ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਆਨੰਦਪੁਰ ਸਾਹਿਬ ਹਾਈਡਲ ਚੈਨਲ ਦੇ ਨਜ਼ਦੀਕ ਹਾਦਸੇ ਤੋਂ ਬਾਅਦ ਮੋਟਰਸਾਈਕਲ ਸਵਾਰ ਨੌਜਵਾਨ ਦੇ ਨਹਿਰ 'ਚ ਡਿੱਗਣ ਨਾਲ ਮੌਤ ਹੋ ਗਈ। ਗੋਤਾਖੋਰਾਂ ਵੱਲੋਂ ਕੜੀ ਮੁਸ਼ੱਕਤ ਤੋਂ ਬਾਅਦ ਨੌਜਵਾਨ ਨੂੰ ਕੱਢਿਆ ਗਿਆ।ਇਸ ਮਗਰੋਂ ਨੌਜਵਾਨ ਨੂੰ ਤੁਰੰਤ ਹਸਪਤਾਲ ਲਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਐਕਸੀਡੈਂਟ ਹੋਣ ਤੋਂ ਬਾਅਦ ਮੋਟਰਸਾਈਕਲ ਸਵਾਰ ਨੌਜਵਾਨ ਨਹਿਰ ਵਿੱਚ ਡਿੱਗ ਗਿਆ ਸੀ ਜਿਸ ਨੂੰ ਗੋਤਾਖੋਰਾਂ ਦੀ ਮੱਦਦ ਨਾਲ ਜਦੋਂ ਨਹਿਰ ਚੋਂ ਬਾਹਰ ਕੱਢਿਆ ਗਿਆ।ਉਸ ਸਮੇਂ ਉਸਦਾ ਸਾਹ ਚੱਲ ਰਿਹਾ ਸੀ ਪਰ ਉਹ ਜ਼ਿਆਦਾ ਦੇਰ ਆਪਣੇ ਆਪ ਨੂੰ ਸੰਭਾਲ ਨੇ ਸਕਿਆ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਨੇ ਦਮ ਤੋੜ ਦਿੱਤਾ।


ਡਾਕਟਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜਿਆ ਜਾਵੇਗਾ। ਪੁਲੀਸ ਅਧਿਕਾਰੀਆਂ ਦੇ ਦੱਸਣ ਮੁਤਾਬਕ ਜਿਸ ਕਾਰ ਦੇ ਨਾਲ ਐਕਸੀਡੈਂਟ ਹੋਇਆ ਉਹ ਕਾਰ ਤਾਂ ਮੌਕੇ 'ਤੇ ਮੌਜੂਦ ਸੀ ਪਰ ਚਾਲਕ ਮੌਕੇ ਤੋਂ ਫਰਾਰ ਸੀ।ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧੀ ਪੂਰੀ ਤਫਤੀਸ਼ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ