ਪੜਚੋਲ ਕਰੋ

100 ਕਰੋੜ ਦੇ ਕਥਿਤ ਘੁਟਾਲੇ 'ਚ ਫਸ ਗਈ ਸਰਕਾਰ! ਅਕਾਲੀ ਦਲ ਨੇ ਲਿਆਂਦੀ ਹਨੇਰੀ

ਯੂਥ ਅਕਾਲੀ ਦਲ ਨੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਅਤੇ ਉਹਨਾਂ ਦੀ ਪਤਨੀ ਆਈ ਪੀ ਐਸ ਅਧਿਕਾਰੀ ਜਯੋਤੀ ਯਾਦਵ ਨੂੰ 100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਵਿਚ ਮੁਅੱਤਲ ਕਰਨ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ...

ਯੂਥ ਅਕਾਲੀ ਦਲ ਨੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਅਤੇ ਉਹਨਾਂ ਦੀ ਪਤਨੀ ਆਈ ਪੀ ਐਸ ਅਧਿਕਾਰੀ ਜਯੋਤੀ ਯਾਦਵ ਨੂੰ 100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਵਿਚ ਮੁਅੱਤਲ ਕਰਨ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਤੇ ਰੋਸ ਮੁਜ਼ਾਹਰਾ ਕੀਤਾ।
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਨੌਜਵਾਨਾਂ ਨੇ ਮਾਮਲੇ ਬਾਰੇ ਮੁੱਖ ਮੰਤਰੀ ਨੂੰ ਮਿਲਣ ਦੇ ਯਤਨ ਕੀਤੇ ਪਰ ਉਹਨਾਂ ਨੂੰ ਮਿਲਣ ਨਾ ਦਿੱਤਾ ਗਿਆ ਤੇ ਉਲਟਾ ਹਿਰਾਸਤ ਵਿਚ ਲੈ ਲਿਆ ਗਿਆ।

ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਾਂ ਕਿ 100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਦੀ ਜਾਂਚ ਲਈ ਬਣਾਈ ਗਈ ਐਸ ਆਈ ਟੀ ਪਹਿਲਾਂ ਹੀ ਸਵਾਲਾਂ ਦੇ ਘਰੇ ਵਿਚ ਹੈ ਕਿਉਂਕਿ ਉਹ ਹਰਜੋਤ ਬੈਂਸ ਤੇ ਉਹਨਾਂ ਦੀ ਪਤਨੀ ਜਯੋਤੀ ਯਾਦਵ ਖਿਲਾਫ ਸਹੀ ਤਰੀਕੇ ਜਾਂਚ ਨਹੀਂ ਕਰ ਸਕਦੀ। ਉਹਨਾਂ ਕਿਹਾ ਕਿ ਸੂਬੇ ਦਾ ਕੋਈ ਵੀ ਪੁਲਿਸ ਅਧਿਕਾਰੀ ਮੰਤਰੀ ਦੀ ਭੂਮਿਕਾ ਦੀ ਜਾਂਚ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਅਸੀਂ ਮੰਗ ਕੀਤੀ ਹੈ ਕਿ ਸਰਕਾਰ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਏ  ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀ ਨਿਗਰਾਨੀ ਹੇਠ ਜਾਂਚ ਕਰਵਾਏ ਤਾਂ ਜੋ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਸਹੀ ਜਾਂਚ ਹੋ ਸਕੇ।

ਸਰਦਾਰ ਝਿੰਜਰ ਨੇ ਜ਼ੋਰ ਦੇ ਕੇ ਕਿਹਾ ਕਿ ਕਾਰਕੁੰਨਾਂ ਨੂੰ ਮਾਰਚ ਕੱਢਣ ਤੋਂ ਰੋਕਿਆ ਜਾ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਨਾ ਚਾਹੁੰਦੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਹਰਜੋਤ ਬੈਂਸ ਤੇ ਉਹਨਾਂ ਦੀ ਪਤਨੀ ਦਾ ਬਚਾਅ ਕਰਨਾ ਜਾਰੀ ਰੱਖਿਆ ਤਾਂ ਯੂਥ ਅਕਾਲੀ ਦਲ ਪੰਜਾਬ ਦੇ ਸਰਕਾਰੀ ਦੌਰਿਆਂ ਦੌਰਾਨ ਮੁੱਖ ਮੰਤਰੀ ਤੇ ਉਹਨਾਂ ਦੇ ਸਾਰੇ ਮੰਤਰੀਆਂ ਦਾ ਘਿਰਾਓ ਕਰੇਗਾ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਨੌਜਵਾਨਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਅਤਿਵਾਦੀ ਨਹੀਂ ਹਾਂ। ਅਸੀਂ ਤੁਹਾਡੇ ਦਰ ’ਤੇ 100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਦੀ ਜਾਂਚ ਦੀ ਮੰਗ ਕਰਨ ਆਏ ਹਾਂ। ਅਸੀਂ ਇਹ ਵੀ ਦੱਸਣ ਆਏ ਹਾਂ ਕਿ ਨਸ਼ਿਆਂ ਦੀ ਓਵਰਡੋਜ਼ ਕਰ ਕੇ ਰੋਜ਼ਾਨਾ ਨੌਜਵਾਨ ਮੌਤ ਦੇ ਮੂੰਹ ਪੈ ਰਹੇ ਹਨ ਤੇ ਕਿਵੇਂ ਤੁਹਾਡੇ ਮੰਤਰੀ ਤੇ ਵਿਧਾਇਕ ਨਸ਼ਾ ਮਾਫੀਆ ਦੇ ਨਾਲ ਰਲ ਕੇ ਕੰਮ ਕਰ ਰਹੇ ਹਨ। ਅਸੀਂ ਇਹ ਵੀ ਦੱਸਣ ਆਏ ਹਾਂ ਕਿ ਕਿਵੇਂ ਸੂਬੇ ਵਿਚ ਵਿਆਪਕ ਬੇਰੋਜ਼ਗਾਰੀ ਹੈ ਤੇ ਤੁਸੀਂ ਕੋਈ ਵੀ ਭਰਤੀ ਕਰਨ ਵਿਚ ਨਾਕਾਮ ਰਹਿ ਕੇ ਕਿਵੇਂ ਨੌਜਵਾਨਾਂ ਨੂੰ ਫੇਲ੍ਹ ਕੀਤਾ ਹੈ। ਅਸੀਂ ਇਹ ਵੀ ਦੱਸਣ ਆਏ ਹਾਂ ਕਿ ਸੂਬੇ ਦੇ ਵਿੱਤੀ ਹਾਲਾਤ ਕਿੰਨੇ ਗੰਭੀਰ ਹਨ ਅਤੇ ਇਯ ਕਾਰਣ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਅਸੀਂ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਕਿਸਾਨਾਂ ਨੂੰ ਉਹਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲ ਰਿਹਾ ਤੇ ਡੀਜ਼ਲ ’ਤੇ ਵੈਟ ਲਗਾਤਾਰ ਵਧਾਉਣ ਕਾਰਣ ਉਹਨਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।

ਅੱਜ ਪੁਲਿਸ ਨੇ ਯੂਥ ਅਕਾਲੀ ਦਲ ਦੇ ਕਾਰਕੁੰਨਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਮੁੱਖ ਗੇਟ ਵੱਲ ਨਹੀਂ ਜਾਣ ਦਿੱਤਾ ਤਾਂ ਉਹਨਾਂ ਨੇ ਪੁਲਿਸ ਦਾ ਘੇਰਾ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਸੜਕ ’ਤੇ ਬੈਠ ਕੇ ਆਪ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਉਹਨਾਂ ਨੂੰ ਬਾਅਦ ਵਿਚ ਹਿਰਾਸਤ ਵਿਚ ਲੈ ਲਿਆ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Embed widget