ਕਿਸਾਨਾਂ ਲਈ ਆਫ਼ਤ ਦੇ ਦਿਨ ! ਮੁੜ ਤੋਂ ਮੀਂਹ ਦਾ ਯੈਲੋ ਅਲਰਟ, ਝੱਖੜ ਨੇ ਕੀਤਾ ਭਾਰੀ ਨੁਕਸਾਨ, ਰੱਬ ਅੱਗੇ ਅਰਦਾਸਾਂ ਕਰ ਰਿਹਾ ਅੰਨਦਾਤਾ
ਇਸ ਵੇਲੇ ਕਿਸਾਨਾਂ ਵਿੱਚ ਕਣਕ ਦੀ ਵਾਢੀ ਦਾ ਜ਼ੋਰ ਚੱਲ਼ ਰਿਹਾ ਹੈ ਤੇ ਜਿਨ੍ਹਾਂ ਨੇ ਵੱਢ ਲਈ ਹੈ ਉਨ੍ਹਾਂ ਦੀ ਫਸਲ ਇਸ ਵੇਲੇ ਖੁੱਲ੍ਹੇ ਅਸਮਾਨ ਥੱਲੇ ਮੰਡੀਆਂ ਵਿੱਚ ਪਈਆਂ ਹੈ। ਇਸ ਮੌਕੇ ਪੈ ਰਿਹਾ ਮੀਂਹ ਦੋਵਾਂ ਲਈ ਨੁਕਸਾਨਦਾਇਕ ਹੈ। ਕਈ ਥਾਵਾਂ ਉੱਤੇ ਤਾਂ ਕਣਕ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ

Punjab Weather: ਪੰਜਾਬ ਵਿੱਚ ਅੱਜ ਸ਼ਨੀਵਾਰ ਨੂੰ ਵੀ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਰਾਜ ਦੇ ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਵੀ ਮੀਂਹ ਪਿਆ। ਸੰਗਰੂਰ ਵਿੱਚ ਵੀ ਨੁਕਸਾਨ ਦੀਆਂ ਰਿਪੋਰਟਾਂ ਹਨ। ਇੱਥੇ ਇੱਕ ਟਾਵਰ ਡਿੱਗਣ ਕਾਰਨ 4-5 ਘਰਾਂ ਦੀਆਂ ਛੱਤਾਂ ਨੂੰ ਨੁਕਸਾਨ ਪਹੁੰਚਿਆ। ਕਈ ਸੜਕਾਂ 'ਤੇ ਦਰੱਖਤ ਵੀ ਡਿੱਗ ਪਏ।
ਇਸ ਵੇਲੇ ਕਿਸਾਨਾਂ ਵਿੱਚ ਕਣਕ ਦੀ ਵਾਢੀ ਦਾ ਜ਼ੋਰ ਚੱਲ਼ ਰਿਹਾ ਹੈ ਤੇ ਜਿਨ੍ਹਾਂ ਨੇ ਵੱਢ ਲਈ ਹੈ ਉਨ੍ਹਾਂ ਦੀ ਫਸਲ ਇਸ ਵੇਲੇ ਖੁੱਲ੍ਹੇ ਅਸਮਾਨ ਥੱਲੇ ਮੰਡੀਆਂ ਵਿੱਚ ਪਈਆਂ ਹੈ। ਇਸ ਮੌਕੇ ਪੈ ਰਿਹਾ ਮੀਂਹ ਦੋਵਾਂ ਲਈ ਨੁਕਸਾਨਦਾਇਕ ਹੈ। ਕਈ ਥਾਵਾਂ ਉੱਤੇ ਤਾਂ ਕਣਕ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ ਤੇ ਇਸ ਤੋਂ ਚੱਲੇ ਝੱਖੜ ਨੇ ਪੂਰੀ ਤਰ੍ਹਾਂ ਝੰਬ ਕੇ ਰੱਖ ਦਿੱਤੀ ਹੈ। ਇਸ ਮੌਕੇ ਅੰਨਦਾਤਾ ਰੱਬ ਅੱਗੇ ਅਰਦਾਸਾਂ ਕਰ ਰਿਹਾ ਹੈ ਕਿ ਇਸ ਕੁਦਰਤੀ ਮਾਰ ਨੂੰ ਰੋਕਿਆ ਜਾਵੇ
ਤਰਨਤਾਰਨ ਦੇ ਪਿੰਡ ਘਰਿਆਲੀ ਦਾਸੂਵਾਲ ਵਿਖੇ ਭਾਰੀ ਮੀਂਹ, ਹਨੇਰੀ, ਝੱਖੜ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਕਣਕ ਦੀ ਫ਼ਸਲ ਤਬਾਹ ਕਰ ਦਿੱਤੀ ਹੈ। ਸੰਗਰੂਰ ਵਿੱਚ ਤੇਜ਼ ਹਵਾਵਾਂ ਦੇ ਕਾਰਨ ਵੱਡੇ ਪੱਧਰ ਉੱਤੇ ਨੁਕਸਾਨ ਹੋਇਆ ਜਿੱਥੇ ਟਾਵਰ ਟੁੱਟੇ ਤਾਰਾਂ ਉੱਤੇ ਡਿੱਗੇ ਉੱਤੇ ਹੀ ਇੱਕ ਚਲਦੀ ਕਾਰ ਦੇ ਉੱਤੇ ਦਰਖਤ ਵੀ ਗਿਰ ਗਿਆ। ਭਵਾਨੀਗੜ੍ਹ ਵਿੱਚ ਹਨੇਰੀ ਅਤੇ ਝੱਖੜ ਨਾਲ ਜੀਓ ਕੰਪਨੀ ਦਾ ਟਾਵਰ ਲੋਕਾਂ ਦੇ ਘਰਾਂ ਦੇ ਉੱਪਰ ਡਿੱਗ ਗਿਆ ਹੈ। ਤਿੰਨ ਤੋਂ ਲੈ ਕੇ ਚਾਰ ਘਰਾਂ ਦਾ ਕੀਤਾ ਵੱਡੇ ਪੱਧਰ ਦੇ ਉੱਪਰ ਨੁਕਸਾਨ ਲੋਕਾਂ ਦੇ ਲੈਂਟਰ ਟੁੱਟਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਗਨੀਮਤ ਰਹੀ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਸ ਦੇ ਹਾਦਸੇ ਦੇ ਵਿੱਚ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।
ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਬਾਵਜੂਦ, ਰਾਜ ਵਿੱਚ ਤਾਪਮਾਨ ਵਧਣਾ ਜਾਰੀ ਹੈ। ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਮੌਜੂਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਹੈ, ਜਿਸ ਕਾਰਨ ਗਰਮੀ ਦਾ ਪ੍ਰਭਾਵ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਹੈ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਬਾਅਦ, ਲੁਧਿਆਣਾ ਵਿੱਚ 39.0 ਡਿਗਰੀ, ਪਟਿਆਲਾ ਵਿੱਚ 38.8 ਡਿਗਰੀ ਅਤੇ ਮੋਗਾ ਦੇ ਬੁੱਧ ਸਿੰਘ ਵਾਲਾ ਸਟੇਸ਼ਨ 'ਤੇ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ।
ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲੀਆਂ। ਹਾਲਾਂਕਿ, ਕੋਈ ਨੁਕਸਾਨ ਨਹੀਂ ਹੋਇਆ। ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਔਰੈਂਜ ਅਲਰਟ ਦੇ ਵਿਚਕਾਰ, ਮੋਗਾ ਵਿੱਚ 4 ਮਿਲੀਮੀਟਰ, ਲੁਧਿਆਣਾ ਵਿੱਚ 2 ਮਿਲੀਮੀਟਰ ਅਤੇ ਫਿਰੋਜ਼ਪੁਰ ਵਿੱਚ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।ਇਸ ਦੇ ਬਾਵਜੂਦ, ਅੱਜ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।






















