ਪੜਚੋਲ ਕਰੋ
Advertisement
ਡਾ. ਗਾਂਧੀ ਨੂੰ ਮਿਲਿਆ ਯੋਗੇਂਦਰ ਯਾਦਵ ਦਾ ਸਾਥ
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ ਤੇ ਕਮਿਸ਼ਨ ਨੇ ਹਿੰਦੁਸਤਾਨ ਦੀ ਜਮਹੂਰੀਅਤ ਅਤੇ ਇੱਜ਼ਤ ਨੂੰ ਢਾਅ ਲਾਈ ਹੈ, ਜਿਸ ਕਾਰਨ ਪੂਰੇ ਦੇਸ਼ ਨੂੰ ਦੁਨੀਆਂ ਭਰ ਵਿੱਚ ਸ਼ਰਮਸ਼ਾਰ ਹੋਣਾ ਪੈ ਰਿਹਾ ਹੈ।
ਪਟਿਆਲਾ: ਡਾ. ਧਰਮਵੀਰ ਗਾਂਧੀ ਦੇ ਹੱਕ ਵਿੱਚ ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਦਰ ਯਾਦਵ ਨਿੱਤਰ ਆਏ ਹਨ। ਯਾਦਵ ਨੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਲਈ ਚੋਣ ਪ੍ਰਚਾਰ ਤੇ ਰੋਡ ਸ਼ੋਅ ਕੀਤਾ। ਯੋਗੇਂਦਰ ਯਾਦਵ ਨੇ ਚੋਣ ਕਮਿਸ਼ਨ ਤੇ ਮੋਦੀ ਸਰਕਾਰ 'ਤੇ ਜ਼ੋਰਦਾਰ ਹਮਲਾ ਵੀ ਬੋਲਿਆ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ ਤੇ ਕਮਿਸ਼ਨ ਨੇ ਹਿੰਦੁਸਤਾਨ ਦੀ ਜਮਹੂਰੀਅਤ ਅਤੇ ਇੱਜ਼ਤ ਨੂੰ ਢਾਅ ਲਾਈ ਹੈ, ਜਿਸ ਕਾਰਨ ਪੂਰੇ ਦੇਸ਼ ਨੂੰ ਦੁਨੀਆਂ ਭਰ ਵਿੱਚ ਸ਼ਰਮਸ਼ਾਰ ਹੋਣਾ ਪੈ ਰਿਹਾ ਹੈ।
ਇਸ ਮੌਕੇ ਯੋਗੇਂਦਰ ਯਾਦਵ ਨੇ ਕਿਹਾ ਕਿ ਸਾਲ 2014 ਦੀਆਂ ਚੋਣਾਂ ਵਿੱਚ ਲੋਕਾਂ ਲਈ ਡਾ. ਗਾਂਧੀ ਸਿਆਸਤ ਵਿੱਚ ਨਵਾਂ ਚਿਹਰਾ ਸੀ, ਪਰ ਇਸ ਵਾਰ ਡਾ. ਗਾਂਧੀ ਤੁਹਾਡੇ ਲਈ ਨਵਾਂ ਚਿਹਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਡਾ. ਗਾਂਧੀ ਨੇ ਬੇਦਾਗ਼ ਰਹਿੰਦਿਆਂ ਤੁਹਾਡੇ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਲਿਆਂਦੇ ਹਨ।
ਯਾਦਵ ਨੇ ਕਿਹਾ ਕਿ ਡਾ. ਗਾਂਧੀ ਨੇ ਪਾਰਲੀਮੈਂਟ ਵਿੱਚ ਸਿਰਫ ਪਟਿਆਲਾ ਹਲਕਾ ਦੇ ਲੋਕਾਂ ਦੀ ਹੀ ਅਵਾਜ਼ ਨਹੀਂ ਚੁੱਕੀ ਸਗੋਂ ਪੰਜਾਬ ਅਤੇ ਦੇਸ਼ ਦੇ ਹਰ ਵਰਗ ਦੇ ਲੋਕਾਂ ਦੇ ਹੱਕਾਂ ਲਈ ਸਵਾਲ ਕੀਤੇ ਹਨ ਭਾਵੇਂ ਉਹ ਸਿੱਖ ਕੌਮ ਲਈ ਵੱਖਰਾ ਸਿੱਖ ਮੈਰਿਜ਼ ਐਕਟ ਬਿੱਲ ਪਾਸ ਕਰਨ ਦੀ ਮੰਗ ਹੋਵੇ, ਦੇਸ਼ ਦੇ ਕਿਸਾਨਾਂ ਦੇ ਹੱਕਾਂ ਦੀ ਅਵਾਜ਼ ਹੋਵੇ, ਬੇਰੁਜ਼ਗਾਰ ਨੌਜਵਾਨਾਂ ਦੇ ਹੱਕਾਂ ਦੀ ਅਵਾਜ਼ ਹੋਵੇ, ਦੇਸ਼ ਦੇ ਡਰਾਈਵਰਾਂ ਦੇ ਹੱਕਾਂ ਦੀ ਅਵਾਜ਼ ਹੋਵੇ, ਦੇਸ਼ ਦੇ ਕਿਸਾਨਾਂ ਦੀ ਅਵਾਜ਼ ਹੋਵੇ ਅਤੇ ਜਾਂ ਫਿਰ ਪੰਜਾਬ ਵਿੱਚੋਂ ਸਿੰਥੈਟਿਕ ਨਸ਼ੇ ਖਤਮ ਕਰਨ ਦੀ ਅਵਾਜ਼ ਹੋਵੇ।
ਉਨ੍ਹਾਂ ਕਿਹਾ ਜਦੋਂ ਇਹਨਾਂ ਰਵਾਇਤੀ ਪਾਰਟੀਆਂ ਨੂੰ ਲੋਕਾਂ ਸਵਾਲ ਪੁੱਛਦੇ ਹਨ ਤਾਂ ਇਹ ਜਾਂ ਤਾਂ ਹਿੰਦੂ ਮੁਸਲਮਾਨ ਮਸਲਾ ਖੜਾ ਕਰ ਦਿੰਦੇ ਹਨ ਅਤੇ ਜਾਂ ਫਿਰ ਹਿੰਦੂਸਤਾਨ ਅਤੇ ਅਤੇ ਪਾਕਿਸਤਾਨ ਦਾ ਮਸਲਾ ਪੇਸ਼ ਕਰ ਦਿੰਦੇ ਹਨ। ਯੋਗੇਂਦਰ ਯਾਦਵ ਨੇ ਕਿਹਾ ਪਰ ਡਾ. ਗਾਂਧੀ ਨੇ ਪਾਰਲੀਮੈਂਟ ਵਿੱਚ ਜਿਹੜੇ ਸਵਾਲ ਚੁੱਕੇ ਹਨ ਉਹ ਸਵਾਲ 70 ਸਾਲਾਂ ਵਿੱਚ ਕਦੇ ਕਿਸੇ ਮੈਂਬਰ ਪਾਰਲੀਮੈਂਟ ਨੇ ਸੰਸਦ ਵਿੱਚ ਨਹੀਂ ਉਠਾਏ ਅਤੇ ਡਾ. ਗਾਂਧੀ ਦੀ ਅਵਾਜ਼ ਨੂੰ ਨਾ ਨਰੇਂਦਰ ਮੋਦੀ ਦਬਾ ਪਾਇਆ ਹੈ ਨਾ ਕੈਪਟਨ ਅਮਰਿੰਦਰ ਸਿੰਘ ਅਤੇ ਨਾ ਹੀ ਅਰਵਿੰਦ ਕੇਜਰੀਵਾਲ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement