Punjab Budget: ਅਗਲੇ ਬਜਟ ਸੈਸ਼ਨ 'ਚ ਔਰਤਾਂ ਨੂੰ ਦਿਆਂਗੇ 1000 ਰੁਪਏ ਪ੍ਰਤੀ ਮਹੀਨਾ, ਭਗਵੰਤ ਮਾਨ ਦੀ ਵੀਡੀਓ ਸਾਂਝੀ ਕਰ ਖਹਿਰਾ ਨੇ ਕਿਹਾ-ਨਕਲੀ ਇਨਕਲਾਬੀ
ਖਹਿਰਾ ਵੱਲੋਂ ਸਾਂਝੀ ਕੀਤੀ ਗਈ ਗਈ ਵੀਡੀਓ ਕੁਝ ਦਿਨ ਪੁਰਾਣੀ ਹੈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰ ਰਹੇ ਕਿ ਅਗਲੇ ਬਜਟ ਵਿੱਚ ਔਰਤਾਂ ਨੂੰ ਪੈਸੇ ਦਿੱਤੇ ਜਾਣਗੇ।
Punjab Budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ। ਮੌਜੂਦਾ ਬਜਟ 2 ਲੱਖ 36 ਹਜ਼ਾਰ 80 ਕਰੋੜ ਦਾ ਰਿਹਾ ਜੋ ਕਿ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ। ਬਜਟ ਵਿੱਚ ਮਹਿਲਾਵਾਂ ਨੂੰ 1,100 ਦੇਣ ਦਾ ਐਲਾਨ ਨਹੀਂ ਕੀਤਾ ਗਿਆ ਜੋ ਕਿ ਆਮ ਆਦਮੀ ਪਾਰਟੀ ਦੀ ਵੱਡੀ ਗਾਰੰਟੀ ਸੀ ਇਸ ਨੂੰ ਲੈ ਕੇ ਹੁਣ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਭਗਵੰਤ ਮਾਨ ਦੀ ਵੀਡੀਓ ਸਾਂਝੀ ਕਰਕੇ ਲਿਖਿਆ, 3 ਸਾਲਾਂ ਬਾਅਦ ਵੀ ਆਮ ਆਦਮੀ ਪਾਰਟੀ ਤੇ ਉਨ੍ਹਾਂ ਦੇ ਨਕਲੀ ਇਨਕਲਾਬੀ ਨੇਤਾ ਜਿਵੇਂ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੀ ਆਪਣੀ ਗਰੰਟੀ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ ਹਨ! ਇਸ ਤੱਥ ਦੇ ਬਾਵਜੂਦ ਕਿ ਭਗਵੰਤ ਮਾਨ ਨੇ ਹਾਲ ਹੀ ਵਿੱਚ ਹੇਠਾਂ ਦਿੱਤੀ ਵੀਡੀਓ ਅਨੁਸਾਰ ਬਜਟ ਵਿੱਚ ਔਰਤਾਂ ਨੂੰ 1 ਹਜ਼ਾਰ ਦੇਣ ਦਾ ਵਾਅਦਾ ਕੀਤਾ ਸੀ!
Even after 3 years @AamAadmiParty and their fake revolutionary leaders like @ArvindKejriwal & @BhagwantMann have miserably failed to fulfill their guarantee of Rs 1000 to women of Punjab !
— Sukhpal Singh Khaira (@SukhpalKhaira) March 26, 2025
Despite the fact that @BhagwantMann recently promised to give 1K to women in the budget… pic.twitter.com/ryqAp9l9On
ਖਹਿਰਾ ਵੱਲੋਂ ਸਾਂਝੀ ਕੀਤੀ ਗਈ ਗਈ ਵੀਡੀਓ ਕੁਝ ਦਿਨ ਪੁਰਾਣੀ ਹੈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰ ਰਹੇ ਕਿ ਅਗਲੇ ਬਜਟ ਵਿੱਚ ਔਰਤਾਂ ਨੂੰ ਪੈਸੇ ਦਿੱਤੇ ਜਾਣਗੇ।
ਯਾਦ ਕਰਵਾ ਦਈਏ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਹ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਉਣ ਦੇ ਤਿੰਨ ਸਾਲ ਬਾਅਦ ਵੀ ਔਰਤਾਂ ਇਸ ਦਾ ਇੰਤਜ਼ਾਰ ਕਰ ਰਹੀਆਂ ਹਨ। 'ਆਪ' ਨੇ ਵਾਅਦਾ ਕੀਤਾ ਸੀ ਕਿ ਜੇ ਪੰਜਾਬ ਵਿੱਚ ਸਰਕਾਰ ਬਣੀ ਤਾਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ ਅਤੇ ਇਹ ਰਕਮ ਸਿੱਧੀ ਉਨ੍ਹਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਜਾਵੇਗੀ ਪਰ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਹੀ ਇਸ ਯੋਜਨਾ 'ਤੇ ਚੁੱਪੀ ਧਾਰੀ ਹੋਈ ਹੈ। ਇਸ ਵਾਰ ਕੁਝ ਐਲਾਨ ਹੋਣ ਦੀ ਉਮੀਦ ਸੀ, ਪਰ ਬਜਟ ਵਿੱਚ ਵੀ ਇਸ ਮੁੱਦੇ 'ਤੇ ਚੁੱਪੀ ਧਾਰੀ ਹੋਈ ਸੀ। ਚੋਣਾਂ ਤੋਂ ਪਹਿਲਾਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਆਈ ਤਾਂ ਹਰ ਮਹੀਨੇ 1000 ਰੁਪਏ ਔਰਤਾਂ ਨੂੰ ਦੇਵਾਂਗੇ ਜਿਸ ਨਾਲ ਉਹ ਆਪਣੇ ਸੂਟ ਖ਼ਰੀਦ ਸਕਣਗੀਆਂ, ਉਨ੍ਹਾਂ ਨੂੰ ਕਿਸੇ ਤੋਂ ਮੰਗਣ ਦੀ ਜ਼ਰੂਰਤ ਨਹੀਂ ਹੋਵੇਗੀ।






















