ਖੇਮਕਰਨ: ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਦੀਆਂ ਔਰਤਾਂ ਉਨ੍ਹਾਂ ਦੀ ਪਾਰਟੀ ਵਿੱਚ ਆਪਣਾ ਵਿਸ਼ਵਾਸ ਜਤਾਉਣਗੀਆਂ ਜਿਸ ਨੇ ਹਮੇਸ਼ਾ ਉਨ੍ਹਾਂ ਦੀ ਰਾਖੀ ਕੀਤੀ ਹੈ। ਸਰਹੱਦੀ ਖੇਤਰ ਵਿੱਚ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕੋਈ ਨਵੀਂ ਗੱਲ ਨਹੀਂ ਹੈ ਅਤੇ ਹਮੇਸ਼ਾ ਹੀ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਇਹ ਕੋਸ਼ਿਸਾਂ ਕੀਤੀਆਂ ਜਾਂਦੀਆਂ ਹਨ।


ਸਾਬਕਾ ਕੇਂਦਰੀ ਮੰਤਰੀ ਨੇ ਕਿਹਾ, ''ਸਾਲ 2012 'ਚ ਤੁਸੀਂ ਪੀਪਲਜ਼ ਪਾਰਟੀ ਆਫ ਪੰਜਾਬ (ਪੀਪੀਪੀ) ਦਾ ਗਠਨ ਦੇਖਿਆ ਸੀ, ਜੋ ਚੋਣਾਂ ਤੋਂ ਬਾਅਦ ਭੰਗ ਹੋ ਗਈ ਅਤੇ ਕਾਂਗਰਸ ਦਾ ਹਿੱਸਾ ਬਣ ਗਈ।'' ਉਨ੍ਹਾਂ ਇਲਜ਼ਾਮ ਲਗਾਇਆ ਕਿ ਇੱਕ ਵਾਰ ਫਿਰ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।


ਅਕਾਲੀ ਆਗੂ ਨੇ ਕਿਹਾ, “ਕਾਂਗਰਸ ਨੇ ਪੰਜ ਸਾਲਾਂ ਤੋਂ ਬੇਅਦਬੀ ਦੇ ਮੁੱਦੇ ਦਾ ਸਿਆਸੀਕਰਨ ਕੀਤਾ ਹੈ। ਉਹ ਹੁਣ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦੀ ਘਟਨਾ ਦੇ ਮਾਮਲੇ ਵਿੱਚ ਕਾਰਵਾਈ ਕਰਨ ਤੋਂ ਇਨਕਾਰ ਕਰ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਕਰ ਰਹੀ ਹੈ।"



ਇਹ ਵੀ ਪੜ੍ਹੋPunjab Congress: ਸਿੱਧੂ ਨੂੰ ਲੈ ਕੇ ਪੰਜਾਬ ਕਾਂਗਰਸ 'ਚ ਮੁੜ ਵਿਵਾਦ, ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਦਿੱਤੀ ਅਸਤੀਫੇ ਦੀ ਧਮਕੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904