ਪੜਚੋਲ ਕਰੋ

Punjab Weather Today: ਮੌਸਮ ਵਿਭਾਗ ਦਾ ਯੈਲੋ ਅਲਰਟ! ਪੰਜਾਬ 'ਚ ਮੀਂਹ, ਠੰਢ ਤੇ ਤੇਜ਼ ਹਵਾਵਾਂ ਦਾ ਕਹਿਰ, ਬਿਜਲੀ ਡਿੱਗਣ ਦੀ ਵਾਰਨਿੰਗ, ਤਾਪਮਾਨ 'ਚ ਵੱਡਾ ਬਦਲਾਅ!

ਚੰਡੀਗੜ੍ਹ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਯਾਨੀਕਿ 27 ਜਨਵਰੀ ਵਾਲੇ ਦਿਨ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇਸ ਦੌਰਾਨ ਸ਼ੀਤਲਹਿਰ, ਗਰਜ-ਚਮਕ ਨਾਲ ਮੀਂਹ, ਬਿਜਲੀ ਡਿੱਗਣ..

ਚੰਡੀਗੜ੍ਹ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਯਾਨੀਕਿ 27 ਜਨਵਰੀ ਵਾਲੇ ਦਿਨ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇਸ ਦੌਰਾਨ ਸ਼ੀਤਲਹਿਰ, ਗਰਜ-ਚਮਕ ਨਾਲ ਮੀਂਹ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਹਲਕਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 23.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿੱਚ 2.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।

ਇਨ੍ਹਾਂ ਇਲਾਕਿਆਂ ਵਿੱਚ ਅਲਰਟ ਜਾਰੀ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ (ਐੱਸਏਐੱਸ ਨਗਰ) ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਤੇਜ਼ ਗਰਜ-ਚਮਕ ਨਾਲ ਹਨ੍ਹੇਰੀ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਵੈਸਟਨ ਡਿਸਟਰਬਨ ਸਰਗਰਮ

ਇਸ ਸਮੇਂ ਵੈਸਟਨ ਡਿਸਟਰਬਨ ਉਪਰਲੇ ਵਾਤਾਵਰਣ ਵਿੱਚ ਸਰਗਰਮ ਹੈ। ਇਸ ਨਾਲ ਬਣਿਆ ਚੱਕਰਵਾਤੀ ਸਿਸਟਮ ਪਹਿਲਾਂ ਦੱਖਣੀ ਪੰਜਾਬ ਦੇ ਉੱਤੇ ਸੀ, ਪਰ ਹੁਣ ਇਹ ਹਰਿਆਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੱਕ ਪਹੁੰਚ ਗਿਆ ਹੈ। ਇਹ ਸਿਸਟਮ ਜ਼ਮੀਨ ਤੋਂ ਲਗਭਗ 1.5 ਤੋਂ 3 ਕਿਲੋਮੀਟਰ ਦੀ ਉਚਾਈ ’ਤੇ ਸਰਗਰਮ ਹੈ। ਇਹ ਮੌਸਮੀ ਪ੍ਰਣਾਲੀ ਹੁਣ ਹਰਿਆਣਾ ਤੋਂ ਲੈ ਕੇ ਦੱਖਣ-ਪੱਛਮੀ ਰਾਜਸਥਾਨ ਤੱਕ ਫੈਲੀ ਹੋਈ ਹੈ। ਇਸ ਦੇ ਨਾਲ ਹੀ ਉੱਤਰ ਭਾਰਤ ਦੇ ਉਪਰ ਬਹੁਤ ਤੇਜ਼ ਰਫ਼ਤਾਰ ਦੀਆਂ ਹਵਾਵਾਂ ਵਹਿ ਰਹੀਆਂ ਹਨ।

ਮੌਸਮ ਵਿਭਾਗ ਮੁਤਾਬਕ ਇਨ੍ਹਾਂ ਹਵਾਵਾਂ ਦੀ ਰਫ਼ਤਾਰ ਕਰੀਬ 125 ਨਾਟ ਤੱਕ ਹੈ। ਇਸ ਤੋਂ ਇਲਾਵਾ, 30 ਜਨਵਰੀ 2026 ਦੀ ਰਾਤ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਹੋਰ ਨਵਾਂ ਵੈਸਟਨ ਡਿਸਟਰਬਨ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਵਿੱਚ ਫਿਰ ਤੋਂ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ।

ਅਗਲੇ ਦੋ ਦਿਨ ਤਾਪਮਾਨ ਵੱਧ ਸਕਦਾ ਹੈ

ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਰਾਜ ਵਿੱਚ 27 ਤਾਰੀਖ ਨੂੰ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 28, 31 ਜਨਵਰੀ ਅਤੇ 1 ਫਰਵਰੀ ਨੂੰ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਮੀਂਹ ਹੋ ਸਕਦਾ ਹੈ। ਅਗਲੇ ਦੋ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਵਾਧਾ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਬਾਅਦ ਅਗਲੇ ਦੋ ਦਿਨਾਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਤੱਕ ਘਟ ਸਕਦਾ ਹੈ। ਫਿਰ ਇਸ ਤੋਂ ਬਾਅਦ ਤਾਪਮਾਨ ਵਿੱਚ ਮੁੜ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਅਗਲੇ 3 ਦਿਨਾਂ ਦਾ ਮੌਸਮ ਕਿਵੇਂ ਰਹੇਗਾ

28 ਜਨਵਰੀ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਕੁਝ ਥਾਵਾਂ ’ਤੇ ਸ਼ੀਤਲਹਿਰ ਚੱਲਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐੱਸਏਐੱਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਮੀਂਹ ਹੋ ਸਕਦਾ ਹੈ।

29 ਜਨਵਰੀ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਕੁਝ ਥਾਵਾਂ ’ਤੇ ਸ਼ੀਤਲਹਿਰ ਰਹਿਣ ਦੀ ਸੰਭਾਵਨਾ ਹੈ। ਮੌਸਮ ਸੁੱਕਾ ਬਣੇ ਰਹਿਣ ਦੇ ਆਸਾਰ ਹਨ।

30 ਜਨਵਰੀ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਕੁਝ ਥਾਵਾਂ ’ਤੇ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਇਸ ਦਿਨ ਵੀ ਮੌਸਮ ਸੁੱਕਾ ਬਣੇ ਰਹਿਣ ਦੇ ਆਸਾਰ ਹਨ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget