Faridkot News: ਫਰੀਦਕੋਟ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਹਿਲਾ ਸਬ-ਇੰਸਪੈਕਟਰ ਨੂੰ ਆਪਣੀ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗੀ ਹੈ। ਗੋਲੀ ਉਸ ਦੀ ਛਾਤੀ ਵਿੱਚ ਲੱਗੀ ਹੈ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੀ ਟੀਮ ਉਸ ਦੇ ਇਲਾਜ ਵਿਚ ਲੱਗੀ ਹੋਈ ਹੈ।



 

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਰਾਤ ਪੌਣੇ 2 ਵਜੇ ਵਾਪਰਿਆ, ਜਦੋਂ ਜੋਗਿੰਦਰ ਕੌਰ ਆਪਣੀ ਸਰਵਿਸ ਰਿਵਾਲਵਰ ਲਾਕਰ 'ਚ ਰੱਖ ਰਹੀ ਸੀ ਤਾਂ ਅਚਾਨਕ ਉਹਨਾਂ ਦੀ ਰਿਵਾਲਵਰ ਵਿਚੋਂ ਗੋਲੀ ਚੱਲ ਗਈ ਤੇ ਗੋਲੀ ਉਨ੍ਹਾਂ ਦੀ ਛਾਤੀ 'ਚ ਲੱਗ ਗਈ। ਫਿਲਹਾਲ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

 ਇਹ ਵੀ ਪੜ੍ਹੋ : ਪਹਿਲਵਾਨਾਂ ਨੂੰ ਮਿਲਿਆ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਦਾ ਸਮਰਥਨ, 7 ਮਈ ਨੂੰ ਹਜ਼ਾਰਾਂ ਔਰਤਾਂ ਪੁੱਜਣਗੀਆਂ ਜੰਤਰ-ਮੰਤਰ



ਫਰੀਦਕੋਟ ਦੇ ਐਸਪੀ ਜਸਮੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋਗਿੰਦਰ ਕੌਰ ਨੂੰ ਉਸ ਦੀ ਆਪਣੀ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗੀ ਹੈ। ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ, ਜਦੋਂ ਉਹ ਆਪਣੀ ਸਰਵਿਸ ਰਿਵਾਲਵਰ ਲਾਕਰ ਵਿੱਚ ਰੱਖ ਰਹੀ ਸੀ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸ ਦੇਈਏ ਕਿ ਜੋਗਿੰਦਰ ਕੌਰ ਨੂੰ ਇੱਕ ਮਹੀਨਾ ਪਹਿਲਾਂ ਗੋਲੇਵਾਲਾ ਚੌਕੀ ਦਾ ਇੰਚਾਰਜ ਬਣਾਇਆ ਗਿਆ ਸੀ।


ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਰਚ ਮਹੀਨੇ 'ਚ ਬਟਾਲਾ ਪੁਲਿਸ ਦੇ ਪੀਸੀਆਰ ਵਿੱਚ ਤਾਇਨਾਤ ਏਐੱਸਆਈ ਦੀ ਵੀ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਚੱਲਣ ਨਾਲ ਮੌਤ ਹੋ ਗਈ ਸੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।