Machhiwara News : ਮਾਛੀਵਾੜਾ ਸਾਹਿਬ ਨੇੜੇ ਹੀ ਖੇਤਾਂ ਵਿਚ ਮੱਕੀ ਦੀ ਫਸਲ ’ਤੇ ਸਪਰੇਅ ਕਰਦੇ ਹੋਏ ਨੌਜਵਾਨ ਖੇਤ ਮਜ਼ਦੂਰ ਰਾਕੇਸ਼ ਕੁਮਾਰ (19) ਵਾਸੀ ਬਲੀਬੇਗ ਬਸਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੇ ਸਾਥੀਆਂ ਨੇ ਦੱਸਿਆ ਕਿ ਅੱਜ ਉਹ ਕੁੱਲ 9 ਵਿਅਕਤੀ ਮਾਛੀਵਾੜਾ ਸਾਹਿਬ ਨੇੜੇ ਮੱਕੀ ਦੀ ਫਸਲ ’ਚ ਸਪਰੇਅ ਕਰਨ ਆਏ ਸਨ।

  ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸ਼ਰਾਬ ਕਾਰੋਬਾਰ ਦਾ ਇੰਨਾ ਮਾੜਾ ਹਾਲ! 12ਵੀਂ ਵਾਰ ਬੋਲੀ ਵੇਲੇ ਵੀ ਨਹੀਂ ਲੱਭੇ ਠੇਕੇਦਾਰ



ਮ੍ਰਿਤਕ ਦੇ ਸਾਥੀਆਂ ਨੇ ਦੱਸਿਆ ਕਿ ਰਾਕੇਸ਼ ਕੁਮਾਰ ਵੀ ਫਸਲ ’ਤੇ ਸਪਰੇਅ ਕਰ ਰਿਹਾ ਸੀ ਕਿ ਅਚਾਨਕ ਖੇਤਾਂ ਵਿਚ ਲਟਕ ਰਹੀ ਬਿਜਲੀ ਦੀ ਤਾਰ ਉਸਦੇ ਸਰੀਰ ਨੂੰ ਛੂਹ ਗਈ , ਜਿਸ ਤੋਂ ਉਸਨੂੰ ਜ਼ਬਰਦਸਤ ਕਰੰਟ ਲੱਗਿਆ ਅਤੇ ਮੌਕੇ ’ਤੇ ਹੀ ਦਮ ਤੋੜ ਗਿਆ। ਇਸ ਘਟਨਾ ਤੋਂ ਤੁਰੰਤ ਬਾਅਦ ਪੁਲਿਸ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ ਅਤੇ ਬਿਜਲੀ ਸਪਲਾਈ ਕੱਟਣ ਤੋਂ ਬਾਅਦ ਮ੍ਰਿਤਕ ਰਾਕੇਸ਼ ਕੁਮਾਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ।


  ਇਹ ਵੀ ਪੜ੍ਹੋ : ਨਿਮਰਤ ਖਹਿਰਾ ਚੱਲੀ ਬਾਲੀਵੁੱਡ, ਜਲਦ ਹੀ ਗਾਇਕ ਅਰਮਾਨ ਮਲਿਕ ਨਾਲ ਕਰੇਗੀ ਕੋਲੈਬ


 

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪੁੱਜ ਗਏ ਅਤੇ ਉਸਦੇ ਪਿਤਾ ਸੁਰੇਸ਼ ਮਹਿਤੋ ਨੇ ਦੱਸਿਆ ਕਿ ਉਸਦਾ ਲੜਕਾ ਰਾਕੇਸ਼ ਕੁਮਾਰ ਖੇਤਾਂ ਵਿਚ ਮਜ਼ਦੂਰੀ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਰਾਕੇਸ਼ ਕੁਮਾਰ ਦੀ ਮੰਗਣੀ ਕੀਤੀ ਹੋਈ ਸੀ ,ਜਿਸ ਦਾ ਅਗਲੇ ਜੂਨ ਮਹੀਨੇ ’ਚ ਵਿਆਹ ਤੈਅ ਸੀ ਪਰ ਇਸ ਅਣਹੋਣੀ ਨੇ ਉਨ੍ਹਾਂ ਦਾ ਨੌਜਵਾਨ ਪੁੱਤਰ ਖੋਹ ਲਿਆ।

 ਡੀਐਸਪੀ ਸਮਰਾਲਾ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ,ਜਿਸ ਦੇ ਅਧਾਰ ’ਤੇ ਹੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।