ਪੜਚੋਲ ਕਰੋ
Advertisement
ਬਠਿੰਡਾ 'ਚ 25 ਸਾਲਾ ਕੁੜੀ ਨੇ ਯੂਨੀਵਰਸਿਟੀ ਦੀ ਬਿਲਡਿੰਗ ਤੋਂ ਮਰੀ ਛਾਲ
ਬਠਿੰਡਾ ਵਿੱਚ ਇੱਕ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਕਲਰਕ ਵਜੋਂ ਕੰਮ ਕਰ ਰਹੀ ਇੱਕ ਲੜਕੀ ਵੱਲੋਂ ਬਿਲਡਿੰਗ ਦੇ ਛੱਤ ਤੋਂ ਛਾਲ ਮਾਰ ਖੁਦਕੁਸ਼ੀ ਕਰ ਲਈ ਗਈ
ਬਠਿੰਡਾ: ਬਠਿੰਡਾ ਵਿੱਚ ਇੱਕ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਕਲਰਕ ਵਜੋਂ ਕੰਮ ਕਰ ਰਹੀ ਇੱਕ ਲੜਕੀ ਵੱਲੋਂ ਬਿਲਡਿੰਗ ਦੇ ਛੱਤ ਤੋਂ ਛਾਲ ਮਾਰ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਛਾਣ ਜੋਤੀ, 25 ਸਾਲਾ ਵਾਸੀ ਅਮਰਪੁਰਾ ਬਸਤੀ ਵਜੋਂ ਹੋਈ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਯੂਨੀਵਰਸਿਟੀ ਦੇ ਅਧਿਕਾਰੀਆਂ ਤੇ ਜੋਤੀ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਇਸ ਮਾਮਲੇ 'ਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੜਕੀ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਅੱਜ ਵੀ ਉਸ ਨੂੰ ਯੂਨੀਵਰਸਿਟੀ ਦੇ ਸਟਾਫ ਮੈਂਬਰ ਲੈਣ ਆਏ ਸੀ। ਕੁਝ ਘੰਟੇ ਬਾਅਦ ਫੋਨ ਤੇ ਜਾਣਕਾਰੀ ਮਿਲੀ ਕਿ ਜੋਤੀ ਦਾ ਐਕਸੀਡੈਂਟ ਹੋ ਗਿਆ ਹੈ ਪਰ ਜਦੋਂ ਉਨ੍ਹਾਂ ਜਾ ਕਿ ਵੇਖਿਆ ਤਾਂ ਸੱਚ ਕੁਝ ਹੋਰ ਹੀ ਸੀ।
ਇਸ ਦੌਰਾਨ ਪੁਲਿਸ ਨੇ ਕਿਹਾ ਕਿ ਉਨ੍ਹਾਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕਿ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਠਿੰਡਾ ਦੇ ਡੱਬਵਾਲੀ ਰੋਡ ਤੇ ਸਥਿਤ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ 'ਚ ਜੋਤੀ ਲੰਬੇ ਸਮੇਂ ਤੋਂ ਕੰਮ ਕਰ ਰਹੀ ਸੀ। ਲੌਕਡਾਊਨ ਦੌਰਾਨ ਯੂਨੀਵਰਸਿਟੀ ਦਾ ਸਟਾਫ ਉਸ ਨੂੰ ਲੈਣ ਲਈ ਆਉਂਦਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਦੇਸ਼
Advertisement