Punjab News : ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਸ਼ਾਮਿਲ , CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ
Sandeep Ludhar joins AAP : ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ

Sandeep Ludhar joins AAP : ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਲੁੱਧੜ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਸਾਥੀਆਂ ਸਮੇਤ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ।
ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰ ਕਿਹਾ ਕਿ ਪਾਰਟੀ ਦੇ ਪਰਿਵਾਰ ਵਿਚ ਅੱਜ ਇਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁੱਧੜ ਜੀ ਨੇ ਅੱਜ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ।
ਉਨ੍ਹਾਂ ਕਿਹਾ ਕਿ ਖੇਡ ਜਗਤ ਦੇ ਮਹਾਨ ਖਿਡਾਰੀਆਂ ਦਾ ਸਮਰਥਨ, ਆਮ ਆਦਮੀ ਪਾਰਟੀ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਖੇਡ ਜਗਤ ਦੇ ਪ੍ਰਸਿੱਧ ਚਿਹਰਿਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਲੋਕਾਂ ਵਿਚ ਹੋਰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨ ਵਰਗ ਨਾਲ ਜੁੜਾਅ ਹੋਰ ਵਧੇਗਾ।
ਸੰਦੀਪ ਲੁੱਧੜ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਅਤੇ ਖੇਡਾਂ ਦੇ ਵਿਕਾਸ ਲਈ ਪਾਰਟੀ ਨਾਲ ਮਿਲ ਕੇ ਕੰਮ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਟ੍ਰੈਂਡਿੰਗ ਟੌਪਿਕ





















