Sangrur News: ਸੋਸ਼ਲ ਮੀਡੀਆ ਉੱਪਰ ਠੱਗੀਆਂ ਦਾ ਸਿਲਸਿਲਾ ਜਾਰੀ ਹੈ। ਹੁਣ ਪੰਜਾਬ ਦੇ ਵਿਧਾਇਕ ਦੀ ਫ਼ਰਜ਼ੀ ਆਈਡੀ ਬਣਾ ਕੇ ਲੋਕਾਂ ਤੋਂ ਰੁਪਏ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਫੇਕ ਆਈਡੀ ਬਣਾ ਕੇ ਪੈਸੇ ਮੰਗੇ ਗਏ ਹਨ। ਵਿਧਾਇਕ ਇਸ ਬਾਰੇ ਬਾਰੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ।


 


ਇਸ ਬਾਰੇ ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਪੀਏ ਰਾਜੀਵ ਤੋਗਾਹੇੜੀ ਨੇ ਦੱਸਿਆ ਕਿ ਕਿਸੇ ਅਣਪਛਾਤੇ ਵੱਲੋਂ ਵਿਧਾਇਕ ਦੀ ਫ਼ਰਜ਼ੀ ਆਈਡੀ ਬਣਾ ਕੇ ਲੋਕਾਂ ਨੂੰ ਠੱਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਵਿਅਕਤੀ ਫੇਸਬੁੱਕ ’ਤੇ ਖ਼ੁਦ ਨੂੰ ਵਿਧਾਇਕ ਦੱਸ ਰਿਹਾ ਹੈ। 




ਪੀਏ ਨੇ ਕਿਹਾ ਕਿ ਜੇ ਕੋਈ ਵਿਆਕਤੀ ਸੋਸ਼ਲ ਮੀਡੀਆਂ ਜਾਂ ਫੋਨ ਕਰ ਕੇ ਰੁਪਇਆਂ ਦੀ ਮੰਗ ਕਰਦਾ ਹੈ ਤਾਂ ਲੋਕ ਉਨ੍ਹਾਂ ਨਾਲ ਸਿੱਧਾ ਸੰਪਰਕ ਕਰਨ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਬਦਨਾਮ ਕਰਨ ਦੇ ਹੱਥਕੰਡੇ ਵਰਤੇ ਜਾ ਰਹੇ ਹਨ ਜਿਸ ਨੂੰ ਬਰਦਾਸਤ ਨਹੀਂ ਕੀਤਾ ਜਾ ਸਕਦਾ। 


ਉਨ੍ਹਾਂ ਲੋਕਾਂ ਨੂੰ ਅਜਿਹੇ ਠੱਗਾਂ ਤੋਂ ਚੌਕਸ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਫ਼ਰਜ਼ੀ ਆਈਡੀ ਬਣਾਉਣ ਵਾਲੇ ਖ਼ਿਲਾਫ਼ ਜਲਦੀ ਹੀ ਪੁਲਿਸ ਕਾਰਵਾਈ ਕੀਤੀ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ