![ABP Premium](https://cdn.abplive.com/imagebank/Premium-ad-Icon.png)
Punjab News: ਕਿਸਾਨਾਂ ਦੇ ਹੱਕ 'ਚ ਕੀਤੀ ਪੋਸਟ X ਨੇ ਕੀਤੀ ਡਿਲੀਟ, ਸਰਕਾਰੀ ਹੁਕਮਾਂ ਤੋਂ ਬਾਅਦ ਹੋਈ ਕਾਰਵਾਈ
ਪ੍ਰਗਟ ਸਿੰਘ ਨੇ ਸੋਸ਼ਲ ਮੀਡੀਆ ਐਕਸ 'ਤੇ ਇੱਕ ਹੋਰ ਪੋਸਟ ਲਿਖਦੇ ਹੋਏ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਵਾਲਿਆਂ ਦੇ ਟਵਿੱਟਰ ਅਕਾਊਂਟਾਂ ਨੂੰ ਲਗਾਤਾਰ ਬੰਦ ਕੀਤਾ ਜਾ ਰਿਹਾ ਹੈ ਅਤੇ ਸਿੱਖਾਂ ਪ੍ਰਤੀ ਨਫ਼ਰਤੀ ਭਾਸ਼ਾ ਵਰਤਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।
![Punjab News: ਕਿਸਾਨਾਂ ਦੇ ਹੱਕ 'ਚ ਕੀਤੀ ਪੋਸਟ X ਨੇ ਕੀਤੀ ਡਿਲੀਟ, ਸਰਕਾਰੀ ਹੁਕਮਾਂ ਤੋਂ ਬਾਅਦ ਹੋਈ ਕਾਰਵਾਈ X deleted the post of Congress MLA from Jalandhar Punjab News: ਕਿਸਾਨਾਂ ਦੇ ਹੱਕ 'ਚ ਕੀਤੀ ਪੋਸਟ X ਨੇ ਕੀਤੀ ਡਿਲੀਟ, ਸਰਕਾਰੀ ਹੁਕਮਾਂ ਤੋਂ ਬਾਅਦ ਹੋਈ ਕਾਰਵਾਈ](https://feeds.abplive.com/onecms/images/uploaded-images/2024/04/06/3b2d25492949c8a9708e03da905e36491712388782140674_original.jpg?impolicy=abp_cdn&imwidth=1200&height=675)
Punjab News: ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੀਤੀ ਪੋਸਟ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ਨੇ ਡਿਲੀਟ ਕਰ ਦਿੱਤਾ ਹੈ। ਪ੍ਰਗਟ ਸਿੰਘ ਨੇ ਇਸ ਦਾ ਵਿਰੋਧ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਪ੍ਰਗਟ ਸਿੰਘ ਨੇ ਸੋਸ਼ਲ ਮੀਡੀਆ ਐਕਸ 'ਤੇ ਇੱਕ ਹੋਰ ਪੋਸਟ ਲਿਖਦੇ ਹੋਏ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਵਾਲਿਆਂ ਦੇ ਟਵਿੱਟਰ ਅਕਾਊਂਟਾਂ ਨੂੰ ਲਗਾਤਾਰ ਬੰਦ ਕੀਤਾ ਜਾ ਰਿਹਾ ਹੈ ਅਤੇ ਸਿੱਖਾਂ ਪ੍ਰਤੀ ਨਫ਼ਰਤੀ ਭਾਸ਼ਾ ਵਰਤਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।
ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਵਾਲਿਆਂ ਦੇ ਟਵਿੱਟਰ ਅਕਾਊਂਟਾਂ ਨੂੰ ਲਗਾਤਾਰ ਬੰਦ ਕੀਤਾ ਜਾ ਰਿਹਾ ਹੈ ਅਤੇ ਸਿੱਖਾਂ ਪ੍ਰਤੀ ਨਫ਼ਰਤੀ ਭਾਸ਼ਾ ਵਰਤਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।@BhagwantMann ਸਰਕਾਰ ਵੱਲੋਂ ਸਰਕਾਰੀ ਮੰਡੀਆਂ ਨੂੰ ਪ੍ਰਾਈਵੇਟ ਸਿਲੋਜ਼ ਵਿੱਚ ਮਰਜ਼ ਕਰਨ ਦਾ ਵਿਰੋਧ ਕਿਸਾਨ ਸੰਗਠਨਾਂ ਅਤੇ ਸਾਰੀਆਂ ਵਿਰੋਧੀ ਧਿਰਾਂ… pic.twitter.com/T1nPdqBqEv
— Pargat Singh (@PargatSOfficial) April 6, 2024
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਮੰਡੀਆਂ ਨੂੰ ਪ੍ਰਾਈਵੇਟ ਸਿਲੋਜ਼ ਵਿੱਚ ਮਰਜ਼ ਕਰਨ ਦਾ ਵਿਰੋਧ ਕਿਸਾਨ ਸੰਗਠਨਾਂ ਅਤੇ ਸਾਰੀਆਂ ਵਿਰੋਧੀ ਧਿਰਾਂ ਨੇ ਕੀਤਾ, ਜਿਸਦੇ ਬਾਅਦ ਭਗਵੰਤ ਮਾਨ ਸਰਕਾਰ ਨੂੰ ਨੌਟੀਫਿਕੇਸ਼ਨ ਵਾਪਿਸ ਲੈਣਾ ਪਿਆ ਹੈ। ਪਰ ਹੁਣ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਕੀਤੇ ਟਵੀਟ ਤੇ ਪੰਜਾਬ ਪੁਲਿਸ ਵੱਲੋਂ ਸ਼ਿਕਾਇਤ ਦਰਜ਼ ਕਰਵਾਈ ਹੈ। ਮੋਦੀ ਅਤੇ ਭਗਵੰਤ ਮਾਨ ਦੇ ਰਾਜ ਵਿੱਚ ਕਿਸਾਨਾਂ ਦੇ ਹੱਕ ਵਿੱਚ ਖੜ੍ਹਨਾਂ ਗੁਨਾਹ ਹੈ?
ਐਕਸ ਵੱਲੋਂ ਭੇਜੇ ਨੋਟਿਸ ਨੂੰ ਵੀ ਕੀਤਾ ਸਾਂਝਾ
ਪ੍ਰਗਟ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਭੇਜੇ ਨੋਟਿਸ ਨੂੰ ਵੀ ਪੋਸਟ ਕੀਤਾ ਹੈ ਜਿਸ ਵਿੱਚ ਲਿਖਿਆ ਹੈ, ਪਾਰਦਰਸ਼ਤਾ ਦੇ ਹਿੱਤ ਵਿੱਚ, ਅਸੀਂ ਤੁਹਾਨੂੰ ਇਹ ਸੂਚਿਤ ਕਰਨ ਲਈ ਲਿਖ ਰਹੇ ਹਾਂ ਕਿ X ਨੂੰ ਤੁਹਾਡੇ X ਖਾਤੇ, @PargatSOfficial ਦੇ ਸਬੰਧ ਵਿੱਚ ਸਟੇਟ ਸਾਈਬਰ ਕ੍ਰਾਈਮ ਸੈੱਲ ਤੋਂ ਇੱਕ ਬੇਨਤੀ ਪ੍ਰਾਪਤ ਹੋਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹੇਠਾਂ ਦਿੱਤੀ ਸਮੱਗਰੀ ਭਾਰਤ ਦੇ ਕਾਨੂੰਨ ਦੀ ਉਲੰਘਣਾ ਕਰਦੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)