Punjab drugs  : ਬਰਨਾਲਾ ਦੀ ਸੰਧੂ ਪੱਤੀ ‘ਚ ਬੀਤੀ ਰਾਤ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।  ਮ੍ਰਿਤਕ ਦੀ ਪਛਾਣ ਬੂਟਾ ਸਿੰਘ ਵਜੋਂ ਹੋਈ ਹੈ। ਮ੍ਰਿਤਕ ਮਜ਼ਦੂਰੀ ਦਾ ਕੰਮ ਕਰਦਾ ਸੀ ਪਰ ਆਪਣੀ ਸਾਰੀ ਕਮਾਈ ਨਸ਼ੇ 'ਤੇ ਖਰਚ ਕਰਦਾ ਸੀ, ਘਰ ਦੀ ਹਾਲਤ ਇੰਨੀ ਮਾੜੀ ਹੈ ਕਿ ਘਰ ਦਾ ਕੋਈ ਦਰਵਾਜ਼ਾ ਜਾਂ ਖਿੜਕੀ ਨਹੀਂ ਹੈ। ਰਿਸ਼ਤੇਦਾਰਾਂ ਨੇ ਨਸ਼ਿਆਂ ਲਈ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਸਰਕਾਰ ਤੋਂ ਨਸ਼ਿਆਂ 'ਤੇ ਕਾਬੂ ਪਾਉਣ ਦੀ ਮੰਗ ਕੀਤੀ ਹੈ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਸਰਕਾਰ ਦੀ ਅਣਗਹਿਲੀ ਕਾਰਨ ਉਨ੍ਹਾਂ ਦਾ ਲੜਕਾ ਲੰਬੇ ਸਮੇਂ ਤੋਂ ਨਸ਼ੇ ਦਾ ਆਦੀ ਸੀ। ਮ੍ਰਿਤਕ ਬੂਟਾ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ ਪਰ ਆਪਣਾ ਸਾਰਾ ਪੈਸਾ ਨਸ਼ੇ 'ਤੇ ਖਰਚ ਕਰਦਾ ਸੀ। ਜਿਸ ਕਾਰਨ ਪਰਿਵਾਰ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਦੇਰ ਰਾਤ ਇਸ ਨਸ਼ੇ ਨੇ ਉਸ ਦੀ ਜਾਨ ਲੈ ਲਈ। 

 


 

ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ ਬੂਟਾ ਸਿੰਘ ਦੀ ਹਾਲਤ ਜ਼ਿਆਦਾ ਨਸ਼ਾ ਕਰਨ ਕਾਰਨ ਵਿਗੜ ਗਈ ਅਤੇ ਉਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਲਈ ਸਰਕਾਰ ਜ਼ਿੰਮੇਵਾਰ ਹੈ। ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਇਨ੍ਹਾਂ ਦਾ ਖਾਤਮਾ ਕਰੇ ਤਾਂ ਜੋ ਸਾਡੀ ਨੌਜਵਾਨੀ ਜੋ ਨਸ਼ਿਆਂ ਕਾਰਨ ਮਰ ਰਹੀ ਹੈ, ਨੂੰ ਬਚਾਇਆ ਜਾ ਸਕੇ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।