Punjab & Haryana Weather Today: ਪੰਜਾਬ 'ਚ ਮੁੜ ਬਾਰਸ਼ ਦਾ ਯੈਲੋ ਅਲਰਟ, 3 ਅਗਸਤ ਨੂੰ ਪਏਗਾ ਭਾਰੀ ਮੀਂਹ
ਐਤਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਹੋਈ। ਇਸ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਵਿਚਕਾਰ ਰਿਹਾ। ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਸਬੰਧੀ ਜਾਰੀ ਕੀਤੀ ਗਈ
Punjab & Haryana Weather Today: ਪੰਜਾਬ ਵਿੱਚ ਅਜੇ ਵੀ ਮਾਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਐਤਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਹੋਈ। ਇਸ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਵਿਚਕਾਰ ਰਿਹਾ। ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਸਬੰਧੀ ਜਾਰੀ ਕੀਤੀ ਗਈ ਭਵਿੱਖਬਾਣੀ ਮੁਤਾਬਕ 1 ਅਗਸਤ ਤੱਕ ਮੌਸਮ ਸਾਫ਼ ਰਹਿਣ ਵਾਲਾ ਹੈ, ਜਿਸ ਕਾਰਨ ਤਾਪਮਾਨ ਵਿੱਚ ਵੀ ਵਾਧਾ ਹੋਵੇਗਾ। ਇਸ ਤੋਂ ਬਾਅਦ 2 ਅਗਸਤ ਨੂੰ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ।
ਪੱਛਮੀ ਗੜਬੜੀ ਦੁਬਾਰਾ ਸਰਗਰਮ
ਮੌਸਮ ਵਿਭਾਗ ਮੁਤਾਬਕ ਹੁਣ ਮਾਨਸੂਨ ਦੇ ਮੱਧ 'ਚ ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋਵੇਗਾ, ਜਿਸ ਕਾਰਨ 3 ਅਗਸਤ ਨੂੰ ਪੰਜਾਬ 'ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜੇਕਰ ਦੁਬਾਰਾ ਮੀਂਹ ਪੈਂਦਾ ਹੈ ਤਾਂ ਦਰਿਆਵਾਂ ਵਿੱਚ ਪਾਣੀ ਦੀ ਪੱਧਰ ਵਧ ਸਕਦਾ ਹੈ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧ ਜਾਣਗੀਆਂ ਕਿਉਂਕਿ ਇੱਕ ਵਾਰ ਫ਼ਸਲ ਖ਼ਰਾਬ ਹੋਣ ਕਾਰਨ ਕਿਸਾਨਾਂ ਨੇ ਮੁੜ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਜੇਕਰ ਹਲਕੀ ਤੋਂ ਦਰਮਿਆਨੀ ਬਾਰਸ਼ ਹੁੰਦੀ ਹੈ ਤਾਂ ਘੱਟ ਨੁਕਸਾਨ ਹੋਣ ਦੀ ਸੰਭਾਵਨਾ ਹੈ।
ਐਤਵਾਰ ਨੂੰ ਕਿੱਥੇ ਪਿਆ ਮੀਂਹ
ਪੰਜਾਬ ਵਿੱਚ ਐਤਵਾਰ ਸਵੇਰੇ 4 ਵਜੇ ਤੋਂ ਸ਼ਾਮ 4 ਵਜੇ ਤੱਕ ਫਿਰੋਜ਼ਪੁਰ ਵਿੱਚ 29.5 ਮਿਲੀਮੀਟਰ, ਪਟਿਆਲਾ ਵਿੱਚ 20 ਮਿਲੀਮੀਟਰ, ਮੋਗਾ ਵਿੱਚ 9.5 ਮਿਲੀਮੀਟਰ, ਲੁਧਿਆਣਾ ਵਿੱਚ 2.8 ਮਿਲੀਮੀਟਰ, ਅੰਮ੍ਰਿਤਸਰ ਵਿੱਚ 2.5 ਮਿਲੀਮੀਟਰ, ਬਰਨਾਲਾ ਵਿੱਚ 4.8 ਮਿਲੀਮੀਟਰ ਮੀਂਹ ਪਿਆ। ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਹਲਕੀ ਬਾਰਸ਼ ਹੋਈ।
ਹਰਿਆਣਾ 'ਚ ਮਾਨਸੂਨ ਦੀ ਸਥਿਤੀ ਕਿਵੇਂ?
ਹਰਿਆਣਾ ਦੇ ਅੰਬਾਲਾ ਤੇ ਹਿਸਾਰ ਵਿੱਚ ਅਗਲੇ ਦੋ ਦਿਨਾਂ ਤੱਕ ਕਿਤੇ ਵੀ ਮੀਂਹ ਨਹੀਂ ਪੈ ਰਿਹਾ ਹੈ। ਮੌਸਮ ਵਿਭਾਗ ਨੇ ਹੁਣ 2 ਅਗਸਤ ਨੂੰ ਸੂਬੇ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਸੂਬੇ ਦੇ 33 ਸ਼ਹਿਰਾਂ ਦੇ ਨਾਲ-ਨਾਲ 606 ਪਿੰਡਾਂ ਵਿੱਚ ਹੜ੍ਹ ਦਾ ਪ੍ਰਭਾਵ ਹੈ ਜਿਸ ਕਾਰਨ ਬਿਮਾਰੀਆਂ ਦਾ ਖ਼ਤਰਾ ਵੱਧ ਰਿਹਾ ਹੈ। ਅੱਖਾਂ ਦੇ ਫਲੂ ਦੀ ਲਾਗ ਵੀ ਤੇਜ਼ੀ ਨਾਲ ਵੱਧ ਰਹੀ ਹੈ। ਸੂਬੇ ਵਿੱਚ ਲਗਪਗ 4700 ਲੋਕ ਇਸ ਲਾਗ ਦੀ ਲਪੇਟ ਵਿੱਚ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।