ਪੜਚੋਲ ਕਰੋ

ਬਿਜਲੀ ਦੀ ਸਮੱਸਿਆ ਤੋਂ ਮਿਲੇਗਾ ਛੁਟਕਾਰਾ, ਸੰਗਰੂਰ 'ਚ ਗਰਿੱਡ ਸਬ ਸਟੇਸ਼ਨ ਪ੍ਰਾਜੈਕਟ ਕਰੋੜਾਂ ਦੀ ਲਾਗਤ ਨਾਲ ਹੋਵੇਗਾ ਮੁਕੰਮਲ, 60 ਤੋਂ 70 ਹਜ਼ਾਰ ਖਪਤਕਾਰਾਂ ਨੂੰ ਮਿਲੇਗਾ ਫਾਇਦਾ

ਸਬ ਸਟੇਸ਼ਨ ਦੇ ਬਣਨ ਨਾਲ ਲਗਭਗ 60 ਤੋਂ 70 ਹਜ਼ਾਰ ਬਿਜਲੀ ਖਪਤਕਾਰਾਂ ਨੂੰ ਲਾਭ ਮਿਲੇਗਾ ਅਤੇ ਇਸ ਦੇ ਸ਼ੁਰੂ ਹੋਣ ਨਾਲ ਭਵਿੱਖ ਵਿੱਚ 66 ਕੇ.ਵੀ ਗਰਿੱਡ ਸਬ ਸਟੇਸ਼ਨ ਬਡਰੁੱਖਾਂ 'ਚ ਗਰਿੱਡ ਸਬ ਸਟੇਸ਼ਨ ਦੇ ਓਵਰਲੋਡਿੰਗ ਹੋਣ ਦੀ ਸੰਭਾਵਨਾ ਨਹੀਂ ਰਹੇਗੀ। 

ਚੰਡੀਗੜ੍ਹ / ਸੰਗਰੂਰ : ਬਿਜਲੀ ਮੰਤਰੀ ਨੇ ਸੰਗਰੂਰ ਵਿਖੇ 66 ਕੇ.ਵੀ ਗਰਿੱਡ ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਣ ਮਗਰੋਂ ਜਾਣਕਾਰੀ ਦਿੱਤੀ ਕਿ ਲਗਭਗ 9.50 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸਬ ਸਟੇਸ਼ਨ 31 ਮਾਰਚ 2023 ਤੱਕ ਮੁਕੰਮਲ ਹੋ ਜਾਵੇਗਾ। ਉਨਾਂ ਦੱਸਿਆ ਕਿ ਇਸ ਸਬ ਸਟੇਸ਼ਨ ਦੇ ਬਣਨ ਨਾਲ ਲਗਭਗ 60 ਤੋਂ 70 ਹਜ਼ਾਰ ਬਿਜਲੀ ਖਪਤਕਾਰਾਂ ਨੂੰ ਲਾਭ ਮਿਲੇਗਾ ਅਤੇ ਇਸ ਦੇ ਸ਼ੁਰੂ ਹੋਣ ਨਾਲ ਭਵਿੱਖ ਵਿੱਚ 66 ਕੇ.ਵੀ ਗਰਿੱਡ ਸਬ ਸਟੇਸ਼ਨ ਬਡਰੁੱਖਾਂ, ਮੰਗਵਾਲ ਅਤੇ ਸੋਹੀਆਂ ਰੋਡ ’ਤੇ ਚੱਲਦੇ ਗਰਿੱਡ ਸਬ ਸਟੇਸ਼ਨ ਦੇ ਓਵਰਲੋਡਿੰਗ ਹੋਣ ਦੀ ਸੰਭਾਵਨਾ ਨਹੀਂ ਰਹੇਗੀ। 

ਇਸੇ ਤਰ੍ਹਾਂ ਦੂਜੇ ਪ੍ਰਾਜੈਕਟ, 33 ਕੇ.ਵੀ ਕਲੋਨੀ ਸੋਹੀਆਂ ਰੋਡ ਸੰਗਰੂਰ ਵਿਖੇ ਪੀ.ਐਸ.ਪੀ.ਸੀ.ਐਲ ਸੰਗਰੂਰ ਦੇ 12 ਦਫ਼ਤਰਾਂ ਨੂੰ ਇੱਕੋ ਸਥਾਨ ’ਤੇ ਤਬਦੀਲ ਕਰਨ ਲਈ ਉਸਾਰੀ ਜਾਣ ਵਾਲੀ ਬਹੁ ਮੰਜ਼ਿਲਾ ਅਤਿ ਆਧੁਨਿਕ ਇਮਾਰਤ ਦਾ ਨੀਂਹ ਪੱਥਰ ਰੱਖਣ ਮੌਕੇ ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਇਮਾਰਤ ਦੀ ਉਸਾਰੀ ’ਤੇ ਲਗਭਗ 17.30 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਪ੍ਰਾਜੈਕਟ ਨੂੰ 31 ਮਾਰਚ 2024 ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਕਿਹਾ ਕਿ ਇੱਕੋ ਛੱਤ ਹੇਠਾਂ ਪੀ.ਐਸ.ਪੀ.ਸੀ.ਐਲ ਦੇ ਦਫ਼ਤਰ ਇਕੱਠੇ ਹੋਣ ਨਾਲ ਖਪਤਕਾਰਾਂ, ਬਿਜਲੀ ਕਾਮਿਆਂ ਤੇ ਪੈਨਸ਼ਨਰਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਵਿੱਚ ਹੋਰ ਵੀ ਸੌਖ ਹੋ ਜਾਵੇਗੀ।

ਸ. ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਤਰਜੀਹੀ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਖ਼ਪਤਕਾਰਾਂ ਨੂੰ ਹਰ ਦੋ ਮਹੀਨੇ ਲਈ 600 ਯੂਨਿਟ ਮੁਫ਼ਤ ਬਿਜਲੀ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ ਜੋ ਕਿ ਨਿਰਪੱਖਤਾ ਨਾਲ ਸਾਰੇ ਘਰੇਲੂ ਉਪਭੋਗਤਾਵਾਂ ਲਈ ਲਾਗੂ ਹੋਵੇਗੀ ਅਤੇ ਦੋ ਮਹੀਨੇ ਵਿੱਚ 600 ਯੂਨਿਟ ਤੱਕ ਦੀ ਬਿਜਲੀ ਖਪਤ ਵਾਲੇ ਖਪਤਕਾਰਾਂ ਲਈ ਭੁਗਤਾਨ ਬਿੱਲ ਜ਼ੀਰੋ ਹੋਵੇਗਾ।

ਇਸ ਮੌਕੇ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਅਤੇ ਵਿਧਾਇਕ ਲਹਿਰਾ ਬਰਿੰਦਰ ਕੁਮਾਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ ਮਨਦੀਪ ਸਿੰਘ ਸਿੱਧੂ, ਡਾਇਰੈਕਟਰ ਪੀ.ਐਸ.ਪੀ.ਸੀ.ਐਲ ਇੰਜ: ਡੀ.ਪੀ.ਐਸ ਗਰੇਵਾਲ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: Watch: ਔਰਤ ਨੂੰ ਸਵੀਮਿੰਗ ਪੂਲ 'ਚ ਸੁੱਟਣ ਮੌਕੇ ਆਦਮੀ ਨੇ ਕੀਤੀ ਵੱਡੀ ਗਲਤੀ, ਅਗਲੇ ਹੀ ਪਲ ਹੋਇਆ ਕੁਝ ਅਜਿਹਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget