ਪੜਚੋਲ ਕਰੋ

ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੀਆਂ ਟੀਮਾਂ ਵੱਲੋਂ ਵਿਸ਼ਵ ਕਬੱਡੀ ਕੱਪ ਦਾ ਬਾਈਕਾਟ

ਚੰਡੀਗੜ੍ਹ: ਵਿਸ਼ਵ ਕਬੱਡੀ ਕੱਪ ਦਾ ਯੂਰਪ, ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੀਆਂ ਕਬੱਡੀ ਫੈਡਰੇਸ਼ਨਾਂ ਵੱਲੋਂ ਬਾਈਕਾਟ ਕੀਤਾ ਗਿਆ ਹੈ। ਇਨ੍ਹਾਂ ਦੇਸ਼ਾਂ ਦੀਆਂ ਟੀਮਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਅਜੇ ਤੱਕ ਕਾਬੂ ਨਾ ਕਰਨ ਦੇ ਰੋਸ ਵਜੋਂ ਕੀਤਾ ਹੈ। ਫੈਡਰੇਸ਼ਨਾਂ ਨੇ ਕਿਹਾ ਹੈ ਕਿ ਟੂਰਨਾਮੈਂਟ ਵਿੱਚ ਸ਼ਾਮਲ ਹੋਣ ਵਾਲੇ ਖਿਡਾਰੀਆਂ ਦਾ ਵੀ ਮੁਕੰਮਲ ਬਾਈਕਾਟ ਹੋਏਗਾ। ਕਾਬਲੇਗੌਰ ਹੈ ਕਿ ਅੱਜ ਰੋਪੜ ਵਿੱਚ ਸ਼ੁਰੂ ਹੋਣ ਵਾਲੇ ਵਿਸ਼ਵ ਕਬੱਡੀ ਕੱਪ ਲਈ ਪੰਜਾਬ ਸਰਕਾਰ ਸਮੇਤ ਪੂਰਾ ਪ੍ਰਸ਼ਾਸਕੀ ਤੰਤਰ ਪੱਬਾਂ ਭਾਰ ਹੈ। ਇਸ਼ਤਿਹਾਰਾਂ ਜ਼ਰੀਏ ਸੂਬਾ ਸਰਕਾਰ ਇਸ ਕਬੱਡੀ ਕੱਪ ਤੋਂ ਵੋਟਾਂ ਦਾ ਲਾਹਾ ਲੈਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਸਰਕਾਰ ਕਬੱਡੀ ਕੱਪ ਨੂੰ ਸਫਲ ਕਰਨ ਲਈ ਕਈ ਦੇਸ਼ਾਂ ਦੀਆਂ ਟੀਮਾਂ ਨੂੰ ਖਿਡਾ ਰਹੀ ਹੈ ਪਰ ਵਿਦੇਸ਼ੀ ਵਿਦੇਸ਼ੀ ਕਬੱਡੀ ਫੈਡਰੇਸ਼ਨਾਂ ਇਸ ਦਾ ਬਾਈਕਾਟ ਕੀਤਾ ਹੈ। ਪਤਾ ਲੱਗਾ ਹੈ ਕਿ ਯੂਰਪ, ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੀਆਂ ਕਬੱਡੀ ਫੈਡਰੇਸ਼ਨਾਂ ਵੱਲੋਂ ਵਿਸ਼ਵ ਕਬੱਡੀ ਕੱਪ-2016 ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ। ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਕੈਨੇਡਾ (ਬੀਸੀ ਤੇ ਅਲਬਰਟਾ) ਦੇ ਪ੍ਰਧਾਨ ਲਾਲੀ ਢੇਸੀ, ਕਬੱਡੀ ਫੈਡਰੇਸ਼ਨ ਆਫ ਓਂਟਾਰੀਓ ਦੇ ਪ੍ਰਧਾਨ ਜੈਸ ਸੋਹਲ, ਕੈਲੇਫੋਰਨੀਆ ਕਬੱਡੀ ਫੈਡਰੇਸ਼ਨ ਆਫ USA ਦੇ ਪ੍ਰਧਾਨ ਸੁਰਿੰਦਰ ਸਿੰਘ ਅਟਵਾਲ, UK ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਢੰਡਾ, ਇੰਗਲੈਂਡ ਕਬੱਡੀ ਫੈਡਰੇਸ਼ਨ ਆਫ UK ਦੇ ਪ੍ਰਧਾਨ ਗੋਲਡੀ ਸੰਧੂ ਤੇ ਯੂਰਪ ਦੇ ਵੱਖ-ਵੱਖ ਦੇਸ਼ਾਂ ਦੇ ਨਾਲ-ਨਾਲ ਸਾਂਝੀ ਯੂਰਪ ਕਬੱਡੀ ਫੈਡਰੇਸ਼ਨ ਦੇ ਨੁਮਾਇੰਦੇ ਰਘਵੀਰ ਸਿੰਘ ਕਹਾਲੋ, ਪਿੰਕਾ ਸੇਖੋਂ ਤੇ ਜੱਗਾ ਦਿਓਲ ਨੇ ਮੀਡੀਆ ਦੇ ਨਾਂ ਜਾਰੀ ਸਾਂਝੇ ਬਿਆਨ 'ਚ ਆਖਿਆ ਕਿ ਬੀਤੇ ਇੱਕ ਸਾਲ ਦੌਰਾਨ ਪੰਜਾਬ ਦੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਪੰਜਾਬ ਵਿੱਚ ਹੀ ਤਕਰੀਬਨ 87 ਥਾਵਾਂ 'ਤੇ ਬੇਅਦਬੀ ਦੀ ਘਿਨੌਣੀ ਸਾਜਿਸ਼ ਨੂੰ ਅੰਜਾਮ ਦਿੱਤਾ ਜਾ ਚੁੱਕਿਆ ਹੈ ਪਰ ਇੱਕ ਵੀ ਮਾਮਲੇ ਵਿੱਚ ਸਰਕਾਰੀ ਤੇ ਕਾਨੂੰਨੀ ਤੰਤਰ ਦੋਸ਼ੀਆਂ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕਿਆ। ਇਸ ਲਈ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵਿੱਚ ਬਹੁਤ ਰੋਸ ਹੈ। ਇਸੇ ਰੋਸ 'ਚ ਉਕਤ ਕਬੱਡੀ ਸੰਗਠਨਾਂ ਵੱਲੋਂ ਵਿਸ਼ਵ ਕਬੱਡੀ ਕੱਪ-2016 ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ, ਇਨ੍ਹਾਂ ਤੋਂ ਇਲਾਵਾ ਪਾਕਿਸਤਾਨ ਤੇ ਇਰਾਨ ਦੀਆਂ ਟੀਮਾਂ ਵੀ ਪੰਜਾਬ ਵਿਸ਼ਵ ਕਬੱਡੀ ਕੱਪ ਵਿੱਚ ਖੇਡਣ ਨਹੀਂ ਜਾ ਰਹੀਆਂ। ਫੈਡਰੇਸ਼ਨਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਜਿਹੜੀਆਂ ਟੀਮਾਂ ਤੇ ਖਿਡਾਰੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੱਪ ਵਿੱਚ ਹਿੱਸਾ ਲੈਣਗੇ, ਉਸ ਨੂੰ ਕੈਨੇਡਾ, ਯੂਰਪ, ਅਮਰੀਕਾ ਤੇ ਇੰਗਲੈਂਡ ਵਿੱਚ ਕਰਵਾਏ ਜਾਣ ਵਾਲੇ ਟੂਰਨਾਮੈਂਟਾਂ ਦੌਰਾਨ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਾਫ ਕੀਤਾ ਜੇਕਰ ਕੈਨੇਡਾ, ਯੂਰਪ, ਅਮਰੀਕਾ ਤੇ ਇੰਗਲੈਂਡ 'ਚੋਂ ਕੋਈ ਹੋਰ ਵਿਅਕਤੀ ਇਨ੍ਹਾਂ ਮੁਲਕਾਂ ਦੇ ਨਾਮ 'ਤੇ ਟੀਮ ਬਣਾ ਕੇ ਪੰਜਾਬ ਵਿਸ਼ਵ ਕਬੱਡੀ ਕੱਪ ਵਿੱਚ ਲੈ ਕੇ ਗਿਆ ਤਾਂ ਉਸ ਦਾ ਵੀ ਮੁਕੰਮਲ ਬਾਈਕਾਟ ਕੀਤਾ ਜਾਵੇਗਾ। ਉਸ ਦੇ ਕਿਸੇ ਵੀ ਖੇਡ ਮੈਦਾਨ 'ਚ ਦਾਖਲ ਹੋਣ 'ਤੇ ਪਾਬੰਦੀ ਹੋਵੇਗੀ। ਕਬੱਡੀ ਫੈਡਰੇਸ਼ਨਾਂ ਦੇ ਇਸ ਫੈਸਲੇ ਦਾ ਯੂਨਾਈਟਿਡ ਖਾਲਸਾ ਦਲ ਯੂ.ਕੇ. ਨੇ ਸੁਆਗਤ ਕੀਤਾ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਤੇ ਇਰਾਨ ਦੀਆਂ ਕਬੱਡੀ ਟੀਮਾਂ ਵੀ ਇਸ ਕੱਪ ਚ ਸ਼ਾਮਲ ਨਹੀਂ ਹੋ ਰਹੀਆਂ। ਕਾਬਲੇਗੌਰ ਹੈ ਕਿ ਪਿਛਲੇ ਸਾਲ ਵੀ ਨਵੰਬਰ-ਦਸੰਬਰ ਵਿੱਚ ਹੋਣ ਵਾਲੇ ਵਿਸ਼ਵ ਕਬੱਡੀ ਕੱਪ-2015 ਦਾ ਵਿਦੇਸ਼ੀ ਕਬੱਡੀ ਟੀਮਾਂ ਸਮੇਤ ਭਾਰਤੀ ਟੀਮ ਨੇ ਬੇਅਦਬੀ ਦੇ ਰੋਸ ਵਜੋਂ ਬਾਈਕਾਟ ਕੀਤਾ ਸੀ। ਬਾਅਦ ਵਿੱਚ ਸਰਕਾਰ ਨੇ ਇਹ ਕਹਿੰਦਿਆਂ ਕਬੱਡੀ ਕੱਪ ਰੱਦ ਕਰ ਦਿੱਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਇਸ ਵਾਰ ਕਬੱਡੀ ਕੱਪ ਨਹੀਂ ਕਰਵਾਇਆ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget