Punjab News: ਪੰਜਾਬ ਦੇ ਲਹਿਰਾਗਾਗਾ ’ਚ ਅੱਜ ਤੋਂ ਦੇਸ਼ ਦਾ ਸਭ ਤੋਂ ਵੱਡਾ ਬਾਇਓ-ਊਰਜਾ ਪਲਾਂਟ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਇਹ ਪਲਾਂਟ ਜਰਮਨੀ ਦੀ ਵਰਬੀਓ ਏਜੀ ਕੰਪਨੀ ਦੀ ਭਾਰਤੀ ਇਕਾਈ ਵੱਲੋਂ 220 ਕਰੋੜ ਰੁਪਏ ਦੇ ਨਿਵੇਸ਼ ਨਾਲ ਲਾਇਆ ਜਾ ਰਿਹਾ ਹੈ। ਇਹ ਫ਼ਸਲੀ ਰਹਿੰਦ-ਖੂੰਹਦ (ਪਰਾਲੀ) ਨੂੰ ਵਰਤ ਕੇ ਬਾਇਓਗੈਸ ਤੇ ਖਾਦ ਬਣਾਏਗਾ।
ਇਸ ਦਾ ਮੰਤਵ ਹਰ ਸਾਲ 1.5 ਲੱਖ ਟਨ ਕਾਰਬਨ ਡਾਇਆਕਸਾਈਡ ਦੀ ਨਿਕਾਸੀ ਨੂੰ ਘਟਾਉਣਾ ਹੈ। ਪੰਜਾਬ ਵਿਚ ਪਰਾਲੀ ਦੀ ਸਾਂਭ-ਸੰਭਾਲ ਦੇ ਪੱਖ ਤੋਂ ਇਹ ਪਹਿਲਾ ਵੱਡਾ ਪ੍ਰਾਜੈਕਟ ਹੋਵੇਗਾ। ਇਸ ਨਾਲ ਪਰਾਲੀ ਸਾੜਨ ਦੀ ਸਮੱਸਿਆ ਉਤੇ ਵੀ ਰੋਕ ਲੱਗੇਗੀ।
ਕੰਪਨੀ ਦੇ ਐਮਡੀ ਆਸ਼ੀਸ਼ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਨਾਲ ਸੰਪਰਕ ਕੀਤਾ ਗਿਆ ਹੈ। ਇੱਕ ਸਾਲ ਵਿਚ ਇਕ ਲੱਖ ਟਨ ਪਰਾਲੀ ਪਲਾਂਟ ਵਿਚ ਵਰਤੀ ਜਾ ਸਕਦੀ ਹੈ। ਇਸ ਤਰ੍ਹਾਂ ਕਰੀਬ 40-45 ਹਜ਼ਾਰ ਏਕੜ ਜ਼ਮੀਨ ਉਤੇ ਪਰਾਲੀ ਦੀ ਸਾੜ-ਫੂਕ ਰੁਕੇਗੀ।
ਇਸ ਪਲਾਂਟ ਤੋਂ 33 ਟਨ ਕੰਪਰੈਸਡ ਬਾਇਓਗੈਸ (ਸੀਬੀਜੀ) ਬਣੇਗੀ, ਤੇ ਨਾਲ ਹੀ ਹਰ ਦਿਨ 600-650 ਟਨ ਖਾਦ ਬਣੇਗੀ। ਸੀਬੀਜੀ ਇੰਡੀਅਨ ਆਇਲ ਨੂੰ ਸਪਲਾਈ ਕੀਤੀ ਜਾਵੇਗੀ।
ਪਰਾਲੀ ਦੇ ਧੂੰਏਂ ਕਾਰਨ ਸਕੂਟੀ ਤੇ ਬਾਈਕ ਦੀ ਟੱਕਰ, ਨਾਬਾਲਗ ਸਣੇ ਦੋ ਦੀ ਮੌਤ
ਪਿੰਡ ਮੀਰਪੁਰ ਸੈਦਾਂ ਵਿੱਚ ਪਰਾਲੀ ਦੇ ਧੂੰਏਂ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਨਾਬਾਲਗ ਹੈ। ਘਟਨਾ ਸ਼ਨੀਵਾਰ ਦੇਰ ਸ਼ਾਮ ਦੀ ਹੈ। ਦਰਅਸਲ, ਕਿਸਾਨਾਂ ਨੇ ਖੇਤਾਂ ਵਿੱਚੋਂ ਝੋਨੇ ਦੀ ਫ਼ਸਲ ਵੱਢਣ ਤੋਂ ਬਾਅਦ ਪਰਾਲੀ ਨੂੰ ਅੱਗ ਲਗਾ ਦਿੱਤੀ। ਦੂਰੀ ਤੱਕ ਧੂੰਏਂ ਦਾ ਗੁਬਾਰ ਛਾਇਆ ਹੋਇਆ ਸੀ। ਸੜਕ 'ਤੇ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ।
ਜਿਸ ਕਾਰਨ ਸਕੂਟੀ ਅਤੇ ਬਾਈਕ ਸਵਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਡਰਾਈਵਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਪਿੰਡ ਮੀਰਪੁਰ ਸੈਦਾਂ ਵਿੱਚ ਵਾਪਰਿਆ। ਮ੍ਰਿਤਕਾਂ ਦੀ ਪਛਾਣ ਹਰਦੇਵ ਸਿੰਘ (58) ਵਾਸੀ ਨਿਜ਼ਾਮਪੁਰ ਅਤੇ ਗੁਰਜੋਤ ਸਿੰਘ (15) ਵਾਸੀ ਪਿੰਡ ਹੇਰਾਂ ਵਜੋਂ ਹੋਈ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।