Lok Sabha Election 2024: ਵੋਟਰ ਕਾਰਡ ਤੋਂ ਬਗੈਰ ਵੀ ਪੈ ਸਕਦੀ ਵੋਟ! ਇਹ 12 ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਵੋਟ
Lok Sabha Election 2024: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ...
Lok Sabha Election 2024: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ।
ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਇਹ ਵੀ ਪੜ੍ਹੋ: Youtube: ਯੂਟਿਊਬ ਨੇ ਲਾਂਚ ਕੀਤੇ ਗੀਤ ਲੱਭਣ ਲਈ ਸ਼ਾਨਦਾਰ ਫੀਚਰ, ਸਿਰਫ਼ ਧੁਨ ਗੁਣਗੁਣਾਉਣ ਨਾਲ ਮਿਲ ਜਾਵੇਗਾ ਤੁਹਾਡਾ Song
ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ "ਇਸ ਵਾਰ 70 ਪਾਰ" ਦਾ ਟੀਚਾ ਹੈ ਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।
ਇਹ ਵੀ ਪੜ੍ਹੋ: WhatsApp: ਵਟਸਐਪ ਯੂਜ਼ਰਸ ਲਈ ਸਭ ਤੋਂ ਵੱਡੀ ਚੇਤਾਵਨੀ, ਕਿਸੇ ਵੀ ਸਮੇਂ ਖਾਲੀ ਹੋ ਸਕਦਾ ਬੈਂਕ ਖਾਤਾ