ਮੋਗਾ: ਜ਼ਿਲ੍ਹੇ ਦੇ ਪਿੰਡ ਧੱਲੇ ਕੇ ਵਿੱਚ 20 ਸਾਲਾ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਕਰਕੇ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ। ਉਸ ਦੇ ਗੁਆਂਢ ਵਿੱਚ ਰਹਿੰਦੀ ਲੜਕੀ ਨਾਲ ਪ੍ਰੇਮ ਸਬੰਧ ਦੱਸੇ ਜਾਂਦੇ ਹਨ।


ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੇ ਉਸ ਦੇ ਗੁਆਂਢ ਵਿੱਚ ਰਹਿੰਦੀ ਕੁੜੀ ਨਾਲ ਪ੍ਰੇਮ ਸਬੰਧ ਸਨ। ਮ੍ਰਿਤਕ ਦੀ ਮਾਂ ਤੇ ਭਰਾ ਨੇ ਦੱਸਿਆ ਕਿ ਬੀਤੀ ਰਾਤ ਜਦ ਉਹ ਛੱਤ 'ਤੇ ਸੌਣ ਗਿਆ ਤਾਂ ਲੜਕੀ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੇ ਮੁੰਡੇ ਨੂੰ ਬੇਰਹਿਮੀ ਨਾਲ ਕੁੱਟਿਆ। ਉਨ੍ਹਾਂ ਆਪਣੇ ਪੁੱਤਰ ਦੀ ਮੌਤ ਦੇ ਇਨਸਾਫ ਦੀ ਵੀ ਮੰਗ ਕੀਤੀ ਹੈ।

ਥਾਣਾ ਸਦਰ ਦੇ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਤਲ ਦੀ ਵਾਰਦਾਤ ਦੀ ਸੂਚਨਾ ਮਿਲੀ ਹੈ। ਉਹ ਮੁਢਲੀ ਜਾਂਚ ਪੜਤਾਲ ਤੋਂ ਬਾਅਦ ਹੀ ਸੱਚਾਈ ਸਾਹਮਣੇ ਲਿਆਉਣਗੇ।

ਇਹ ਵੀ ਪੜ੍ਹੋ: