ਪੜਚੋਲ ਕਰੋ

ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਭੇਟ ਕਰ ਕੈਪਟਨ ਨੇ ਦਿੱਤਾ ਸ਼ਾਂਤੀ ਦਾ ਸੁਨੇਹਾ

ਫ਼ਤਹਿਗੜ੍ਹ ਸਾਹਿਬ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ਤਹਿਗੜ੍ਹ ਸਾਹਿਬ ਪਹੁੰਚ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ਼ ਭੇਟ ਕੀਤੇ। ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਇੱਥੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ। ਕਿਸੇ ਨੂੰ ਭਾਈਚਾਰਕ ਸਾਂਝ ਦਾ ਨੁਕਸਾਨ ਨਹੀਂ ਕਰਨ ਦਿੱਤਾ ਜਾਵੇਗਾ। ਕੈਪਟਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਤੇ ਜੋ ਵੀ ਸੂਬੇ ਵਿੱਚ ਧਰਮ ਨਿਰਪੱਖਤਾ ਦੇ ਮਾਹੌਲ ਨੂੰ ਨੁਕਸਾਨ ਪੁਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨਾਲ ਕਰੜੇ ਹੱਥੀਂ ਸਿੱਝਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਅਮਨ-ਸ਼ਾਂਤੀ ਲਈ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੇ ਸ਼ਹਾਦਤ ਦਿੱਤੀ, ਉਸ ਅਮਨ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਹਾਲ ਹੀ ਵਿੱਚ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਨੁਕਸਾਨ ਪੁਚਾਏ ਜਾਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਅਜਿਹੀਆਂ ਘਟਨਾਵਾਂ ਦੇ ਦੁਹਰਾਅ ਸਬੰਧੀ ਅਕਾਲੀਆਂ ਨੂੰ ਚੇਤਾਵਨੀ ਦਿੰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਹੋਰਨਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੇ ਬੁੱਤਾਂ ਦੀ ਰਾਖੀ ਲਈ ਵਚਨਬੱਧ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਸੀਨੀਅਰ ਅਕਾਲੀ ਆਗੂਆਂ ਦੇ ਵੀ ਬੁੱਤ ਲੱਗੇ ਹੋਏ ਹਨ ਤੇ ਹਰ ਹਾਲ ਅਜਿਹੇ ਬੁੱਤਾਂ ਦੀ ਵੀ ਰਾਖੀ ਕੀਤੀ ਜਾਵੇਗੀ। 1984 ਦੇ ਦੰਗਿਆਂ ਨੂੰ ਆਧਾਰ ਬਣਾ ਕੇ ਸਿਆਸੀ ਲਾਹਾ ਲੈਣ ਲਈ ਅਕਾਲੀ ਦਲ ਵੱਲੋਂ ਧਰਮ ਦੇ ਨਾਂ 'ਤੇ ਪਾੜਾ ਪਾਉਣ ਦੀਆਂ ਅਫ਼ਸਲ ਕੋਸ਼ਿਸ਼ਾਂ ਤੇ ਇਨ੍ਹਾਂ ਦੰਗਿਆਂ ਨਾਲ ਗਾਂਧੀ ਪਰਿਵਾਰ ਦਾ ਨਾਂ ਜੋੜੇ ਜਾਣ ਬਾਰੇ ਮੁੱਖ ਮੰਤਰੀ ਨੇ ਆਖਿਆ ਕਿ ਜਦੋਂ ਹਿੰਸਕ ਘਟਨਾਵਾਂ ਵਾਪਰਨੀਆਂ ਸ਼ੁਰੂ ਹੋਈਆਂ, ਉਦੋਂ ਤਾਂ ਰਾਜੀਵ ਗਾਂਧੀ ਉਥੇ ਮੌਜੂਦ ਹੀ ਨਹੀਂ ਸਨ। ਉਨ੍ਹਾਂ ਆਖਿਆ ਕਿ ਦੰਗਿਆਂ ਵੇਲੇ ਤਾਂ ਸੁਖਬੀਰ ਬਾਦਲ ਅਮਰੀਕਾ ਵਿੱਚ ਪੜ੍ਹ ਰਹੇ ਸਨ ਤੇ ਬਿਕਰਮ ਮਜੀਠੀਆ ਪਟਿਆਲਾ ਜਾਂ ਪੰਜਾਬ ਵਿੱਚ ਕਿਸੇ ਥਾਂ ਪੜ੍ਹ ਰਹੇ ਸਨ ਤੇ ਉਨ੍ਹਾਂ ਨੂੰ ਉਸ ਵੇਲੇ ਵਾਪਰੀਆਂ ਘਟਨਾਵਾਂ ਬਾਰੇ ਕੁਝ ਵੀ ਪਤਾ ਨਹੀਂ। ਇਸ ਲਈ ਉਨ੍ਹਾਂ ਨੂੰ ਸਿਆਸੀ ਲਾਹਾ ਲੈਣ ਵਾਸਤੇ ਇਨ੍ਹਾਂ ਘਟਨਾਵਾਂ ਸਬੰਧੀ ਧਰਮ ਦੇ ਨਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਕੈਪਟਨ ਨੇ ਆਖਿਆ ਕਿ ਅਕਾਲੀ ਨੀਵੇਂ ਪੱਧਰ ਦੀ ਸਿਆਸਤ ਕਰਕੇ ਭਾਈਚਾਰਕ ਸਾਂਝ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਉਹ ਕਿਸੇ ਨੂੰ ਵੀ ਨਫ਼ਰਤ ਦੀ ਸਿਆਸਤ ਨਹੀਂ ਕਰਨ ਦੇਣਗੇ।

ਟਾਪ ਹੈਡਲਾਈਨ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget