Punjab State Ministerial Services Union Strike: ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਸੂਬਾ ਬਾਡੀ ਵੱਲੋਂ ਲਏ ਗਏ ਫੈਸਲੇ ਤਹਿਤ 8 ਨਵੰਬਰ ਤੋਂ ਚੱਲ ਰਹੀਂ ਕਲਮ ਛੋੜ ਹੜਤਾਲ, ਕੰਪਿਉਟਰ ਬੰਦ, ਆਨਲਾਈਨ ਕੰਮ ਬੰਦ ਕਰਕੇ ਕੀਤੀ ਗਈ ਹੜਤਾਲ ਵਿੱਚ ਹੁੱਣ 28 ਨਵੰਬਰ 2023 ਤੱਕ ਵਾਧਾ ਕੀਤਾ ਗਿਆ ਹੈ। 


ਸੂਬਾ ਬਾਡੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਦੀ ਅਗਵਾਈ ਹੇਠ ਯੁਨੀਅਨ ਆਗੂਆਂ ਸਮੇਤ ਸਮੁੱਚੇ ਦਫਤਰੀ ਸਟਾਫ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਅੰਦਰ ਵੀ ਹੜਤਾਲ ਨੂੰ ਪੂਰਨ ਤੌਰ `ਤੇ ਲਾਗੂ ਕੀਤਾ ਗਿਆ।


ਮੁਲਾਜਮ ਆਗੂਆਂ ਨੇ ਕਿਹਾ ਕਿ ਮੁਲਾਜਮਾਂ ਦੀ ਜਾਇਜ ਤੇ ਹੱਕੀ ਮੰਗਾਂ ਜਿਸ ਵਿਚ ਪੇਅ ਕਮਿਸ਼ਨ ਨੂੰ ਸਹੀ ਢੰਗ ਨਾਲ ਲਾਗੂ ਕਰਨਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ ਅਤੇ ਮੁਲਾਜਮਾਂ ਦੀ ਸਭ ਤੋਂ ਵੱਡੀ ਮੰਗ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨਾ ਆਦਿ ਹੋਰ ਵੱਖ-ਵੱਖ ਅਹਿਮ ਮੰਗਾਂ ਨੂੰ ਪੂਰਾ ਨਾ ਕਰਕੇ ਮੁਲਾਜਮਾਂ ਨਾਲ ਧੋਖਾ ਕੀਤਾ ਗਿਆ। 


ਮੰਗਾਂ ਦੀ ਪੂਰਤੀ ਨਾ ਕਰਨ ਦੇ ਵਿਰੋਧ ਵਿਚ ਮੁਲਾਜਮਾ ਨੂੰ ਇਕ ਵਾਰ ਹੜਤਾਲਾਂ ਦਾ ਰੁਖ ਕਰਨਾ ਪੈ ਰਿਹਾ ਹੈ। ਜੇਕਰ ਸਰਕਾਰ ਵੱਲੋਂ ਮੁਲਾਜਮਾਂ ਪ੍ਰਤੀ ਕੋਈ ਹਾਂ-ਪਖੀ ਰਵਈਆ ਨਹੀ ਅਪਣਾਇਆ ਜਾਂਦਾ ਤਾਂ ਆਉਣ ਵਾਲੇ ਦਿਨਾਂ *ਚ ਸੂਬਾ ਬਾਡੀ ਦੇ ਫੈਸਲੇ ਅਨੁਸਾਰ ਹੋਰ ਤੀਖੇ ਸੰਘਰਸ਼ ਉਲੀਕੇ ਜਾਣਗੇ। ਇਸ ਮੌਕੇ ਯੁਨੀਅਨ ਦੇ ਅਹੁਦੇਦਾਰ ਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਮੌਜੂਦ ਸਨ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ