ਪੜਚੋਲ ਕਰੋ

Punjab Weather Today: ਪੰਜਾਬ 'ਚ ਯੈਲੋ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਛਮ-ਛਮ ਮੀਂਹ, ਅਗਲੇ 2 ਦਿਨਾਂ ਲਈ ਭਾਰੀ ਬਾਰਿਸ਼ ਦੀ ਭਵਿੱਖਬਾਣੀ

ਭਾਵੇਂ ਮਾਨਸੂਨ ਕੁੱਝ ਸੁਸਤ ਹੋ ਗਿਆ ਹੈ ਪਰ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਦੇ ਕੁੱਝ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। 5 ਅਗਸਤ ਮੰਗਲਵਾਰ ਦੀ ਸਵੇਰ ਆਸਮਾਨ 'ਚ ਕਾਲੇ ਬੱਦਲ ਛਾਏ ਹੋਏ ਨਜ਼ਰ ਆ ਰਹੇ ਹਨ। ਆਓ ਜਾਣਦੇ ਹਾਂ ਮੌਸਮ..

ਪੰਜਾਬ ਵਿੱਚ ਅੱਜ ਭਾਰਤੀ ਮੌਸਮ ਵਿਗਿਆਨ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਖਾਸ ਤੌਰ 'ਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ - ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਮੋਹਾਲੀ ਲਈ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਤੋਂ ਵੀ ਵੱਧ ਮੀਂਹ ਦੀ ਸੰਭਾਵਨਾ ਜਤਾਈ ਹੈ। ਜਦਕਿ ਹੋਰ ਜ਼ਿਲ੍ਹਿਆਂ ਵਿੱਚ ਬੁੱਧਵਾਰ ਤੱਕ ਆਮ ਮੀਂਹ ਹੋਣ ਦੇ ਅਸਾਰ ਬਣ ਰਹੇ ਹਨ। ਜੇਕਰ ਗੱਲ ਕਰੀਏ ਅੱਜ ਦੀ ਤਾਂ ਆਸਮਾਨ ਦੇ ਵਿੱਚ ਕਾਲੇ ਬੱਦਲ ਨਜ਼ਰ ਆ ਰਹੇ ਹਨ।

ਮੌਸਮ ਵਿਗਿਆਨ ਕੇਂਦਰ ਅਨੁਸਾਰ ਸੋਮਵਾਰ ਸ਼ਾਮ 5:30 ਵਜੇ ਤੱਕ ਕੁਝ ਥਾਵਾਂ 'ਤੇ ਬੂੰਦਾਂ-ਬਾਦੀ ਤੇ ਹਲਕੀ ਬਾਰਿਸ਼ ਦੇਖਣ ਨੂੰ ਮਿਲੀ। ਜਦਕਿ ਹੋਰ ਜ਼ਿਲ੍ਹਿਆਂ ਵਿੱਚ ਹਲਕੇ ਬੱਦਲ ਛਾਇਆ ਰਹੇ। ਇਸ ਦੇ ਚਲਦੇ ਰਾਜ ਦੇ ਤਾਪਮਾਨ ਵਿੱਚ ਹਲਕਾ ਬਦਲਾਅ ਨਜ਼ਰ ਆਇਆ। ਰਾਜ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਹਲਕੀ ਕਮੀ ਦਰਜ ਕੀਤੀ ਗਈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਪੱਧਰ ਦੇ ਨੇੜੇ ਹੀ ਬਣਿਆ ਹੋਇਆ ਹੈ।

ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ ਜੋ ਕਿ 35.5 ਡਿਗਰੀ ਸੀ। ਇਸਦੇ ਇਲਾਵਾ ਲੁਧਿਆਣਾ ਵਿੱਚ ਤਾਪਮਾਨ 34 ਡਿਗਰੀ ਅਤੇ ਪਟਿਆਲਾ ਵਿੱਚ 33.3 ਡਿਗਰੀ ਦਰਜ ਕੀਤਾ ਗਿਆ।

ਹਿਮਾਚਲ 'ਚ ਮੀਂਹ ਕਾਰਨ ਤੇਜ਼ੀ ਨਾਲ ਵੱਧ ਰਿਹਾ ਡੈਮਾਂ ਦਾ ਪਾਣੀ ਪੱਧਰ

ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਲਗਾਤਾਰ ਮੀਂਹ ਦਾ ਅਸਰ ਡੈਮਾਂ 'ਤੇ ਵੀ ਪੈ ਰਿਹਾ ਹੈ। 4 ਅਗਸਤ 2025 ਦੀ ਸਵੇਰੇ 6 ਵਜੇ ਤੱਕ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ 'ਤੇ ਬਣੇ ਮੁੱਖ ਡੈਮਾਂ ਵਿੱਚ ਪਾਣੀ ਪੱਧਰ ਵੱਧਿਆ ਹੋਇਆ ਪਾਇਆ ਗਿਆ।

ਪੰਜਾਬ ਰਾਜ ਵਿੱਚ ਮੀਂਹ ਨੂੰ ਲੈ ਕੇ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ:

• 5 ਤੋਂ 6 ਅਗਸਤ ਤੱਕ ਪੰਜਾਬ ਦੇ ਉੱਤਰੀ, ਉੱਤਰੀ-ਪੂਰਬੀ ਅਤੇ ਪੂਰਬੀ ਹਿੱਸਿਆਂ ਵਿੱਚ ਹਲਕੀ ਤੋਂ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ।

• 5 ਅਗਸਤ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਹੋ ਸਕਦੀ ਹੈ।

• 6 ਅਗਸਤ ਨੂੰ ਪੰਜਾਬ ਦੇ ਕੁਝ ਵੱਖ-ਵੱਖ ਥਾਵਾਂ 'ਤੇ ਬਹੁਤ ਭਾਰੀ ਮੀਂਹ (12 ਸੈਂਟੀਮੀਟਰ ਜਾਂ ਇਸ ਤੋਂ ਵੱਧ) ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਭਾਰੀ ਅਤੇ ਬਹੁਤ ਭਾਰੀ ਮੀਂਹ ਮੁੱਖ ਤੌਰ 'ਤੇ ਉੱਤਰੀ, ਉੱਤਰੀ-ਪੂਰਬੀ ਅਤੇ ਪੂਰਬੀ ਪੰਜਾਬ ਵਿੱਚ ਹੋ ਸਕਦੀ ਹੈ, ਖਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਇਨ੍ਹਾਂ ਦੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ:

ਅੰਮ੍ਰਿਤਸਰ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 27 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 24 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget