ਪੜਚੋਲ ਕਰੋ
Advertisement
ਧੁੱਸੀ ਬੰਨ੍ਹ 'ਚ ਪਏ 300 ਫੁੱਟ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ, ਢਾਈ ਲੱਖ ਤੋਂ ਵੱਧ ਮਿੱਟੀ ਦੇ ਬੋਰੇ ਲੱਗਣ ਦਾ ਅਨੁਮਾਨ
Gurdaspur News : ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਵੱਲੋਂ ਪਿੰਡ ਜਗਤਪੁਰਾ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ ਵਿੱਚ ਪਏ ਕਰੀਬ 300 ਫੁੱਟ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ `ਤੇ ਚੱਲ
Gurdaspur News : ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਵੱਲੋਂ ਪਿੰਡ ਜਗਤਪੁਰਾ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ ਵਿੱਚ ਪਏ ਕਰੀਬ 300 ਫੁੱਟ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ `ਤੇ ਚੱਲ ਰਿਹਾ ਹੈ। ਇਸ ਪਾੜ ਨੂੰ ਭਰਨ ਲਈ ਦਿਨ-ਰਾਤ ਕੰਮ ਚੱਲ ਰਿਹਾ ਹੈ ਅਤੇ ਉਮੀਦ ਹੈ ਕਿ ਭਲਕੇ ਸ਼ਾਮ ਤੱਕ ਇਸ ਪਾੜ ਨੂੰ ਭਰ ਲਿਆ ਜਾਵੇਗਾ।ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਿਥੇ ਪੂਰੇ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜਾ ਲਿਆ ਜਾ ਰਿਹਾ ਹੈ ਓਥੇ ਨਾਲ ਹੀ ਇਸ ਪਾੜ ਨੂੰ ਭਰਨ ਦੇ ਕੰਮ ਦੀ ਵੀ ਲਗਾਤਾਰ ਮੌਕੇ `ਤੇ ਜਾ ਕੇ ਨਿਗਰਾਨੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੀਬ 300 ਫੁੱਟ ਪਏ ਇਸ ਪਾੜ ਨੂੰ ਭਰਨ ਲਈ ਢਾਈ ਲੱਖ ਤੋਂ ਵੱਧ ਮਿੱਟੀ ਦੇ ਬੋਰੇ ਲੱਗਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੋਰਿਆਂ, ਲੋਹੇ ਦੇ ਜਾਲ ਅਤੇ ਮਿੱਟੀ ਦਾ ਪ੍ਰਬੰਧ ਕਰ ਲਿਆ ਗਿਆ ਹੈ। ਕਿਸਾਨਾਂ ਵੱਲੋਂ ਮਿੱਟੀ ਦੀਆਂ ਟਰਾਲੀਆਂ ਵੀ ਮੌਕੇ `ਤੇ ਪਹੁੰਚਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਮਨਰੇਗਾ ਮਜ਼ਦੂਰਾਂ ਦੇ ਨਾਲ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਅਤੇ ਇਲਾਕੇ ਦੇ ਨੌਜਵਾਨ ਵੀ ਪੂਰੇ ਜੋਸ਼ ਨਾਲ ਪਾੜ ਨੂੰ ਭਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਧੁੱਸੀ ਬੰਨ ਵਿੱਚ ਪਏ ਬਾਕੀ ਪਾੜਾਂ ਨੂੰ ਭਰ ਲਿਆ ਗਿਆ ਹੈ ਅਤੇ ਪਿੰਡ ਜਗਤਪੁਰ ਟਾਂਡਾ ਦੇ ਪਾੜ ਨੂੰ ਭਰਨ ਦਾ ਕੰਮ ਵੀ ਭਲਕੇ ਸ਼ਾਮ ਤੱਕ ਮੁਕੰਮਲ ਹੋਣ ਦੀ ਪੂਰੀ ਉਮੀਦ ਹੈ।
ਡਿਪਟੀ ਕਮਿਸ਼ਨਰ ਨੇ ਧੁੱਸੀ ਬੰਨ ਦੇ ਪਾੜ ਨੂੰ ਭਰਨ ਲਈ ਇਲਾਕੇ ਦੀ ਸੰਗਤ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਸਹਿਯੋਗ ਬੇਟ ਦੇ ਵੱਡੇ ਖੇਤਰ ਨੁੰ ਪਾਣੀ ਦੀ ਮਾਰ ਤੋਂ ਬਚਾ ਲਵੇਗਾ।
ਡਿਪਟੀ ਕਮਿਸ਼ਨਰ ਨੇ ਧੁੱਸੀ ਬੰਨ ਦੇ ਪਾੜ ਨੂੰ ਭਰਨ ਲਈ ਇਲਾਕੇ ਦੀ ਸੰਗਤ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਸਹਿਯੋਗ ਬੇਟ ਦੇ ਵੱਡੇ ਖੇਤਰ ਨੁੰ ਪਾਣੀ ਦੀ ਮਾਰ ਤੋਂ ਬਚਾ ਲਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਜਲੰਧਰ
ਪੰਜਾਬ
ਵਿਸ਼ਵ
Advertisement