ਪੜਚੋਲ ਕਰੋ
(Source: ECI/ABP News)
ਨਵਾਂਸਹਿਰ 'ਚ ਮਾਂ ਦੇ ਕੋਰੋਨਾ ਪੌਜ਼ੇਟਿਵ ਆਉਣ ਮਗਰੋਂ ਨੌਜਵਾਨ ਨੇ ਕੀਤੀ ਖੁਦਕੁਸ਼ੀ
ਰਵਿਦਾਸ ਮੁਹੱਲੇ ਦੇ ਰਹਿਣ ਵਾਲੇ ਕੁਲਵਿੰਦਰ ਨਾਂ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜ਼ਿੰਦਗੀ ਖ਼ਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦਾ ਕਾਰਨ ਉਸ ਦੀ ਮਾਂ ਦੀ ਕੋਰੋਨਾ ਰਿਪੋਰਟ ਦਾ ਪੌਜ਼ੇਟਿਵ ਆਉਣਾ ਦੱਸਿਆ ਜਾ ਰਿਹਾ ਹੈ।
![ਨਵਾਂਸਹਿਰ 'ਚ ਮਾਂ ਦੇ ਕੋਰੋਨਾ ਪੌਜ਼ੇਟਿਵ ਆਉਣ ਮਗਰੋਂ ਨੌਜਵਾਨ ਨੇ ਕੀਤੀ ਖੁਦਕੁਸ਼ੀ Young man commits suicide in Nawanshehr after mother's corona positive ਨਵਾਂਸਹਿਰ 'ਚ ਮਾਂ ਦੇ ਕੋਰੋਨਾ ਪੌਜ਼ੇਟਿਵ ਆਉਣ ਮਗਰੋਂ ਨੌਜਵਾਨ ਨੇ ਕੀਤੀ ਖੁਦਕੁਸ਼ੀ](https://static.abplive.com/wp-content/uploads/sites/5/2020/04/19152304/suicide.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਨਵਾਂ ਸਹਿਰ: ਕੋਰੋਨਾਵਾਇਰਸ ਕਾਰਨ ਜਿੱਥੇ ਸੂਬੇ 'ਚ ਮੌਤਾਂ ਦਾ ਸਿਲਸਿਲਾ ਵਧ ਰਿਹਾ ਹੈ, ਉੱਥੇ ਹੀ ਕੋਰੋਨਾ ਦਾ ਇਲਾਜ ਨਾ ਕਰਵਾ ਪਾਉਣ, ਸਰਕਾਰੀ ਮਦਦ ਨਾ ਮਿਲਣ ਤੇ ਸਿਹਤ ਸੁਵਿਧਾਵਾਂ ਦੀ ਘਾਟ ਵੀ ਲੋਕਾਂ ਦੀ ਜਾਨ ਦਾ ਦੁਸ਼ਮਣ ਬਣ ਰਿਹਾ ਹੈ। ਦੱਸ ਦਈਏ ਕਿ ਅਜਿਹਾ ਹੀ ਤਾਜ਼ਾ ਮਾਮਲਾ ਨਵਾਂ ਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਵੱਲੋਂ ਮਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ।
ਨਵਾਂ ਸ਼ਹਿਰ ਦੇ ਮੁਹੱਲਾ ਸ੍ਰੀ ਗੁਰੂ ਰਵਿਦਾਸ ਨਗਰ ਨਿਵਾਸੀ ਪਰਮਲਾ ਦੇਵੀ ਦੀ 30 ਤਰੀਕ ਨੂੰ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ। ਇਸ ਤੋਂ ਬਾਅਦ ਉਸ ਨੂੰ ਆਈਸੋਲੇਸ਼ਨ ਸੈਂਟਰ ਭੇਜ ਦਿੱਤਾ ਗਿਆ। ਇਸ ਬਾਰੇ ਪਰਿਵਾਰਕ ਮੈਂਬਰਾਂ ਦੀ ਮੰਗ 'ਤੇ ਉਸ ਨੂੰ ਘਰ ਭੇਜ ਦਿੱਤਾ ਗਿਆ। ਇਸ ਤੋਂ ਤੁਰੰਤ ਬਾਅਦ ਦੁਬਾਰਾ ਉਸ ਨੂੰ ਸਿਹਤ ਵਿਭਾਗ ਦੀ ਟੀਮ ਘਰ ਪਹੁੰਚੀ ਤੇ ਪੀੜਤਾ ਨੂੰ ਵਾਪਸ ਲੈ ਗਈ। ਇਸ 'ਤੇ ਉਸ ਦੇ ਪੁੱਤਰ ਕੁਲਵਿੰਦਰ ਨੇ ਕਿਹਾ ਕਿ ਉਸ ਦੀ ਮਾਂ ਨੂੰ ਘਰ ਹੀ ਰਹਿਣ ਦਿੱਤਾ ਜਾਵੇ ਪਰ ਸਿਹਤ ਵਿਭਾਗ ਦੇ ਮੁਲਾਜਮ ਉਸ ਨੂੰ ਲੈ ਗਏ। ਇਸ ਤੋਂ ਬਾਅਦ ਉਸ ਦਾ ਪੁੱਤਰ ਸਦਮੇ ਵਿੱਚ ਚਲਾ ਗਿਆ ਤੇ ਉਸ ਨੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਦੀ ਮਾਂ ਨੂੰ ਸਿਹਤ ਵਿਭਾਗ ਦੀ ਟੀਮ ਘਰ ਛੱਡ ਗਈ ਸੀ ਪਰ ਕੁਝ ਦੇਰ ਬਾਅਦ ਦੁਬਾਰਾ ਉਨ੍ਹਾਂ ਦੀ ਮਾਂ ਨੂੰ ਵਾਪਸ ਲੈ ਗਏ। ਇਸ ਦੌਰਾਨ ਉਸ ਦੇ ਛੋਟੇ ਭਰਾ ਕਿੰਦੀ ਨੇ ਦੁਖੀ ਹੋਣ ਦੇ ਚੱਲਦੇ ਖੁਦਕੁਸ਼ੀ ਕਰ ਲਈ। ਮੁਹੱਲਾ ਵਸਿਆ ਨੇ ਦੱਸਿਆ ਕੇ ਸਿਹਤ ਵਿਭਾਗ ਵੱਲੋਂ ਕੋਈ ਵੀ ਸੂਚਨਾ ਪੋਸਟਰ ਉਨ੍ਹਾਂ ਦੇ ਘਰ ਬਾਹਰ ਨਹੀਂ ਲਾਇਆ ਗਿਆ ਤੇ ਨਾ ਹੀ ਪਰਿਵਾਰ ਦੇ ਕਿਸੇ ਵਿਅਕਤੀ ਦੇ ਟੈਸਟ ਕੀਤੇ ਗਏ।
ਇਸ ਦੇ ਨਾਲ ਹੀ ਮੁਹੱਲਾ ਵਾਸੀਆਂ ਨੇ ਅੱਗੇ ਕਿਹਾ ਕੇ ਇਸ ਪਿੱਛੇ ਸਿਹਤ ਵਿਭਾਗ ਦੀ ਅਣਗਿਹਲੀ ਹੈ। ਨੌਜਵਾਨ ਦੀ ਮੌਤ ਪਿੱਛੇ ਪ੍ਰਸ਼ਾਸ਼ਨ ਦਾ ਹੱਥ ਹੈ। ਜੇਕਰ ਸਾਨੂੰ ਇਨਸਾਫ ਨਾਲ ਮਿਲਿਆ ਤਾ ਅਸੀਂ ਸੰਗਰਸ਼ ਕਰਾਂਗੇ। ਮ੍ਰਿਤਿਕ ਨੌਜਵਾਨ ਨੇ ਆਤਮ ਹਤਿਆ ਕਰਨ ਤੋਂ ਪਹਿਲਾਂ ਆਪਣੀ ਭੈਣ ਨਾਲ ਫੋਨ 'ਤੇ ਗੱਲਬਾਤ ਵੀ ਕੀਤੀ ਸੀ। ਉਸ ਦੀ ਭੈਣ ਨੇ ਦੱਸਿਆ ਕੇ ਉਨ੍ਹਾਂ ਦੀ ਮਾਂ ਨੂੰ ਕੋਈ ਬਿਮਾਰੀ ਨਹੀਂ ਸੀ। ਸਾਡੇ ਨਾਲ ਧੱਕਾ ਕੀਤਾ ਗਿਆ ਹੈ ਤੇ ਸਾਨੂੰ ਇਨਸਾਫ ਮਿਲਣਾ ਚਾਹੀਦਾ ਹੈ।
ਸੁਰੇਸ਼ ਰੈਨਾ ਦੀ ਕੈਪਟਨ ਨੂੰ ਅਪੀਲ, ਭੂਆ ਦੇ ਘਰ 'ਤੇ ਹਮਲੇ ਖਿਲਾਫ ਮੰਗਿਆ ਐਕਸ਼ਨ
ਕੋਰੋਨਾ ਦਾ ਕਹਿਰ: ਪਠਾਨਕੋਟ 'ਚ JEE ਪ੍ਰੀਖਿਆ ਸਬੰਧੀ ਨਹੀਂ ਮਿਲੇ ਪੁਖ਼ਤਾ ਪ੍ਰਬੰਧ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਪੰਜਾਬ
ਸਿਹਤ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)