ਚੰਡੀਗੜ੍ਹ : ਮੋਹਾਲੀ 'ਚ ਦੁਬਈ ਨਿਵਾਸੀ ਆਪਣੇ ਦੋਸਤ ਲਈ ਵੇਰਕਾ ਚੌਂਕ ਸਥਿਤ ਏ.ਟੀ.ਐੱਸ. ਟਾਵਰ 'ਚ  ਫਲੈਟ ਦੇਖਣ ਗਏ ਚੰਡੀਗੜ੍ਹ ਦੇ ਰਹਿਣ ਵਾਲੇ ਯੋਗੇਸ਼ ਕੁਮਾਰ ਦੀ 14ਵੀਂ ਮੰਜ਼ਿਲ ਦੀ ਬਾਲਕੋਨੀ ਤੋਂ ਡਿੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਯੋਗੇਸ਼ ਕੁਮਾਰ (47) ਵਾਸੀ ਸੈਕਟਰ-40 ਵਜੋਂ ਹੋਈ ਹੈ। ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਮ੍ਰਿਤਕ ਦੇ ਸਰੀਰ 'ਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਸੀ। ਇਸ ਲਈ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। 



 

ਜਾਣਕਾਰੀ ਅਨੁਸਾਰ ਚੰਡੀਗੜ੍ਹ ਦਾ ਰਹਿਣ ਵਾਲਾ ਯੋਗੇਸ਼ ਕੁਮਾਰ ਇੱਕ ਫਾਰਮਾਸਿਊਟੀਕਲ ਕੰਪਨੀ ਵਿੱਚ ਕੰਮ ਕਰਦਾ ਸੀ। ਉਹ ਦੁਬਈ ਵਿੱਚ ਰਹਿਣ ਵਾਲੇ ਇੱਕ ਦੋਸਤ ਲਈ ਏਟੀਐਸ ਟਾਵਰ ਵਿੱਚ ਸੈਂਪਲ ਫਲੈਟ ਦੇਖਣ ਗਿਆ ਸੀ। ਜਿਵੇਂ ਹੀ ਉਹ 14ਵੀਂ ਮੰਜ਼ਿਲ ਦੀ ਬਾਲਕੋਨੀ 'ਚ ਖੜ੍ਹੇ ਹੋ ਕੇ ਸਿਗਰਟ ਪੀਣ ਲੱਗਾ ਤਾਂ ਅਚਾਨਕ ਉਹ ਹੇਠਾਂ ਡਿੱਗ ਗਿਆ। ਹੇਠਾਂ ਡਿੱਗਦੇ ਹੀ ਲੋਕ ਇਕੱਠੇ ਹੋ ਗਏ। ਲੋਕਾਂ ਨੇ ਉਸ ਨੂੰ ਤੁਰੰਤ ਫੇਜ਼-6 ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

 

ਦੱਸਿਆ ਜਾਂਦਾ ਹੈ ਕਿ ਮ੍ਰਿਤਕ ਦੀ ਪਤਨੀ ਯੋਗਿਤਾ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾ ਹੈ ਅਤੇ ਉਸ ਦੇ ਦੋ ਬੱਚੇ ਹਨ। ਯੋਗਿਤਾ ਨੂੰ ਸ਼ੱਕ ਹੈ ਕਿ ਉਸ ਦੇ ਪਤੀ ਦੀ ਮੌਤ ਪਿੱਛੇ ਕੋਈ ਰਾਜ਼ ਹੈ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਸਾਰੀ ਕਹਾਣੀ ਸਪੱਸ਼ਟ ਹੋ ਸਕੇ।  

 

ਓਧਰ ਬਲੌਂਗੀ ਥਾਣਾ ਇੰਚਾਰਜ ਪੀ ਗਰੇਵਾਲ ਨੇ ਦੱਸਿਆ ਕਿ 174 ਤਹਿਤ ਕਾਰਵਾਈ ਕੀਤੀ ਗਈ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਮੰਗਲਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਸਥਿਤੀ ਸਪੱਸ਼ਟ ਹੋਵੇਗੀ। ਜਿਸ ਤੋਂ ਬਾਅਦ ਹੀ ਅਸਲ ਕਾਰਵਾਈ ਕੀਤੀ ਜਾਵੇਗੀ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।