ਯੂਨੀਵਰਸਿਟੀ ਸਿਲੇਬਸ 'ਚ ਸੰਤ ਭਿੰਡਰਾਂਵਾਲਾ ਬਾਰੇ ਵਰਤੀ ਗਲਤ ਸ਼ਬਦਾਵਲੀ? ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਦੀ ਚੇਤਾਵਨੀ
ਯੂਨੀਵਰਸਿਟੀ ਸਿਲੇਬਸ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਮਗਰੋਂ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖਤ ਨੋਟਿਸ ਲਿਆ ਹੈ।
ਚੰਡੀਗੜ੍ਹ: ਯੂਨੀਵਰਸਿਟੀ ਸਿਲੇਬਸ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਮਗਰੋਂ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਵੱਲੋਂ ਰਾਜਨੀਤੀ ਵਿਗਿਆਨ ਦੇ ਸਿਲੇਬਸ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸ਼ਬਦਾਵਲੀ ਪੰਜਾਬੀ ’ਵਰਸਿਟੀ ਵੱਲੋਂ ਰਾਜਨੀਤੀ ਸ਼ਾਸਤਰ ਦੇ ਚੌਥੇ ਸਮੈਸਟਰ ਦੀ ਪੁਸਤਕ ਵਿੱਚ ਵਰਤੀ ਗਈ ਹੈ। ਪੁਸਤਕ ਦੇ ਪੰਨਾ ਨੰਬਰ 26 ਤੇ 27 ’ਤੇ ਪੰਜਾਬ ਦੇ ਸਿੱਖ ਜੰਗਜੂ ਅੰਦੋਲਨ ਦਾ ਵਿਸ਼ਲੇਸ਼ਣ ਕਰਦਿਆਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਨਿਸ਼ਾਨੇ ’ਤੇ ਲਿਆ ਗਿਆ ਹੈ ਤੇ ਪਾਠਕ੍ਰਮ ਵਿੱਚ ਹੋਰ ਕਈ ਤਰ੍ਹਾਂ ਦੀ ਵਿਵਾਦਤ ਜਾਣਕਾਰੀ ਵੀ ਦਰਜ ਹੈ। ਸ਼੍ਰੋਮਣੀ ਕਮੇਟੀ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਤੇ ਵਿਭਾਗ ਦੇ ਮੁਖੀ ਨੂੰ ਪੱਤਰ ਲਿਖ ਕੇ ਇਸ ਇਤਰਾਜ਼ਯੋਗ ਸ਼ਬਦਾਵਲੀ ਬਾਰੇ ਸਪੱਸ਼ਟ ਕਰਨ ਲਈ ਕਿਹਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਯੂਨੀਵਰਸਿਟੀ ਨੇ ਇਸ ਵਿੱਚ ਸੋਧ ਕਰਕੇ ਮੁਆਫ਼ੀ ਨਾ ਮੰਗੀ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਆਖਿਆ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਕੋਈ ਪੱਤਰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਿਸ ਪੁਸਤਕ ਦਾ ਜ਼ਿਕਰ ਕੀਤਾ ਜਾ ਰਿਹਾ ਹੈ, ਉਹ ਪੱਤਰ ਵਿਹਾਰ ਵਿਭਾਗ ਦੇ ਫੈਕਲਟੀ ਅਧਿਆਪਕ ਵੱਲੋਂ ਵਿਦਿਆਰਥੀ ਨੂੰ ਨਿੱਜੀ ਤੌਰ ’ਤੇ ਦਿੱਤੇ ਗਏ ਨੋਟਸ ਹਨ ਪਰ ਫਿਰ ਵੀ ਵਿਭਾਗ ਦੇ ਮੁਖੀ ਤੋਂ ਰਿਪੋਰਟ ਮੰਗੀ ਗਈ ਹੈ ਤੇ ਜਾਂਚ ਮਗਰੋਂ ਲੋਂੜੀਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Education Loan Information:
Calculate Education Loan EMI