Punjab Weather Report: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਅਗਲੇ ਤਿੰਨ ਦਿਨ ਇਨ੍ਹਾਂ ਇਲਾਕਿਆਂ 'ਚ ਬਾਰਸ਼
ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਅੰਮ੍ਰਿਤਸਰ ਤੇ ਮਾਝੇ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਸਵੇਰੇ ਹਲਕੀ ਬਾਰਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਮੌਸਮ...
Punjab Weather Report: ਮੌਸਮ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਅੰਮ੍ਰਿਤਸਰ ਤੇ ਮਾਝੇ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਸਵੇਰੇ ਹਲਕੀ ਬਾਰਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ।
ਉਂਝ ਪੰਜਾਬ ਅੰਦਰ ਮੁੜ ਹੜ੍ਹਾਂ ਦਾ ਖਤਰਾ ਟਲ ਗਿਆ ਹੈ। ਦਰਿਆਵਾਂ ਵਿੱਚ ਪਾਣੀ ਦੀ ਪੱਧਰ ਘਟਣ ਲੱਗਾ ਹੈ। ਪਿਛਲੇ ਦਿਨੀਂ ਬਾਰਸ਼ ਨਾ ਹੋਣ ਕਾਰਨ ਭਾਖੜਾ ਵਿੱਚ ਪਾਣੀ ਦੀ ਆਮਦ ਘਟੀ ਹੈ। ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1663.56 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 52749 ਕਿਊਸਿਕ ਦਰਜ ਕੀਤੀ ਗਈ ਜਦਕਿ ਭਾਖੜਾ ਡੈਮ ਵਿੱਚੋਂ ਟਰਬਾਈਨਾਂ ਰਾਹੀਂ ਸਿਰਫ਼ 41857 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਉਧਰ, ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਤੇ ਸਤਲੁਜ ਦਰਿਆ ਵਿੱਚ 19400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਤੋਂ ਬਾਅਦ ਭਾਖੜਾ ਡੈਮ 1680 ਦੇ ਖਤਰੇ ਦੇ ਨਿਸ਼ਾਨ ਤੋਂ ਅਜੇ ਵੀ 17 ਫੁੱਟ ਹੇਠਾਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Punjab Breaking News LIVE: ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, ਅੰਮ੍ਰਿਤਸਰ 'ਚ ਪੁਲਿਸ ਤੇ ਤਸਕਰਾਂ ਵਿਚਾਲੇ ਗੋਲੀਬਾਰੀ
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ