(Source: ECI/ABP News/ABP Majha)
Punjab News: ਪੰਜਾਬ ਵਿੱਚ ਯੈਲੋ ਅਲਰਟ, 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ; ਭਾਖੜਾ ਦੇ ਪਾਣੀ ਨੂੰ ਲੈ ਕੇ ਨਵਾਂ ਅਪਡੇਟ
Punjab Weather Update: ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਡੈਮ ਦਾ ਪਾਣੀ ਰੋਜ਼ਾਨਾ ਔਸਤਨ 1 ਫੁੱਟ ਦੀ ਰਫ਼ਤਾਰ ਨਾਲ ਵੱਧ ਰਿਹਾ ਹੈ।
Yellow alert in Punjab: ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਅੱਜ ਸਵੇਰੇ 7 ਜ਼ਿਲ੍ਹਿਆਂ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਨ੍ਹਾਂ ਇਲਾਕਿਆਂ 'ਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ
ਇਸ ਦੇ ਨਾਲ ਹੀ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਆਮ ਵਾਂਗ ਹੋਣ ਦੀ ਉਡੀਕ ਕਰਦਿਆਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਡੈਮ ਦਾ ਪਾਣੀ ਰੋਜ਼ਾਨਾ ਔਸਤਨ 1 ਫੁੱਟ ਦੀ ਰਫ਼ਤਾਰ ਨਾਲ ਵੱਧ ਰਿਹਾ ਹੈ। ਇਹ ਸਪੱਸ਼ਟ ਹੈ ਕਿ ਡੈਮ ਫਲੱਡ ਗੇਟਾਂ ਨੂੰ ਖੋਲ੍ਹੇ ਬਿਨਾਂ ਵੱਧ ਤੋਂ ਵੱਧ ਦੋ ਹਫ਼ਤਿਆਂ ਤੱਕ ਚੱਲ ਸਕਦਾ ਹੈ। ਇਸ ਤੋਂ ਬਾਅਦ ਸਥਿਤੀ ਨੂੰ ਦੇਖਦੇ ਹੋਏ ਡੈਮ ਦੇ ਫਲੱਡ ਗੇਟ ਖੋਲ੍ਹਣੇ ਪੈਣਗੇ।
ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1664.52 ਫੁੱਟ ਤੱਕ ਪਹੁੰਚ ਗਿਆ, ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 59666 ਕਿਊਸਿਕ ਰਿਕਾਰਡ ਕੀਤੀ ਗਈ ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ਼ 40998 ਕਿਊਸਿਕ ਪਾਣੀ ਛੱਡਿਆ ਗਿਆ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 19400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ 1680 ਦੇ ਖ਼ਤਰੇ ਦੇ ਨਿਸ਼ਾਨ ਤੋਂ ਅਜੇ ਵੀ 16 ਫੁੱਟ ਘੱਟ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।