![ABP Premium](https://cdn.abplive.com/imagebank/Premium-ad-Icon.png)
ਕੁੜੀਆਂ ਨੂੰ ਵਿਦੇਸ਼ ਭੇਜਣ ਤੋਂ ਪਹਿਲਾਂ ਜ਼ਰੂਰ ਸੋਚੋ, 4 ਮਹੀਨੇ ਦੁਬਈ ਵਿੱਚ ਬੰਧਕ ਬਣ ਕੇ ਰਹੀ ਪੀੜਤ ਨੇ ਕੀਤੇ ਖ਼ੁਲਾਸੇ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਧੀਆਂ ਨੂੰ ਵਿਦੇਸ਼ ਭੇਜਣ ਤੋਂ ਪਹਿਲਾਂ ਟਰੈਵਲ ਏਜੰਟਾਂ ਅਤੇ ਵਿਦੇਸ਼ੀ ਕੰਪਨੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।
Punjab News: ਵਿਦੇਸ਼ਾਂ ਵਿੱਚ ਭਾਰਤੀਆਂ ਨੂੰ ਬੰਧਕ ਬਣਾਏ ਜਾਣ ਦੇ ਮਾਮਲਿਆਂ ਵਿੱਚ ਪਹਿਲਾਂ ਦੇ ਮੁਕਾਬਲੇ ਹੁਣ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਤਾਜ਼ਾ ਮਾਮਲਾ ਮਲੋਟ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਲੜਕੀ ਦੁਬਈ ਤੋਂ ਵਾਪਸ ਆਈ ਹੈ। ਮਲੋਟ ਦੀ ਰਹਿਣ ਵਾਲੀ ਲੜਕੀ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਚਾਰ ਮਹੀਨਿਆਂ ਤੱਕ ਦੁਬਈ ਵਿੱਚ ਬੰਧਕ ਬਣਾ ਕੇ ਰੱਖਿਆ ਗਿਆ ਸੀ। ਪੀੜਤਾ ਨੇ ਦਾਅਵਾ ਕੀਤਾ ਹੈ ਕਿ 25 ਤੋਂ 30 ਹੋਰ ਲੜਕੀਆਂ ਨੂੰ ਬੰਧਕ ਬਣਾ ਕੇ ਰੱਖਿਆ ਗਿਆ ਹੈ। ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਪੰਜਾਬ ਦੀਆਂ ਹਨ।
ਗਰੀਬੀ ਕਾਰਨ ਵਿਦੇਸ਼ ਚਲੇ ਗਏ
ਦੁਬਈ ਤੋਂ ਪਰਤੀ ਪੀੜਤ ਲੜਕੀ ਦਾ ਕਹਿਣਾ ਹੈ ਕਿ ਟਰੈਵਲ ਏਜੰਟਾਂ ਦੇ ਚੁੰਗਲ ਵਿਚ ਫਸ ਕੇ ਦੁਬਈ ਅਤੇ ਮਸਕਟ ਵਰਗੇ ਦੇਸ਼ਾਂ ਵਿੱਚ ਜਾਣ ਵਾਲੀਆਂ ਕੁੜੀਆਂ ਨੂੰ ਬੰਧਕ ਬਣਾ ਕੇ, ਕੁੱਟਮਾਰ ਅਤੇ ਸਰੀਰਕ ਸ਼ੋਸ਼ਣ ਕੀਤਾ ਜਾਂਦਾ ਹੈ। ਪੀੜਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਦੇ ਯਤਨਾਂ ਸਦਕਾ ਸਹੀ ਸਲਾਮਤ ਘਰ ਪਰਤਣ ਵਿਚ ਕਾਮਯਾਬ ਹੋਈ ਹੈ। ਪਰਿਵਾਰ ਦੀ ਗਰੀਬੀ ਕਾਰਨ ਉਹ ਕਰਜ਼ਾ ਲੈ ਕੇ ਵਿਦੇਸ਼ ਗਈ ਸੀ। ਉਸ ਨੂੰ ਪਹਿਲਾਂ ਨੋਇਡਾ ਦੀ ਇੱਕ ਕੰਪਨੀ ਰਾਹੀਂ ਟਰੈਵਲ ਏਜੰਟ ਵੱਲੋਂ ਟੂਰਿਸਟ ਵੀਜ਼ੇ 'ਤੇ ਦੁਬਈ ਭੇਜਿਆ ਗਿਆ ਅਤੇ ਫਿਰ ਮਸਕਟ ਭੇਜਿਆ ਗਿਆ। ਪੀੜਤਾ ਨੇ ਦੱਸਿਆ ਕਿ ਉਸ ਨੂੰ ਟਰੈਵਲ ਏਜੰਟ ਨੇ ਕਿਹਾ ਕਿ ਉਸ ਨੇ ਦੁਬਈ ਵਿੱਚ ਘਰੇਲੂ ਕੰਮ ਕਰਨਾ ਹੈ। ਪਰ ਜਿਵੇਂ ਹੀ ਉਹ ਗਈ ਤਾਂ ਉਸਦਾ ਮੋਬਾਈਲ ਖੋਹ ਲਿਆ ਗਿਆ ਅਤੇ ਉਸਦੀ ਕੁੱਟਮਾਰ ਕੀਤੀ ਗਈ।
ਰਾਜ ਸਭਾ ਮੈਂਬਰ ਨੇ ਕਾਰਵਾਈ ਕੀਤੀ
ਉਕਤ ਲੜਕੀ ਨੂੰ ਦੁਬਈ ਤੋਂ ਵਾਪਸ ਲਿਆਉਣ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਐਡਵੋਕੇਟ ਗੁਰਬੇਜ ਸਿੰਘ ਨੇ ਉਨ੍ਹਾਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਸੀ | ਜਿਸ ਤੋਂ ਬਾਅਦ ਉਨ੍ਹਾਂ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਸੰਸਦ ਸੈਸ਼ਨ ਦੌਰਾਨ ਇਸ ਮੁੱਦੇ ਨੂੰ ਗੰਭੀਰਤਾ ਨਾਲ ਉਠਾਇਆ। ਮਾਮਲੇ ਦਾ ਨੋਟਿਸ ਲੈਂਦਿਆਂ ਵਿਦੇਸ਼ ਮੰਤਰਾਲੇ ਨੇ ਪੀੜਤਾ ਨੂੰ ਭਾਰਤ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਗੁਰਬੇਜ ਸਿੰਘ ਨੇ ਦੱਸਿਆ ਕਿ ਮਾਮਲੇ 'ਚ ਨਾਮਜ਼ਦ ਦੋ ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)