ਇਸ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਘੇਰਦਿਆਂ ਕਿਹਾ ਕਿ ਕਸ਼ਮੀਰ ਮਾਮਲੇ ’ਤੇ ਅਕਾਲੀ ਦਲ ਵੱਲੋਂ ਬੀਜੇਪੀ ਨੂੰ ਸਮਰਥਨ ਦੇਣਾ ਆਨੰਦਪੁਰ ਸਾਹਿਬ ਮਤੇ ਦੇ ਸਿਧਾਂਤਾਂ ਦੀ ਉਲੰਘਣਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਸ ਮਾਮਲੇ ਉੱਤੇ ਵੱਟੀ ਚੁੱਪ ਕਾਰਨ ਕੈਪਟਨ ਨੇ ਸੁਖਬੀਰ ਬਾਦਲ ਨੂੰ ਪੁੱਛਿਆ ਕਿ ਅਕਾਲੀ ਦਲ ਹੁਣ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੇ।
ਇਹ ਵੀ ਅਹਿਮ ਗੱਲ ਹੈ ਕਿ ਇਸ ਵਾਰ ਕਾਂਗਰਸ ਨੇ ਕਸ਼ਮੀਰ ਮਾਮਲੇ 'ਤੇ ਧਾਰਾ 370 ਹਟਾਉਣ ਦਾ ਵਿਰੋਧ ਕੀਤਾ ਹੈ। ਖਾਸਕਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮੁੱਦੇ 'ਤੇ ਮੋਦੀ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਇਸ ਮਾਮਲੇ 'ਤੇ ਮੋਦੀ ਸਰਕਾਰ ਦੀ ਹਮਾਇਤ ਕੀਤੀ ਹੈ। ਇਸ ਲਈ 'ਆਪ' ਦੀ ਪੰਜਾਬ ਇਕਾਈ ਹਾਲਤ ਹਾਸੋਹੀਣੀ ਬਣ ਗਈ ਹੈ। ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਦਾ ਫੈਸਲਾ ਸਹੀ ਹੈ ਪਰ ਇਸ ਨੂੰ ਲਾਗੂ ਗਲਤ ਢੰਗ ਨਾਲ ਕੀਤਾ ਗਿਆ ਹੈ।
ਸਭ ਤੋਂ ਵੱਧ ਇਸ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਹੀ ਘਿਰ ਰਿਹਾ ਹੈ ਕਿਉਂਕਿ ਅਕਾਲੀ ਦਲ ਦੀ ਪੂਰੀ ਸਿਆਸਤ ਹੀ ਸੂਬਿਆਂ ਨੂੰ ਵੱਧ ਅਧਿਕਾਰਾਂ 'ਤੇ ਖੜ੍ਹੀ ਹੈ। ਸੂਤਰਾਂ ਮੁਤਾਬਕ ਪਾਰਟੀ ਅੰਦਰ ਵੀ ਇਸ ਗੱਲ਼ ਨੂੰ ਲੈ ਕੇ ਚਰਚਾ ਹੈ ਕਿ ਇਸ ਨਾਲ ਅਕਾਲੀ ਦਲ ਨੂੰ ਨੁਕਸਾਨ ਹੋ ਸਕਦਾ ਹੈ। ਕਸ਼ਮੀਰ ਮੁੱਦੇ 'ਤੇ ਮੋਦੀ ਸਰਕਾਰ ਨੂੰ ਹਮਾਇਤ ਦੇਣ ਮਗਰੋਂ ਹੁਣ ਅਕਾਲੀ ਦਲ ਅਨੰਦਪੁਰ ਸਾਹਿਬ ਮਤੇ ਬਾਰੇ ਕਿਵੇਂ ਬੋਲ ਸਕੇਦਾ?