Punjab News: ਪੰਜਾਬ ਦੀਆਂ ਤਹਿਸੀਲਾਂ 'ਚ ਅੱਜ ਕੰਮ ਠੱਪ, ਮੁਲਾਜ਼ਮਾਂ ਨੇ ਵਿਧਾਇਕ ਖਿਲਾਫ਼ ਖੋਲ੍ਹਿਆ ਮੋਰਚਾ
ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਕੰਮ ਠੱਪ ਹੈ। ਅੱਜ ਪੂਰੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਰਜਿਸਟਰੀ ਤੋਂ ਲੈ ਕੇ ਮਾਲ ਵਿਭਾਗ ਤੱਕ ਦਾ ਕੋਈ ਵੀ ਕੰਮ ਨਹੀਂ ਹੋ ਰਿਹਾ। ਤਹਿਸੀਲਾਂ ਵਿੱਚ ਤਾਇਨਾਤ ਮਾਲ ਵਿਭਾਗ ਦੇ ਅਧਿਕਾਰੀ, ਪਟਵਾਰੀ ਤੇ ਕਲੈਰੀਕਲ...
Punjab News: ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਕੰਮ ਠੱਪ ਹੈ। ਅੱਜ ਪੂਰੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਰਜਿਸਟਰੀ ਤੋਂ ਲੈ ਕੇ ਮਾਲ ਵਿਭਾਗ ਤੱਕ ਦਾ ਕੋਈ ਵੀ ਕੰਮ ਨਹੀਂ ਹੋ ਰਿਹਾ। ਤਹਿਸੀਲਾਂ ਵਿੱਚ ਤਾਇਨਾਤ ਮਾਲ ਵਿਭਾਗ ਦੇ ਅਧਿਕਾਰੀ, ਪਟਵਾਰੀ ਤੇ ਕਲੈਰੀਕਲ ਸਟਾਫ਼ ਸਾਰੇ ਹੀ ਹੜਤਾਲ ’ਤੇ ਚਲੇ ਗਏ ਹਨ। ਰੋਪੜ ਦੇ ਵਿਧਾਇਕ ਖਿਲਾਫ਼ ਸਾਰਿਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ।
ਮਾਲ ਵਿਭਾਗ ਦੇ ਸਟਾਫ਼ ਦਾ ਇਲਜ਼ਾਮ ਹੈ ਕਿ ਹਾਕਮ ਧਿਰ ਦੇ ਵਿਧਾਇਕ ਤੇ ਆਗੂ ਉਨ੍ਹਾਂ ਨੂੰ ਤਹਿਸੀਲਾਂ ਵਿੱਚ ਆ ਕੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਦੇ ਹਨ। ਪਿਛਲੇ ਦਿਨੀਂ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਰੋਪੜ ਤਹਿਸੀਲ ਵਿੱਚ ਆ ਕੇ ਸਭ ਦੇ ਸਾਹਮਣੇ ਸਟਾਫ਼ ਦੀ ਬੇਇੱਜ਼ਤੀ ਕੀਤੀ ਤੇ ਤਹਿਸੀਲ ਦਾ ਅਹਿਮ ਰਿਕਾਰਡ ਨਜਾਇਜ਼ ਤੌਰ 'ਤੇ ਆਪਣੇ ਦਫ਼ਤਰ ਵਿੱਚ ਲੈ ਗਏ। ਸਟਾਫ਼ ਇਸ ਗੱਲ 'ਤੇ ਬਜ਼ਿੱਦ ਹੈ ਕਿ ਵਿਧਾਇਕ ਇਸ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗਣ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਤਾਂ ਫਿਲਹਾਲ ਤਹਿਸੀਲਾਂ ਹੀ ਬੰਦ ਕੀਤੀਆਂ ਗਈਆਂ ਹਨ ਪਰ ਰੋਪੜ ਡਿਵੀਜ਼ਨ ਜਿਸ ਵਿੱਚ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਤੇ ਮੁਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਜ਼ਿਲ੍ਹੇ ਸ਼ਾਮਲ ਹਨ, ਵਿੱਚ ਡੀਸੀ ਦਫ਼ਤਰ ਤੋਂ ਲੈ ਕੇ ਤਹਿਸੀਲ ਤੇ ਪਟਵਾਰਖਾਨੇ ਤੱਕ ਦਾ ਸਾਰਾ ਕੰਮਕਾਜ ਠੱਪ ਹੈ। ਤਿੰਨਾਂ ਜ਼ਿਲ੍ਹਿਆਂ ਦੀਆਂ ਤਹਿਸੀਲਾਂ ਤੋਂ ਲੈ ਕੇ ਜ਼ਿਲ੍ਹਾ ਹੈੱਡਕੁਆਟਰਾਂ ਵਿੱਚ ਤਾਇਨਾਤ ਮੁਲਾਜ਼ਮ ਅੱਜ ਵਿਧਾਇਕ ਦਿਨੇਸ਼ ਚੱਢਾ ਦੇ ਘਰ ਦੇ ਬਾਹਰ ਧਰਨਾ ਦੇਣਗੇ।
ਉਧਰ, ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਤੇ ਜਨਰਲ ਸਕੱਤਰ ਨਰਿੰਦਰ ਚੀਮਾ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਤੇ ਆਗੂਆਂ ਦੀ ਦਖ਼ਲਅੰਦਾਜ਼ੀ ਬਹੁਤ ਵਧ ਗਈ ਹੈ। ਦਫ਼ਤਰਾਂ ਵਿੱਚ ਸਟਾਫ਼ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਲੋਕਾਂ ਦੇ ਸਾਹਮਣੇ ਜ਼ਲੀਲ ਕੀਤਾ ਜਾ ਰਿਹਾ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੱਜ ਤੋਂ ਰੋਪੜ ਵਿੱਚ ਮੁਲਾਜ਼ਮ ਵਿਧਾਇਕ ਚੱਢਾ ਦੇ ਘਰ ਦੇ ਬਾਹਰ ਧਰਨਾ ਦੇਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ