Punjab News: ਸ੍ਰੀ ਮੁਕਤਸਰ ਸਾਹਿਬ ਵਿੱਚ ਵਿਆਹੁਤ ਵੱਲੋਂ ਨਹਿਰ ਵਿੱਚ ਛਾਲ ਮਾਰਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਵਿਆਹ ਤੋਂ 6 ਸਾਲ ਬਾਅਦ ਵੀ ਬੱਚਾ ਨਾ ਪੈਦਾ ਹੋਣ ਕਰਕੇ ਸਹੁਰੇ ਪਰਿਵਾਰ ਉੱਤੇ ਤੰਗ ਕਰਨ ਦਾ ਇਲਜ਼ਾਮ ਲਾਇਆ ਹੈ।


ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ


ਮ੍ਰਿਤਕ ਦੀ ਮਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ।ਇਸ ਮਾਮਲੇ ਵਿੱਚ ਆਰੋਪੀਆਂ ਦੀ ਪਛਾਣ ਪਤੀ ਰਾਜਬਿੰਦਰ ਸਿੰਘ, ਸਹੁਰਾ ਗੁਰਮੀਤ ਸਿੰਘ, ਸੱਸ ਪਾਲ ਕੌਰ ਤੇ ਨਰਸੇਮ ਸਿੰਘ ਵਾਸੀ ਚੱਕ ਸ਼ੇਰੇਵਾਲਾ ਵਜੋਂ ਹੋਈ ਹੈ। ਅਜੇ ਤੱਕ ਇਸ ਮਾਮਲੇ ਵਿੱਚ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ।


ਜਵਾਕ ਨਾ ਹੋਇਆ ਤਾਂ ਸਹੁਰਾ ਪਰਿਵਾਰ ਮਾਰਦਾ ਸੀ ਤਾਹਨੇ


ਪੁਲਿਸ ਸ਼ਿਕਾਇਤ ਵਿੱਚ ਮ੍ਰਿਤਕ ਦੀ ਮਾਂ ਮਨਜੀਤ ਕੌਰ ਨੇ ਦੱਸਿਆ ਕਿ ਉਸ ਦੀ ਧੀ ਗਗਨਦੀਪ ਸਿੰਘ ਨੇ ਆਪਣੇ ਹੀ ਪਿੰਡ ਦੇ ਰਾਜਬਿੰਦਰ ਸਿੰਘ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਤੇ ਉਸ ਦੇ ਵਿਆਹ ਨੂੰ 6 ਸਾਲ ਹੋ ਗਏ ਸੀ ਤੇ ਅਜੇ ਤੱਕ ਉਨ੍ਹਾਂ ਦੇ ਕੋਈ ਬੱਚਾ ਨਹੀਂ ਹੋਇਆ ਸੀ ਜਿਸ ਕਰਕੇ ਉਸ ਦੇ ਸਹੁਰੇ ਵਾਲੇ ਉਸ ਨੂੰ ਹਰ ਸਮਾਂ ਤਾਹਨੇ ਮਾਰਦੇ ਰਹਿੰਦੇ ਤੇ ਜਾਣਬੁੱਝ ਕੇ ਤੰਗ ਕਰਦੇ ਸੀ।ਉਨ੍ਹਾਂ ਦੱਸਿਆ ਕਿ ਕਈ ਵਾਰ ਉਸ ਨਾਲ ਕੁੱਟਮਾਰ ਵੀ ਕੀਤੀ ਗਈ ਜਿਸ ਤੋਂ ਤੰਗ ਆ ਕੇ ਪਿਛਲੇ ਦਿਨੀਂ ਉਹ ਮੇਰੀ ਭੈਣ ਸੀਮਾ ਕੌਰ ਕੋਲ ਸ੍ਰੀ ਮੁਕਤਸਰ ਸਾਹਿਬ ਆ ਗਈ ਤੇ ਸਹੁਰੇ ਪਰਿਵਾਰ ਤੋਂ  ਤੰਗ ਹੋ ਕੇ ਉਸ ਨੇ ਰਾਜਸਥਾਨ ਫੀਡਰ ਨਹਿਰ ਵਿੱਚ ਛਾਲ਼ ਮਾਰਕੇ ਖ਼ੁਦਕੁਸ਼ੀ ਕਰ ਲਈ। 


ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੋ ਵੀ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਉਸ ਖ਼ਿਲਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।