Abohar News : ਅਬੋਹਰ ਦੇ ਪਿੰਡ ਰਾਮਪੁਰਾ ਨਰਾਇਣਪੁਰਾ ਵਿਚ ਇੱਕ ਨੌਜਵਾਨ ਦੀ ਸਪਰੇਅ ਪੀਣ ਨਾਲ ਇਲਾਜ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ 10 ਦਿਨ ਪਹਿਲਾਂ ਗਲਤੀ ਨਾਲ ਸਪਰੇਅ ਪੀ ਲਈ ਸੀ , ਜਿਸ ਦਾ ਫਰੀਦਕੋਟ ਵਿਖੇ ਇਲਾਜ ਚੱਲ ਰਿਹਾ ਸੀ ਪਰ ਬੀਤੀ ਰਾਤ ਇਲਾਜ ਦੌਰਾਨ ਉਕਤ ਨੌਜਵਾਨ ਦੀ ਮੌਤ ਹੋ ਗਈ ਹੈ।  


ਇਹ ਵੀ ਪੜ੍ਹੋ : ਪੁਲਵਾਮਾ ਮਸਜਿਦ 'ਚ ਲੱਗੀ ਅੱਗ, ਸੜਨ ਤੋਂ ਬਚੇ 300 ਤੋਂ ਵੱਧ ਬੱਚੇ, ਮਾਮਲੇ ਦੀ ਜਾਂਚ ਸ਼ੁਰੂ

ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਮਪੁਰਾ ਨਰਾਇਣਪੁਰਾ ਦੇ ਰਹਿਣ ਵਾਲੇ ਕਰੀਬ 22 ਸਾਲਾ ਸੰਜੇ ਪੁੱਤਰ ਵਿਨੋਦ ਕੁਮਾਰ ਨੇ 28 ਅਪਰੈਲ ਨੂੰ ਗਲਤੀ ਨਾਲ ਸਪਰੇਅ ਪੀ ਲਈ ਸੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਅਬੋਹਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। 29 ਅਪ੍ਰੈਲ ਨੂੰ ਉਸ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿਥੇ ਮੰਗਲਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਜੀਤ ਸਿੰਘ ਨੇ ਦਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਜਿਥੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।


ਇਹ ਵੀ ਪੜ੍ਹੋ : ਕਾਂਗਰਸੀ ਐਮਐਲਏ ਨੇ ਆਪ ਵਿਧਾਇਕ ਨੂੰ ਘੇਰਿਆ, ਕਮਰੇ 'ਚ ਕੀਤਾ ਬੰਦ, ਪੁਲਿਸ ਨੇ ਆ ਕੇ ਛੁਡਵਾਇਆ


ਦੱਸ ਦੇਈਏ ਕਿ ਇਸ ਇਲਾਵਾ ਅੱਜ ਬਰਨਾਲਾ ਦੇ ਪਿੰਡ ਮਹਿਲ ਖੁਰਦ ਵਿਖੇ ਇਕ ਮਜ਼ਦੂਰ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਭੁਪਿੰਦਰ ਸਿੰਘ (45) ਪੁੱਤਰ ਬਿੱਕਰ ਸਿੰਘ ਵਾਸੀ ਮਹਿਲ ਖੁਰਦ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲਦਾ ਸੀ ਪਰ ਪਿਛਲੇ ਸਮੇਂ ਤੋਂ ਆਰਥਿਕ ਤੰਗੀ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਨੇ ਆਪਣੇ ਘਰ ਅੰਦਰ ਦੀ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।