ਮਹਿਲਾ ਅਧਿਆਪਕ ਨੂੰ 10 ਸਾਲ ਦੀ ਸਜ਼ਾ, 14 ਸਾਲ ਦੇ ਬੱਚੇ ਨਾਲ ਕੀਤਾ ਅਜਿਹਾ ਕਾਰਾ
ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਇੱਕ ਮਹਿਲਾ ਅਧਿਆਪਕ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਪਰਾਧ ਕਰਨ ਵਾਲੀ ਔਰਤ 'ਤੇ 10,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਚੰਡੀਗੜ੍ਹ: ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ 14 ਸਾਲ ਦੇ ਬੱਚੇ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਇੱਕ ਮਹਿਲਾ ਅਧਿਆਪਕ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਮਹਿਲਾ ਅਧਿਆਪਕ ਬੱਚੇ ਨੂੰ ਟਿਊਸ਼ਨ ਪੜ੍ਹਾਉਂਦੀ ਸੀ। ਅਦਾਲਤ ਨੇ ਅਪਰਾਧੀ ਔਰਤ 'ਤੇ 10,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਚੰਡੀਗੜ੍ਹ ਪੁਲਿਸ ਨੇ ਬੱਚੇ ਦੇ ਮਾਪਿਆਂ ਦੀ ਸ਼ਿਕਾਇਤ ’ਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰਕੇ 24 ਮਈ 2018 ਨੂੰ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਅਦਾਲਤ ਨੇ ਦੋਸ਼ੀ ਔਰਤ 'ਤੇ 10,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਬੱਚੇ ਨੇ ਆਪਣੇ ਨਾਲ ਵਾਪਰੀ ਘਟਨਾ ਦਾ ਖੁਲਾਸਾ ਇੱਕ ਐਨਜੀਓ ਕੌਂਸਲਰ ਨੂੰ ਕੀਤਾ, ਜਿਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਦੱਸਿਆ ਜਾਂਦਾ ਹੈ ਕਿ ਮਹਿਲਾ ਅਧਿਆਪਕ ਦਾ ਪਰਿਵਾਰ, ਬੱਚੇ ਦਾ ਪਰਿਵਾਰ, ਦੋਵੇਂ ਇੱਕ ਦੂਜੇ ਨੂੰ ਜਾਣਦੇ ਸੀ। ਲੜਕੇ ਅਤੇ ਉਸਦੀ ਭੈਣ ਨੇ 2017 ਵਿੱਚ ਔਰਤ ਤੋਂ ਟਿਊਸ਼ਨਾਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਸੀ। ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਕ ਕੁਝ ਦਿਨਾਂ ਬਾਅਦ ਮਹਿਲਾ ਟੀਚਰ ਨੇ ਲੜਕੇ ਦੇ ਮਾਤਾ-ਪਿਤਾ ਨੂੰ ਲੜਕੀ ਨੂੰ ਵੱਖ ਤੋਂ ਟਿਊਸ਼ਨ ਲਈ ਭੇਜਣ ਲਈ ਕਿਹਾ। ਉਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਇਸ ਨਾਲ ਲੜਕੇ ਨੂੰ ਆਪਣੀ ਪੜ੍ਹਾਈ 'ਤੇ ਧਿਆਨ ਦੇਣ ਦੀ ਸਹੂਲਤ ਮਿਲੇਗੀ।
ਗੁਆਂਢੀਆਂ ਦੀ ਮਦਦ ਨਾਲ ਬੱਚੇ ਨੂੰ ਬਚਾਇਆ ਗਿਆ
ਮਹਿਲਾ ਅਧਿਆਪਕ ਦੇ ਕਹਿਣ 'ਤੇ ਜਦੋਂ ਮਾਤਾ-ਪਿਤਾ ਨੇ ਲੜਕੀ ਨੂੰ ਵੱਖਰਾ ਪੜ੍ਹਾਉਣਾ ਸ਼ੁਰੂ ਕੀਤਾ ਤਾਂ ਉਸ ਨੇ ਲੜਕੇ ਦਾ ਜਿਨਸੀ ਸ਼ੋਸ਼ਣ ਕਰਨਾ ਸ਼ੁਰੂ ਕਰ ਦਿੱਤਾ। ਮਾਰਚ 2018 'ਚ ਲੜਕੇ ਦੀ ਮਾਂ ਨੇ ਉਸ ਨੂੰ ਟਿਊਸ਼ਨ 'ਤੇ ਜਾਣ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਮਹਿਲਾ ਟੀਚਰ ਨੇ ਲੜਕੇ ਨੂੰ ਉਸਦੇ ਮਾਤਾ-ਪਿਤਾ ਅਤੇ ਆਪਣੇ ਪਤੀ ਦੀ ਮੌਜੂਦਗੀ 'ਚ ਘਰ 'ਚ ਬੰਦ ਕਰ ਦਿੱਤਾ। ਬਾਅਦ 'ਚ ਗੁਆਂਢੀਆਂ ਦੀ ਮਦਦ ਨਾਲ ਬੱਚੇ ਨੂੰ ਬਚਾਇਆ ਗਿਆ।
ਇਹ ਵੀ ਪੜ੍ਹੋ: ਜੋੜੇ ਨੇ ਹੋਟਲ ਤੋਂ ਚੋਰੀ ਕੀਤੀਆਂ ਸ਼ਰਾਬ ਦੀਆਂ 45 ਬੋਤਲਾਂ, 3 ਕਰੋੜ ਰੁਪਏ ਦੀ ਇੱਕ ਬੋਤਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin