ਦੀਨਾਨਗਰ: ਪੁਲਿਸ ਨੇ 24 ਸਾਲਾ ਲੜਕੇ ਨੂੰ ਇੱਕ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਥਾਣੇ ਦੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ, ਉਸ ਦੀ ਮਾਂ ਭੁਪਿੰਦਰ ਕੌਰ ਉਸੇ ਥਾਣੇ 'ਚ ਮਹਿਲਾ ਕਾਂਸਟੇਬਲ ਵਜੋਂ ਤਾਇਨਾਤ ਹੈ।
ਇਸ ਬਾਰੇ ਜਾਣਕਾਰੀ ਦਿੰਦਿਆ ਗੁਰਦਾਸਪੁਰ ਦੇ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ 24 ਸਾਲਾ ਨੌਜਵਾਨ ਗੁਰਪਿੰਦਰ ਸਿੰਘ ਨੂੰ ਇੱਕ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਉਹ ਅੰਮ੍ਰਿਤਸਰ ਤੋਂ ਹੈਰੋਇਨ ਦੀ ਸਪਲਾਈ ਕਰਦਾ ਸੀ ਤੇ ਖੁਦ ਵੀ ਹੈਰੋਇਨ ਦਾ ਆਦੀ ਸੀ।
ਇਸ ਮਾਮਲੇ 'ਚ ਮੁਲਜ਼ਮ ਦੀ ਕਾਂਸਟੇਬਲ ਮਾਂ ਤੋਂ ਜਦੋਂ ਪੁੱਛਿਆ ਤਾਂ ਉਨ੍ਹਾਂ ਕੈਮਰੇ ਅੱਗੇ ਕੁਝ ਵੀ ਬੋਲਣ ਤੋਂ ਮਨ੍ਹਾਂ ਕਰ ਦਿੱਤਾ।