ਪੜਚੋਲ ਕਰੋ

ਰੇਲ ਰੋਕੋ ਅੰਦੋਲਨ ਨੂੰ ਹੋਇਆ ਮਹੀਨਾ, ਅੰਮ੍ਰਿਤਸਰ 'ਚ ਔਰਤਾਂ ਵੱਲੋਂ ਵਿਸ਼ਾਲ ਰੈਲੀ ‘ਚ ਕੇਂਦਰ ਸਰਕਾਰ ਨੂੰ ਲਲਕਾਰ

2024 ਤਕ ਵੀ ਚੱਲਿਆ ਸੰਘਰਸ਼ ਤਾਂ ਮੋਦੀ ਖਿਲਾਫ ਜਾਰੀ ਰੱਖਾਂਗੇ ਲੜਾਈ।ਮੋਦੀ ਨੂੰ ਕਿਸਾਨਾਂ ਦਾ ਡਰ ਸਤਾ ਰਿਹਾ ਤਾਂ ਅੱਜ ਉਸ ਨੇ ਕਾਨੂੰਨ ਨਾ ਵਾਪਸ ਲੈਣ ਦੀ ਗੱਲ ਕਹੀ।

  ਗਗਨਦੀਪ ਸ਼ਰਮਾ ਦੀ ਰਿਪੋਰਟ ਅੰਮ੍ਰਿਤਸਰ: ਪੰਜਾਬ ਦੇ ਕਿਸਾਨ ਸੱਤ ਸਤੰਬਰ ਤੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੀ ਰਾਹ ‘ਤੇ ਚੱਲ ਰਹੇ ਹਨ। ਜਿਸ ਤਹਿਤ ਇਸ ਸੰਘਰਸ਼ ਦੇ ਰਸਤੇ 'ਚ ਅੰਦੋਲਨ ਦੇ ਕਈ ਨਿਵੇਕਲੇ ਰੂਪ ਦੇਖਣ ਨੂੰ ਮਿਲੇ। ਇਨਾਂ 'ਚੋਂ ਫੇਰ ਚਾਹੇ ਗ੍ਰਿਫਤਾਰੀ ਅੰਦੋਲਨ ਦਾ ਸ਼ੁਰੂਆਤੀ ਰੂਪ ਹੋਵੇ ਜਾਂ ਜੇਲ੍ਹਾਂ ਦੇ ਬਾਹਰ ਪ੍ਰਦਰਸ਼ਨ ਹੋਵੇ ਕਈ ਅੰਦਾਜ਼ ਵੇਖਣ ਨੂੰ ਮਿਲੇ। ਇਸ ਤੋਂ ਬਾਅਦ ਕਿਸਾਨਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਦੇਵੀਦਾਸਪੁਰਾ ਰੇਲਵੇ ਟ੍ਰੈਕ ਨੇੜੇ ਪ੍ਰਦਰਸ਼ਨ ਸ਼ੁਰੂ ਕਰ ਰੇਲਾਂ ਰੋਕੋ ਦੀ ਹੁੰਕਾਰ ਭਰੀ। 24 ਸਤੰਬਰ ਨੂੰ ਦੇਵੀਦਾਸਪੁਰਾ ਰੇਲਵੇ ਟ੍ਰੈਕ ‘ਤੇ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਸੀ ਜੋ ਪਿਛਲੇ ਇੱਕ ਮਹੀਨੇ ਤੋਂ ਦਿਨ ਰਾਤ ਜਾਰੀ ਰਿਹਾ ਤੇ 29 ਅਕਤੂਬਰ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ। ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਦਾ ਇੱਕ ਮਹੀਨਾ ਪੂਰਾ ਹੋਣ ‘ਤੇ ਅੰਮ੍ਰਿਤਸਰ ਸ਼ਹਿਰ ਦੀ ਰਣਜੀਤ ਅੇਵਨਿਊ ਗਰਾਊਂਡ 'ਚ ਔਰਤਾਂ ਦਾ ਵਿਸ਼ਾਲ ਇਕੱਠ ਕਰਕੇ ਕੇਂਦਰ ਸਰਕਾਰ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇੱਥੇ ਔਰਤਾਂ ਨੇ ਇਕੋ ਜਿਹੀਆਂ ਕੇਸਰੀ ਚੁੰਨੀਆਂ ਲੈਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਰੇਲ ਰੋਕੋ ਅੰਦੋਲਨ ਨੂੰ ਹੋਇਆ ਮਹੀਨਾ, ਅੰਮ੍ਰਿਤਸਰ 'ਚ ਔਰਤਾਂ ਵੱਲੋਂ ਵਿਸ਼ਾਲ ਰੈਲੀ ‘ਚ ਕੇਂਦਰ ਸਰਕਾਰ ਨੂੰ ਲਲਕਾਰ ਅੰਮ੍ਰਿਤਸਰ ‘ਚ ਇਸ ਪ੍ਰਦਰਸ਼ਨ ਦੌਰਾਨ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ ਤੇ ਅੰਬਾਨੀ ਦਾ ਪੁੱਤਲਾ ਵੀ ਸਾੜਿਆ ਗਿਆ। ਵੱਡੀ ਗਿਣਤੀ ਪੁੱਜੀਆਂ ਔਰਤਾਂ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਹੁਣ ਕੇਂਦਰ ਸਰਕਾਰ ਦੇ ਖਿਲਾਫ ਲੜਾਈ 'ਚ ਕੁਦ ਗਈਆਂ ਹਨ ਅਤੇ ਇਸ ਲੜਾਈ ਨੂੰ ਹੁਣ ਅਖੀਰ ਤਕ ਝਾਂਸੀ ਦੀ ਰਾਣੀ ਵਾਂਗ ਲੜਨਗੀਆਂ। ਇਸ ਦੌਰਾਨ ਵੱਖ-ਵੱਖ ਪਿੰਡਾਂ 'ਚੋਂ ਪੁੱਜੀਆਂ ਕਿਸਾਨ ਬੀਬੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਹੈ ਪਰ ਪੰਜਾਬ ਦੀਆਂ ਔਰਤਾਂ ਅਜਿਹਾ ਬਿਲਕੁਲ ਨਹੀਂ ਹੋਣ ਦੇਣਗੀਆਂ ਕਿਉਂਕਿ ਇੱਕ ਪਾਸੇ ਜਿੱਥੇ ਸਾਡੇ ਕਿਸਾਨ ਭਰਾ ਸਾਡੀ ਅਗਵਾਈ ਕਰਕੇ ਦਿਨ ਰਾਤ ਸੰਘਰਸ਼ ਕਰ ਰਹੇ ਹਨ, ਉਥੇ ਹੀ ਪੰਜਾਬ ਦੀਆਂ ਔਰਤਾਂ ਵੀ ਦਿਨ ਰਾਤ ਇੱਕ ਕਰਦੀਆਂ ਹੋਈਆਂ ਮੋਢੇ ਨਾਲ ਮੋਢਾ ਜੋੜ ਕੇ ਇਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਫੈਸਲਾਕੁੰਨ ਲੜਾਈ ਲੜਨਗੀਆਂ। ਇਸ ਦੌਰਾਨ ਔਰਤਾਂ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਵੀ ਆੜੇ ਹੱਥੀ ਲਿਆ। ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਅੱਜ ਦੇ ਇਕੱਠ ਤੋਂ ਮੋਦੀ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਦੀਆਂ ਔਰਤਾਂ ਹੁਣ ਪੰਜਾਬ ਦੇ ਕਿਸਾਨਾਂ ਵਾਂਗ ਕੇਂਦਰ ਨਾਲ ਸਿੱਧੀ ਟੱਕਰ ਲੈਣ ਲਈ ਨਿੱਤਰੀਆਂ ਹਨ ਤੇ ਪਿਛੋਕੜ 'ਚ ਜਦੋਂ ਵੀ ਕਦੇ ਔਰਤਾਂ ਨੇ ਕਿਸੇ ਲੜਾਈ ‘ਚ ਯੋਗਦਾਨ ਪਾਇਆ ਹੈ ਤਾਂ ਉਹ ਹਮੇਸ਼ਾ ਸਫਲ ਹੋਇਆ ਹੈ। ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ ਦੋ ਟੁੱਕ ਦਿੱਤੇ ਜਵਾਬ 'ਚ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਮੋਦੀ ਨੂੰ ਕਿਤੇ ਨਾ ਕਿਤੇ ਕਿਸਾਨਾਂ ਦਾ ਡਰ ਸਤਾ ਰਿਹਾ ਹੈ, ਜਿਸ ਕਰਕੇ ਉਹ ਅਜਿਹੀ ਬਿਆਨਬਾਜ਼ੀ ਕਰ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਉਹ 2024 ਤਕ ਆਪਣਾ ਸੰਘਰਸ਼ ਜਾਰੀ ਰੱਖਣ ਲਈ ਤਿਆਰ ਬਰ ਤਿਆਰ ਹਨ। ਪੰਧੇਰ ਨੇ ਅੱਗੇ ਕਿਹਾ ਕਿ 25 ਅਕਤੂਬਰ ਨੂੰ ਹਰੇਕ ਪਿੰਡ ‘ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਮੋਦੀ ਸਰਕਾਰ ਖਿਲਾਫ਼ ਧਰਨੇ ਅਤੇ ਅਰਥੀ ਫੂਕ ਪ੍ਰਦਰਸ਼ਨ ਹੋਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget