Punjab News: ਮਸਕਟ ਵਿੱਚ ਫਸੀ ਔਰਤ ਦੇ ਬੱਚੇ ਨੇ ਟਵਿੱਟਰ ਰਾਹੀਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਕੋਲ ਮਦਦ ਦੀ ਗੁਹਾਰ ਲਾਈ ਤਾਂ ਉਨ੍ਹਾਂ ਨੇ ਮਹਿਲਾ ਨੂੰ ਤੁਰੰਤ ਸੁਰੱਖਿਅਤ ਭਾਰਤ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਸਕਟ ਵਿੱਚ ਫਸੀ ਪਰਮਜੀਤ ਕੌਰ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਜਲਦੀ ਹੀ ਉਨ੍ਹਾਂ ਦਾ ਨਵਾਂ ਪਾਸਪੋਰਟ ਬਣ ਜਾਵੇਗਾ ਤੇ ਅਸੀਂ ਉਨ੍ਹਾਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਵਾਂਗੇ।  



ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਟਵੀਟ ਕਰਕੇ ਕਿਹਾ ਕਿ ਲੁਧਿਆਣਾ ਸਾਹਨੇਵਾਲ ਵਿੱਚ ਰਹਿਣ ਵਾਲੇ ਇੱਕ ਬੱਚੇ ਨੇ ਟਵਿੱਟਰ 'ਤੇ ਮੇਰੇ ਕੋਲੋਂ ਮਦਦ ਮੰਗੀ ਸੀ। ਉਸ ਦੀ ਮਾਂ ਇੱਕ ਟਰੈਵਲ ਏਜੰਟ ਵੱਲੋਂ ਠੱਗੀ ਦਾ ਸ਼ਿਕਾਰ ਹੋ ਕੇ ਮਸਕਟ ਵਿੱਚ ਫਸ ਗਈ। ਅਸੀਂ ਪਰਮਜੀਤ ਕੌਰ ਜੀ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜਲਦੀ ਹੀ ਉਨ੍ਹਾਂ ਦਾ ਨਵਾਂ ਪਾਸਪੋਰਟ ਬਣ ਜਾਵੇਗਾ ਤੇ ਅਸੀਂ ਉਨ੍ਹਾਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਵਾਂਗੇ। ਵਾਹਿਗੁਰੂ ਜੀ ਮਿਹਰ ਕਰੇ।


 






ਦੱਸ ਦਈਏ ਕਿ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਲੋਕ ਵਿਦੇਸ਼ਾਂ ਵਿੱਚ ਫਸ ਰਹੇ ਹਨ। ਪਹਿਲਾਂ ਵੀ ਸਰਕਾਰ ਨੇ ਕਈ ਔਰਤਾਂ ਨੂੰ ਵਿਦੇਸ਼ਾਂ ਵਿੱਚੋਂ ਵਾਪਸ ਲਿਆਂਦਾ ਹੈ। ਪੰਜਾਬ ਸਰਕਾਰ ਨੇ ਠੱਗ ਏਜੰਟਾਂ ਖਿਲਾਫ ਸ਼ਿਕੰਜਾ ਕੱਸਿਆ ਹੈ ਪਰ ਇਸ ਦੇ ਬਾਵਜੂਦ ਠੱਗ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।