Drug: ਪੰਜਾਬ 'ਚ ਹਰ ਚੌਥੇ ਦਿਨ ਨਸ਼ੇ ਨਾਲ ਮਰ ਰਿਹਾ ਇੱਕ ਨੌਜਵਾਨ, ਹਾਈਕੋਰਟ 'ਚ ਪਹੁੰਚੀ ਰਿਪੋਰਟ, ਹੋਏ ਵੱਡੇ ਖੁਲਾਸੇ, ਦੇਖ ਕੇ ਰਹਿ ਜਾਵੋਗੇ ਹੈਰਾਨ
Drug Report in High Court - ਪੰਜਾਬ ਦੇ ਸ਼ਹਿਰਾਂ ਨਾਲੋਂ ਪਿੰਡਾਂ ਵਿੱਚ ਜ਼ਿਆਦਾ ਮੌਤਾਂ ਹੋਈਆਂ ਹਨ। ਬਠਿੰਡਾ ਅਤੇ ਤਰਨਤਾਰਨ ਵਿੱਚ ਨਸ਼ਿਆਂ ਨੇ ਸਭ ਤੋਂ ਵੱਧ ਜਾਨਾਂ ਲਈਆਂ ਹਨ। ਪੰਜਾਬ ਪੁਲਿਸ ਵੱਲੋਂ ਹਾਈਕੋਰਟ ਵਿੱਚ ਦਿੱਤੇ ਗਏ ਅੰਕੜਿਆਂ ਅਨੁਸਾਰ
Most Deaths in Bathinda - ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ 'ਤੇ ਇੱਕ ਰਿਪੋਰਟ ਹਾਈਕੋਰਟ ਵਿੱਚ ਪਹੁੰਚੀ ਹੈ। ਰਿਪੋਰਟ ਵਿੱਚ ਦਰਜ ਅੰਕੜੇ ਹੈਰਾਨ ਕਰਨ ਦੇਣ ਵਾਲੇ ਹਨ। ਇਹ ਅੰਕੜੇ ਪੰਜਾਬ ਪੁਲਿਸ ਨੇ ਹਾਈਕੋਰਟ ਵਿੱਚ ਦਿੱਤੇ ਹਨ। ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਪੰਜਾਬ ਵਿੱਚ 1 ਅਪ੍ਰੈਲ 2020 ਤੋਂ 31 ਮਾਰਚ 2023 ਤੱਕ ਨਸ਼ੇ ਦੀ ਓਵਰਡੋਜ਼ ਕਾਰਨ 266 ਮੌਤਾਂ ਹੋਈਆਂ ਹਨ। ਜਿਸ ਤੋਂ ਸਾਫ਼ ਹੈ ਹਰ ਚੌਥੇ ਦਿਨ ਇੱਕ ਨੌਜਵਾਨ ਨਸ਼ੇ ਕਾਰਨ ਮਾਰਿਆ ਹੈ।
ਪੰਜਾਬ ਪੁਲਿਸ ਵੱਲੋਂ ਹਾਈਕੋਰਟ ਵਿੱਚ ਦਿੱਤੇ ਗਏ ਅੰਕੜੇ ਹੈਰਾਨੀਜਨਕ ਹਨ। ਇਨ੍ਹਾਂ ਅੰਕੜਿਆਂ ਅਨੁਸਾਰ 2020-21 ਦਰਮਿਆਨ ਪੰਜਾਬ ਵਿੱਚ ਨਸ਼ਾ ਜਾਂ ਨਸ਼ੇ ਦੀ ਓਵਰਡੋਜ਼ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਸੀ। 2021-22 ਵਿੱਚ ਮਰਨ ਵਾਲਿਆਂ ਦੀ ਗਿਣਤੀ ਦੁੱਗਣੀ ਹੋ ਕੇ 71 ਹੋ ਗਈ। ਹਾਲਾਂਕਿ 2022-23 'ਚ ਇਨ੍ਹਾਂ ਅੰਕੜਿਆਂ 'ਚ ਜ਼ਬਰਦਸਤ ਉਛਾਲ ਦੇਖਣ ਨੂੰ ਮਿਲਿਆ। ਪੰਜਾਬ ਵਿੱਚ 2022-23 ਦਰਮਿਆਨ ਮਰਨ ਵਾਲਿਆਂ ਦੀ ਗਿਣਤੀ 266 ਤੱਕ ਪਹੁੰਚ ਗਈ ਹੈ।
ਪੰਜਾਬ ਦੇ ਸ਼ਹਿਰਾਂ ਨਾਲੋਂ ਪਿੰਡਾਂ ਵਿੱਚ ਜ਼ਿਆਦਾ ਮੌਤਾਂ ਹੋਈਆਂ ਹਨ। ਬਠਿੰਡਾ ਅਤੇ ਤਰਨਤਾਰਨ ਵਿੱਚ ਨਸ਼ਿਆਂ ਨੇ ਸਭ ਤੋਂ ਵੱਧ ਜਾਨਾਂ ਲਈਆਂ ਹਨ। ਪੰਜਾਬ ਪੁਲਿਸ ਵੱਲੋਂ ਹਾਈਕੋਰਟ ਵਿੱਚ ਦਿੱਤੇ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ ਬਠਿੰਡਾ ਅਤੇ ਤਰਨਤਾਰਨ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਹਨ, ਜਿੱਥੇ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਬਠਿੰਡਾ 'ਚ ਇਨ੍ਹਾਂ ਤਿੰਨ ਸਾਲਾਂ 'ਚ ਮੌਤ ਦੇ 38 ਮਾਮਲੇ ਸਾਹਮਣੇ ਆਏ ਹਨ, ਉਥੇ ਹੀ ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਕਾਰਨ ਮਰਨ ਵਾਲਿਆਂ ਦੀ ਗਿਣਤੀ 30 ਤੱਕ ਪਹੁੰਚ ਗਈ ਹੈ।
ਪੰਜਾਬ ਦੇ ਸਰਹੱਦੀ ਖੇਤਰ ਵੀ ਪ੍ਰਭਾਵਿਤ ਹਨ। ਫ਼ਿਰੋਜ਼ਪੁਰ ਵਿੱਚ 19 ਮੌਤਾਂ ਹੋਈਆਂ ਹਨ, ਜਦਕਿ ਅੰਮ੍ਰਿਤਸਰ ਦਿਹਾਤੀ ਵਿੱਚ ਕੁੱਲ 17 ਮਾਮਲੇ ਸਾਹਮਣੇ ਆਏ ਹਨ। ਓਧਰ ਸ਼ਹਿਰਾਂ ਦੀ ਗੱਲ ਕਰੀਏ ਤਾਂ ਲੁਧਿਆਣਾ ਸ਼ਹਿਰ ਸਭ ਤੋਂ ਵੱਧ ਨਸ਼ੇ ਤੋਂ ਪ੍ਰਭਾਵਿਤ ਨਜ਼ਰ ਆ ਰਿਹਾ ਹੈ। ਇੱਥੇ ਨਸ਼ੇ ਦੀ ਓਵਰਡੋਜ਼ ਜਾਂ ਨਸ਼ੇ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੈ, ਜਦਕਿ ਜਲੰਧਰ 'ਚ 1 ਅਤੇ ਅੰਮ੍ਰਿਤਸਰ 'ਚ 6 ਦੀ ਮੌਤ ਹੋਈ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਬਟਾਲਾ ਵਿੱਚ 10, ਹੁਸ਼ਿਆਰਪੁਰ ਵਿੱਚ 14, ਕਪੂਰਥਲਾ ਤੇ ਲੁਧਿਆਣਾ ਦਿਹਾਤੀ ਵਿੱਚ 5, ਖੰਨਾ ਵਿੱਚ 9, ਫਤਿਹਗੜ੍ਹ ਸਾਹਿਬ ਵਿੱਚ 5, ਐਸਏਐਸ ਨਗਰ ਵਿੱਚ 8 ਅਤੇ ਸੰਗਰੂਰ ਤੇ ਬਰਨਾਲਾ ਵਿੱਚ 5-5 ਮੌਤਾਂ ਨਸ਼ੇ ਦੀ ਓਵਰਡੋਜ਼ ਕਾਰਨ ਹੋਈਆਂ ਹਨ।
ਇਨ੍ਹਾਂ ਸਾਰਿਆਂ ਵਿੱਚੋਂ ਪਠਾਨਕੋਟ ਅਤੇ ਐਸਬੀਐਸ ਨਗਰ ਦੋ ਅਜਿਹੇ ਜ਼ਿਲ੍ਹੇ ਹਨ, ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਇੱਕ ਵੀ ਨਸ਼ੇ ਜਾਂ ਨਸ਼ੇ ਦੀ ਓਵਰਡੋਜ਼ ਨਾਲ ਮੌਤ ਨਹੀਂ ਹੋਈ ਹੈ। ਜਦਕਿ ਰੂਪ ਨਗਰ ਅਤੇ ਮਲੇਰਕੋਟਲਾ ਵਿੱਚ ਇੱਕ-ਇੱਕ ਮੌਤ ਹੋਈ ਹੈ।