਰਦਾਸਪੁਰ: ਕੰਮ ਦੀ ਭਾਲ ਵਿੱਚ ਦੁਬਈ ਗਈ ਪੰਜਾਬਣ ਨੂੰ ਚੰਦ ਪੈਸਿਆਂ ਲਈ ਕੁਵੈਤ ਦੇ ਸ਼ੇਖ ਨੂੰ ਵੇਚ ਦਿੱਤਾ ਗਿਆ। ਕਰੀਬ ਇੱਕ ਸਾਲ ਬਾਅਦ ਇਸ ਮਹਿਲਾ ਦੀ ਘਰ ਵਾਪਸੀ ਹੋਈ ਹੈ। ਵਤਨ ਵਾਪਸੀ ਬਾਅਦ ਮਹਿਲਾ ਨੇ ਆਪਣੇ ਨਾਲ ਵਾਪਰੀ ਹੱਡਬੀਤੀ ਬਿਆਨ ਕੀਤੀ। ਮਹਿਲਾ ਮੁਤਾਬਕ ਪੰਜਾਬ ਦਾ ਇੱਕ ਏਜੰਟ ਉਸ ਨੂੰ ਕੰਮ ਦਿਵਾਉਣ ਦੇ ਬਹਾਨੇ ਦੁਬਈ ਲੈ ਕੇ ਗਿਆ ਪਰ ਉੱਥੋਂ ਪੈਸਿਆਂ ਖਾਤਰ ਉਸ ਨੂੰ ਕੁਵੈਤ ਦੇ ਇੱਕ ਸ਼ੇਖ ਨੂੰ ਵੇਚ ਦਿੱਤਾ ਗਿਆ। ਇਸ ਤੋਂ ਬਾਅਦ ਕਰੀਬ ਇੱਕ ਸਾਲ ਤੱਕ ਇੱਕ ਪਰਿਵਾਰ ਇਸ ਮਹਿਲਾ ਨੂੰ ਕੁੱਟਦਾ-ਮਾਰਦਾ ਰਿਹਾ। ਘਰ ਦਾ ਸਾਰਾ ਕੰਮ ਕਰਵਾਉਣ ਦੇ ਬਾਵਜੂਦ ਮਹਿਲਾ ਨੂੰ ਕੋਈ ਪੈਸਾ ਨਹੀਂ ਦਿੱਤਾ ਤੇ ਨਾ ਹੀ ਕਦੇ ਆਪਣੇ ਪਰਿਵਾਰ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ। ਮਹਿਲਾ ਨੇ ਖਾਸ ਗੱਲਬਾਤ ਕਰਦਿਆਂ ਆਪਣੀ ਕਹਾਣੀ ਸੁਣਾਈ। ਉਸ ਨੇ ਕਿਹਾ ਇੱਕ ਸਾਲ ਤਕ ਇੱਕ ਪਰਿਵਾਰ ਨੇ ਰੱਜ ਕੇ ਉਸ 'ਤੇ ਤਸ਼ੱਦਦ ਕੀਤੀ। ਏਜੰਟ ਕੰਮ ਦਾ ਝਾਂਸਾ ਦੇ ਕੇ ਉਸ ਨੂੰ ਬਾਹਰ ਲੈ ਗਿਆ ਜਿੱਥੇ ਇੱਕ ਪਰਿਵਾਰ ਨੇ ਇੱਕ ਸਾਲ ਉਸ ਦੀ ਕੁੱਟਮਾਰ ਕੀਤੀ। ਮਹਿਲਾ ਨੇ ਕਿਹਾ ਕਿ ਨਾ ਹੀ ਉਸ ਨੂੰ ਕੰਮ ਕਰਨ ਦੇ ਪੈਸੇ ਦਿੱਤੇ ਜਾਂਦੇ ਸੀ ਅਤੇ ਨਾ ਹੀ ਖਾਣਾ। ਉਸ ਪਰਿਵਾਰ ਨੇ ਉਸ ਦਾ ਫੋਨ ਖੋਹ ਲਿਆ ਸੀ, ਜਿਸ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਤੋਂ ਇੱਕ ਸਾਲ ਤੱਕ ਦੂਰ ਰਹੀ। ਮਹਿਲਾ ਦੇ ਪਰਿਵਾਰ ਨੇ ਪੰਜਾਬ ਵਿੱਚ ਪੰਜਾਬ ਦੀ ਲੀਗਲ ਸਰਵਿਸਿਜ਼ ਅਥਾਰਿਟੀ ਤੱਕ ਪਹੁੰਚ ਕੀਤੀ। ਇਸ ਦੇ ਨਾਲ ਹੀ ਕੁਵੈਤ ਵਿੱਚ ਕੰਮ ਕਰ ਰਹੀ ਇੱਕ ਐਨਜੀਓ ਨੇ ਵੀ ਮਹਿਲਾ ਦੀ ਕੁਵੈਤ ਵਿੱਚ ਭਾਲ ਕਰ ਲਈ। ਪੰਜਾਬ ਲੀਗਲ ਸਰਵਿਸਿਜ਼ ਅਥਾਰਿਟੀ ਦੇ ਸੈਕਟਰੀ ਰੁਪਿੰਦਰ ਚਹਿਲ ਨੇ ਕਿਹਾ ਕਿ ਕਿ ਮਹਿਲਾ ਨੂੰ ਕੁਵੈਤ ਤੋਂ ਪੰਜਾਬ ਲਿਆਉਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਤੇ ਬਾਹਰਲੀ ਇੱਕ ਐਨਜੀਓ ਦੀ ਮਦਦ ਨਾਲ ਮਹਿਲਾ ਅੱਜ ਪੰਜਾਬ ਵਿੱਚ ਪਹੁੰਚ ਚੁੱਕੀ ਹੈ। ਰੁਪਿੰਦਰ ਚਹਿਲ ਨੇ ਕਿਹਾ ਕਿ ਏਜੰਟ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਹਿਲਾ ਨੂੰ ਵੀ ਟਰੀਟਮੈਂਟ ਦਿੱਤਾ ਜਾ ਰਿਹਾ ਹੈ। ਰੁਪਿੰਦਰ ਚਹਿਲ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਅੱਗੇ ਤੋਂ ਨਾ ਵਾਪਰਨ ਉਸ ਲਈ ਪੰਜਾਬ ਸਟੇਟ ਲੀਗਲ ਅਥਾਰਿਟੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾ ਰਹੀ ਹੈ ਤਾਂ ਕਿ ਗੈਰ ਕਾਨੂੰਨੀ ਏਜੰਟਾਂ ਤੋਂ ਬਚਿਆ ਜਾ ਸਕੇ।

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ‘ਚ NEET ਪੀੜਤ ਵਿਦਿਆਰਥੀਆਂ ਨੂੰ ਸ਼ਰਧਾਂਜਲੀ, ਸਪੀਕਰ ਨੇ ਕਿਹਾ -ਕੇਂਦਰ ਸਰਕਾਰ ਸੁਧਾਰੇ ਆਪਣਾ ਸਿਸਟਮ; ਜਾਣੋ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

Embed widget