ਪੰਜਾਬ ਵਿੱਚ ਅੱਜ ਭਾਰਤੀ ਮੌਸਮ ਵਿਗਿਆਨ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਖਾਸ ਤੌਰ 'ਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ - ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਮੋਹਾਲੀ ਲਈ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਤੋਂ ਵੀ ਵੱਧ ਮੀਂਹ ਦੀ ਸੰਭਾਵਨਾ ਜਤਾਈ ਹੈ। ਜਦਕਿ ਹੋਰ ਜ਼ਿਲ੍ਹਿਆਂ ਵਿੱਚ ਬੁੱਧਵਾਰ ਤੱਕ ਆਮ ਮੀਂਹ ਹੋਣ ਦੇ ਅਸਾਰ ਬਣ ਰਹੇ ਹਨ। ਜੇਕਰ ਗੱਲ ਕਰੀਏ ਅੱਜ ਦੀ ਤਾਂ ਆਸਮਾਨ ਦੇ ਵਿੱਚ ਕਾਲੇ ਬੱਦਲ ਨਜ਼ਰ ਆ ਰਹੇ ਹਨ।

ਮੌਸਮ ਵਿਗਿਆਨ ਕੇਂਦਰ ਅਨੁਸਾਰ ਸੋਮਵਾਰ ਸ਼ਾਮ 5:30 ਵਜੇ ਤੱਕ ਕੁਝ ਥਾਵਾਂ 'ਤੇ ਬੂੰਦਾਂ-ਬਾਦੀ ਤੇ ਹਲਕੀ ਬਾਰਿਸ਼ ਦੇਖਣ ਨੂੰ ਮਿਲੀ। ਜਦਕਿ ਹੋਰ ਜ਼ਿਲ੍ਹਿਆਂ ਵਿੱਚ ਹਲਕੇ ਬੱਦਲ ਛਾਇਆ ਰਹੇ। ਇਸ ਦੇ ਚਲਦੇ ਰਾਜ ਦੇ ਤਾਪਮਾਨ ਵਿੱਚ ਹਲਕਾ ਬਦਲਾਅ ਨਜ਼ਰ ਆਇਆ। ਰਾਜ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਹਲਕੀ ਕਮੀ ਦਰਜ ਕੀਤੀ ਗਈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਪੱਧਰ ਦੇ ਨੇੜੇ ਹੀ ਬਣਿਆ ਹੋਇਆ ਹੈ।

ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ ਜੋ ਕਿ 35.5 ਡਿਗਰੀ ਸੀ। ਇਸਦੇ ਇਲਾਵਾ ਲੁਧਿਆਣਾ ਵਿੱਚ ਤਾਪਮਾਨ 34 ਡਿਗਰੀ ਅਤੇ ਪਟਿਆਲਾ ਵਿੱਚ 33.3 ਡਿਗਰੀ ਦਰਜ ਕੀਤਾ ਗਿਆ।

ਹਿਮਾਚਲ 'ਚ ਮੀਂਹ ਕਾਰਨ ਤੇਜ਼ੀ ਨਾਲ ਵੱਧ ਰਿਹਾ ਡੈਮਾਂ ਦਾ ਪਾਣੀ ਪੱਧਰ

ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਲਗਾਤਾਰ ਮੀਂਹ ਦਾ ਅਸਰ ਡੈਮਾਂ 'ਤੇ ਵੀ ਪੈ ਰਿਹਾ ਹੈ। 4 ਅਗਸਤ 2025 ਦੀ ਸਵੇਰੇ 6 ਵਜੇ ਤੱਕ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ 'ਤੇ ਬਣੇ ਮੁੱਖ ਡੈਮਾਂ ਵਿੱਚ ਪਾਣੀ ਪੱਧਰ ਵੱਧਿਆ ਹੋਇਆ ਪਾਇਆ ਗਿਆ।

ਪੰਜਾਬ ਰਾਜ ਵਿੱਚ ਮੀਂਹ ਨੂੰ ਲੈ ਕੇ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ:

• 5 ਤੋਂ 6 ਅਗਸਤ ਤੱਕ ਪੰਜਾਬ ਦੇ ਉੱਤਰੀ, ਉੱਤਰੀ-ਪੂਰਬੀ ਅਤੇ ਪੂਰਬੀ ਹਿੱਸਿਆਂ ਵਿੱਚ ਹਲਕੀ ਤੋਂ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ।

• 5 ਅਗਸਤ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਹੋ ਸਕਦੀ ਹੈ।

• 6 ਅਗਸਤ ਨੂੰ ਪੰਜਾਬ ਦੇ ਕੁਝ ਵੱਖ-ਵੱਖ ਥਾਵਾਂ 'ਤੇ ਬਹੁਤ ਭਾਰੀ ਮੀਂਹ (12 ਸੈਂਟੀਮੀਟਰ ਜਾਂ ਇਸ ਤੋਂ ਵੱਧ) ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਭਾਰੀ ਅਤੇ ਬਹੁਤ ਭਾਰੀ ਮੀਂਹ ਮੁੱਖ ਤੌਰ 'ਤੇ ਉੱਤਰੀ, ਉੱਤਰੀ-ਪੂਰਬੀ ਅਤੇ ਪੂਰਬੀ ਪੰਜਾਬ ਵਿੱਚ ਹੋ ਸਕਦੀ ਹੈ, ਖਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਇਨ੍ਹਾਂ ਦੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ:

ਅੰਮ੍ਰਿਤਸਰ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।ਜਲੰਧਰ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।ਲੁਧਿਆਣਾ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 27 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।ਪਟਿਆਲਾ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।ਮੋਹਾਲੀ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 24 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।