ਅਨੰਦਪੁਰ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਧਰਤੀ 'ਤੇ ਪਹੁੰਚੇਗਾ। ਇਹ ਵਿਸ਼ਾਲ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਭੱਠਾ ਸਾਹਿਬ ਰੋਪੜ ਵਿਖੇ ਪਹੁੰਚਿਆ ਸੀ ਤੇ ਅੱਜ ਗੁ. ਭੱਠਾ ਸਾਹਿਬ ਤੋਂ ਆਰੰਭ ਹੋ ਕੇ ਕੀਰਤਪੁਰ ਸਾਹਿਬ ਤੋਂ ਹੁੰਦਾ ਹੋਇਆ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ।


ਸਭ ਤੋਂ ਖ਼ਾਸ ਗੱਲ ਇਹ ਹੈ ਕਿ ਪਟਨਾ ਸਾਹਿਬ ਦੀ ਧਰਤੀ ਤੋਂ ਪਿਛਲੇ ਕਈ ਦਿਨਾਂ ਤੋਂ ਚੱਲੇ ਇਸ ਵਿਸ਼ਾਲ ਨਗਰ ਕੀਰਤਨ ਦੇ ਨਾਲ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੀ ਖ਼ਾਸ ਤੌਰ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣਗੇ। ਪਟਨਾ ਸਾਹਿਬ ਦੀ ਧਰਤੀ ਇਸ ਜਾਗ੍ਰਿਤੀ ਯਾਤਰਾ ਨੂੰ ਨਿਤੀਸ਼ ਕੁਮਾਰ ਨੇ ਹੀ ਰਵਾਨਾ ਕੀਤਾ ਸੀ। ਨਗਰ ਕੀਰਤਨ ਦੇ ਸਵਾਗਤ ਲਈ ਇਲਾਕੇ ਦੀ ਸਿੱਖ ਸੰਗਤ ਤੇ ਸ਼੍ਰੋ.ਗੁ.ਪ੍ਰ. ਕਮੇਟੀ ਵੱਲੋਂ ਖ਼ਾਸ ਤਿਆਰੀਆਂ ਕੀਤੀਆਂ ਗਈਆਂ ਨੇ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਇਹ ਨਗਰ ਕੀਰਤਨ 2 ਵਜੇ ਦੇ ਕਰੀਬ ਪਹੁੰਚੇਗਾ। ਸੰਗਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੀ ਵਿਸ਼ਰਾਮ ਕਰੇਗੀ ਤੇ ਕੱਲ੍ਹ ਇੱਥੋਂ ਚੱਲ ਕੇ ਨਗਰ ਕੀਰਤਨ ਗੜ੍ਹਸ਼ੰਕਰ, ਹੁਸ਼ਿਆਰਪੁਰ ਤੋਂ ਹੁੰਦਾ ਹੋਇਆ ਰਾਤ ਨੂੰ ਰਾਮਪੁਰ ਖੇੜੇ ਪਹੁੰਚੇਗਾ। ਜਾਣਕਾਰੀ ਹਿਤ ਦੱਸ ਦੇਈਏ ਕਿ ਇਹ ਵਿਸ਼ਾਲ ਨਗਰ ਕੀਰਤਨ ਪਟਨਾ ਸਾਹਿਬ ਦੀ ਧਰਤੀ ਤੋਂ ਆਰੰਭ ਹੋਇਆ ਸੀ ਅਤੇ ਹਰਿਆਣਾ, ਪੰਜਾਬ ਤੇ ਦਿੱਲੀ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਵਾਪਸ ਪਟਨਾ ਦੀ ਪਵਿੱਤਰ ਧਰਤੀ ਤੇ ਪਹੁੰਚੇਗਾ। 30 ਨਵੰਬਰ ਨੂੰ ਇਹ ਨਗਰ ਕੀਰਤਨ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇਗਾ