Samana News : ਸਮਾਣਾ ਦੇ ਨੇੜਲੇ ਇੱਕ ਪਿੰਡ ਵਿਖੇ ਖੇਤ 'ਚ ਕਣਕ ਨੂੰ ਪਾਣੀ ਲਗਾਉਣ ਗਏ ਇੱਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਕੋਮਲਪ੍ਰੀਤ ਸਿੰਘ ਵਜੋਂ ਹੋਈ ਹੈ। 

Continues below advertisement

ਜਾਣਕਾਰੀ ਮੁਤਾਬਕ ਨੌਜਵਾਨ ਕੋਮਲਪ੍ਰੀਤ ਸਿੰਘ ਅੱਜ ਸਵੇਰੇ ਆਪਣੇ ਖੇਤ ਵਿੱਚ ਕਣਕ ਨੂੰ ਪਾਣੀ ਲਗਾਉਣ ਲਈ ਗਿਆ ਸੀ। ਜਿਵੇਂ ਹੀ ਉਸ ਨੇ ਮੋਟਰ ਚਲਾਉਣ ਲਈ ਸਟਾਰਟ ਦਾ ਬਟਨ ਦਬਾਇਆ ਤਾਂ ਅਚਾਨਕ ਉਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ।

ਪਰਿਵਾਰਕ ਮੈਂਬਰਾਂ ਮੁਤਾਬਕ ਉਹ ਘਰੋਂ ਆਪਣੇ ਪਿਤਾ ਨੂੰ ਕਹਿ ਕੇ ਗਿਆ ਸੀ ਕਿ ਮੈਂ ਖੇਤ ਵਿੱਚ ਮੋਟਰ ਚਲਾ ਕੇ ਹੁਣੇ ਆਉਂਦਾ ਹਾਂ। ਪਿਤਾ ਨੇ ਉਸ ਨਾਲ ਜਾਣ ਦੀ ਗੱਲ ਵੀ ਕੀਤੀ ਸੀ ਪਰ ਉਹ ਆਪਣੇ ਚਾਚਾ ਨਾਲ ਖੇਤ ਵੱਲ ਚਲਾ ਗਿਆ। ਕੁਝ ਸਮੇਂ ਬਾਅਦ ਇਹ ਦਰਦਨਾਕ ਹਾਦਸਾ ਵਾਪਰ ਗਿਆ।  ਉਸਦੀ ਅਚਾਨਕ ਮੌਤ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Continues below advertisement

 ਮੌਕੇ 'ਤੇ ਪਹੁੰਚੀ ਮੌਜੀ ਕਲਾਂ ਪੁਲਿਸ ਚੌਕੀ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ ਦਰਜ ਕਰਕੇ ਲਾਸ਼ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪੀ ਜਾਵੇਗੀ। ਪਰਿਵਾਰ ਦਾ ਕਹਿਣਾ ਹੈ ਕਿ ਇਹ ਹਾਦਸਾ ਬਿਜਲੀ ਦੇ ਕਰੰਟ ਲੱਗਣ ਕਾਰਨ ਵਾਪਰਿਆ, ਜਿਸ ਨਾਲ ਘਰ ਦਾ ਇਕਲੌਤਾ ਚਿਰਾਗ ਬੁੱਝ ਗਿਆ।


Education Loan Information:

Calculate Education Loan EMI