ਅੰਮ੍ਰਿਤਸਰ: ਜਨਰਲ ਜੇਜੇ ਸਿੰਘਨੇ ਦਾਅਵਾ ਕੀਤਾ ਹੈ ਕਿ ਸੁਖਪਾਲ ਸਿੰਘ ਖਹਿਰਾ ਵਿਦੇਸ਼ਾਂ ਤੋਂ ਫੰਡ ਇਕੱਠੇ ਕਰਨ ਲਈ ਬੀਬੀ ਪਰਮਜੀਤ ਕੌਰ ਖਾਲੜਾ ਦੇ ਨਾਂ ਦਾ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਵਿਦੇਸ਼ਾਂ ਵਿੱਚ ਵੀ ਕੁਝ ਲੋਕ ਚੋਣ ਲੜਨ ਦੇ ਉਨ੍ਹਾਂ ਦੇ ਫੈਸਲੇ ਤੋਂ ਨਾਰਾਜ਼ ਹਨ। ਹਾਲਾਂਕਿ ਜੇਜੇ ਸਿੰਘ ਨੇ ਚੋਣਾਂ ਤੋਂ ਪਛਾਂਹ ਹੋਣੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਾਂ ਦਾ ਐਲਾਨ ਬੀਬੀ ਖਾਲੜਾ ਦੇ ਨਾਂ ਤੋਂ ਪਹਿਲਾਂ ਹੋਇਆ ਸੀ।


ਜੇਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਏਕਤਾ ਪ੍ਰਧਾਨ ਖਹਿਰਾ ਦਾ ਸੁਝਾਅ ਸਵੀਕਾਰ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ ਜਦਕਿ ਬੀਬੀ ਖਾਲੜਾ ਦੀ ਉਮੀਦਵਾਰੀ ਦਾ ਐਲਾਨ ਦੋ ਦਿਨਾਂ ਬਾਅਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੀਬੀ ਖਾਲੜਾ ਵਾਂਗ ਉਹ ਵੀ ਇੱਕ ਪੰਥਕ ਚਿਹਰਾ ਹਨ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਸੰਕੇਤ ਦਿੱਤੇ ਹਨ ਕਿ ਉਹ ਖਡੂਰ ਸਾਹਿਬ ਸੀਟ ਤੋਂ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਉਮੀਦਵਾਰ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦੇ ਸਕਦੇ ਹਨ ਤੇ ਆਪਣਾ ਉਮੀਦਵਾਰ ਜਨਰਲ (ਸੇਵਾ ਮੁਕਤ) ਜੇਜੇ ਸਿੰਘ ਵਾਪਸ ਲੈ ਸਕਦੇ ਹਨ।

ਉੱਧਰ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਜਨਰਲ ਜੇਜੇ ਸਿੰਘ ਨੂੰ ਚੋਣ ਮੈਦਾਨ ਵਿੱਚੋਂ ਬਾਹਰ ਕਰਨ ਲਈ ਸਪਸ਼ਟ ਰੂਪ ਤੋਂ ਮਨ੍ਹਾ ਕਰ ਦਿੱਤਾ ਹੈ। ਪਾਰਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਖਾਲੜਾ ਪਰਿਵਾਰ ਦਾ ਯੋਗਦਾਨ ਵੱਡਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਦੋ ਪੰਥਕ ਸ਼ਖ਼ਸੀਅਤਾਂ ਨਾਲ ਵੋਟਾਂ ਵੰਡੀਆਂ ਜਾਣਗੀਆਂ।

ਸਬੰਧਿਤ ਖ਼ਬਰ-  ਸਾਬਕਾ ਫ਼ੌਜ ਮੁਖੀ ਤੋਂ ਵਾਪਸ ਲਈ ਜਾ ਸਕਦੀ ਖਡੂਰ ਸਾਹਿਬ ਲੋਕ ਸਭਾ ਸੀਟ