ਮਹਿਲਾ ਸਰਪੰਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ: ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਪੀਲ
Punjab News: ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮਹਿਲਾ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾ ਕੇ ਸਮਾਜ ਨੂੰ ਇਸ ਅਲਾਮਤ ਤੋਂ ਮੁਕਤ ਕਰਵਾਉਣ ਵਿੱਚ ਮੋਹਰੀ ਯੋਗਦਾਨ ਪਾਉਣ।
Punjab News: ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮਹਿਲਾ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾ ਕੇ ਸਮਾਜ ਨੂੰ ਇਸ ਅਲਾਮਤ ਤੋਂ ਮੁਕਤ ਕਰਵਾਉਣ ਵਿੱਚ ਮੋਹਰੀ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੂਬੇ ‘ਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕਈ ਕਦਮ ਚੁੱਕੇ ਜਾ ਰਹੇ ਹਨ।
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਕਰਵਾਏ ਜਾ ਰਹੇ ਤੀਸਰੇ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਔਰਤਾਂ ਵਿੱਚ ਬਹੁਪੱਖੀ ਕਾਰਜ ਕਰਨ ਦੀ ਬਹੁਤ ਵੱਡੀ ਕਾਬਲੀਅਤ ਹੈ ਅਤੇ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਮੋਹਰੀ ਹੋ ਕੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਅਹਿਤ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾ ਸਰਪੰਚਾਂ ਸਮਾਜਕ ਬੁਰਾਈਆਂ ਨੂੰ ਦੂਰ ਕਰਨ ਲਈ ਆਪਣੀ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਅਮਲ ਨਾਲ ਲੋਕਾਂ ਲਈ ਚਾਨਣ ਮੁਨਾਰਾ ਬਣ ਸਕਦੀਆਂ ਹਨ ਕਿਉਂਕਿ ਉਹ ਆਪਣੇ ਪਰਿਵਾਰਾਂ ਦਾ ਸੁਚੱਜਾ ਪ੍ਰਬੰਧ ਕਰਦੀਆਂ ਹਨ।
ਪੰਜਾਬ ਸਰਕਾਰ ਦੇ ਪੈਡੂ ਵਿਕਾਸ ਤੇ ਪਚਾਇਤ ਵਿਭਾਗ ਵੱਲੋਂ ਔਰਤਾ ਦੀ ਭਾਗੀਦਾਰੀ ਨੂੰ ਪਚਾਇਤ ਰਾਜ ਵਿਚ ਯਕੀਨੀ ਬਣਾਉਣ ਲਈ ਨਾਰੀ ਸ਼ਕਤੀ ਕਰਨ ਸੈਮੀਨਾਰ ਕਰਵਾਇਆ ਗਿਆ @BhagwantMann @AAPPunjab @AamAadmiParty #BhagwantMann #womenempowerment #Punjab #kuldeepsinghdhaliwal pic.twitter.com/In7Fek4SgK
— Kuldeep Dhaliwal (@KuldeepSinghAAP) October 31, 2022
ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਦਿਨ ਗਏ ਜਦੋਂ ਔਰਤਾਂ ਨੂੰ ਘਰੋਂ ਬਾਹਰ ਨਿਕਲਣ ਲਈ ਵੀ ਇਜਾਜ਼ਤ ਦੀ ਲੋੜ ਹੁੰਦੀ ਸੀ। 21ਵੀਂ ਸਦੀ ਵਿੱਚ, ਔਰਤਾਂ ਹਰ ਖੇਤਰ ਵਿੱਚ ਉੱਤਮ ਹਨ ਅਤੇ ਆਪਣੇ ਜਿੰਮੇਵਾਰੀ ਪੂਰੀ ਕੁਸ਼ਲਤਾ ਨਾਲ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਸਮਾਜ ਓਨੀ ਦੇਰ ਤਰੱਕੀ ਨਹੀਂ ਕਰ ਸਕਦਾ ਜੇਕਰ ਉਸ ਦੀਆਂ ਵਿਕਾਸ ਨੀਤੀਆਂ ਵਿੱਚ ਔਰਤਾਂ ਪੂਰੀ ਤਰ੍ਹਾਂ ਭਾਗੀਦਾਰ ਨਾ ਹੋਣ ਅਤੇ ਉਨ੍ਹਾਂ ਮਹਿਲਾ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਦੂਜਿਆਂ ਨੂੰ ਆਪਣੀ ਡਿਊਟੀ ਵਿੱਚ ਭਾਗੀਦਾਰ ਨਾ ਬਣਾਉਣ। ਇਸ ਸਬੰਧੀ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਹਾਲਤ ਵਿੱਚ ਮਹਿਲਾ ਸਰਪੰਚ ਜਾਂ ਪੰਚ ਦਾ ਪਤੀ/ਪੁੱਤਰ ਜਾਂ ਰਿਸ਼ਤੇਦਾਰ ਦਫ਼ਤਰੀ ਕੰਮ ਵਿੱਚ ਦਖ਼ਲ ਨਹੀਂ ਦੇਵੇਗਾ।
ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 6500 ਦੇ ਕਰੀਬ ਪਿੰਡਾਂ ਦੀਆਂ ਪੰਚਾਇਤਾਂ ਮਹਿਲਾ ਸਰਪੰਚਾਂ ਵੱਲੋਂ ਚਲਾਈਆਂ ਜਾ ਰਹੀਆਂ ਹਨ ਅਤੇ ਜੇਕਰ ਉਹ ਸਾਰੇ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਤਾਂ ਇਸ ਅਲਾਮਤ ਨੂੰ ਸਫਲਤਾਪੂਰਵਕ ਠੱਲ੍ਹ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਔਰਤਾਂ ਨੂੰ ਹੋਰ ਵਿੰਗ ਦੇਣ ਲਈ ਵਚਨਬੱਧ ਹਨ ਕਿਉਂਕਿ ਉਹ ਸਮਾਜ ਦੇ ਥੰਮ੍ਹ ਹਨ ਅਤੇ ਜਦੋਂ ਔਰਤਾਂ ਸਸ਼ਕਤ ਹੁੰਦੀਆਂ ਹਨ ਤਾਂ ਪੂਰਾ ਸਮਾਜ ਸਸ਼ਕਤ ਹੁੰਦਾ ਹੈ।