Sardulgarh News : ਘੱਗਰ ਪੁੱਲ ਵਿਚ ਇੱਕ ਨੌਜਵਾਨ ਦੇ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਪਛਾਣ ਜਗਦੇਵ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸਰਦੂਲਗੜ੍ਹ ਵਜੋਂ ਹੋਈ ਹੈ।

ਮ੍ਰਿਤਕ ਨੌਜਵਾਨ ਲੱਕੜ ਦਾ ਮਿਸਤਰੀ ਸੀ।

 

ਨੌਜਵਾਨ ਦੇ ਡਿੱਗਣ ਦਾ ਪਤਾ ਲੱਗਦਿਆਂ ਹੀ  ਲੋਕਾਂ ਨੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ। ਕਾਫੀ ਮੁਸ਼ੱਕਤ ਕਰਨ ਦੇ ਬਾਵਜੂਦ ਵੀ ਨੌਜਵਾਨ ਦਾ ਪਤਾ ਨਹੀ ਲੱਗ ਸਕਿਆ। ਪ੍ਰਸ਼ਾਸਨ ਵਲੋਂ ਵੀ ਗੋਤਾਖੋਰ ਭੇਜੇ ਗਏ ਪਰ ਖ਼ਬਰ ਲਿਖਣ ਤੱਕ ਕੁਝ ਪਤਾ ਨਹੀ ਲੱਗ ਸਕਿਆ।


 ਦੱਸਣਯੋਗ ਹੈ ਕਿ ਹੁਣ ਘੱਗਰ ਵਿੱਚ ਪਾਣੀ ਦਾ ਲੈਵਲ 18 ਫੁੱਟ ਦੇ ਕਰੀਬ ਹੈ ਅਤੇ ਪਾਣੀ ਦਾ ਬਹਾਅ ਬਹੁਤ ਤੇਜ਼ ਹੈ। ਜਿਸ ਕਾਰਨ ਗੋਤਾਖੋਰਾਂ ਮੁਤਾਬਕ ਨੌਜਵਾਨ ਰੁੜ੍ਹ ਕੇ ਕਾਫੀ ਦੂਰ ਚਲਾ ਗਿਆ ਹੋਵੇਗਾ। 

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਦੇ ਦੋ ਨੌਜਵਾਨ ਹੜ੍ਹ 'ਚ ਰੁੜ੍ਹ ਕੇ ਪਾਕਿ ਪਹੁੰਚ ਗਏ ਸਨ।  ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਹਨ। ਅੱਜ ਫਿਰੋਜ਼ਪੁਰ ਦੇ ਗਜਨੀਵਾਲਾ 'ਚ ਮੀਟਿੰਗ ਦੌਰਾਨ ਪਾਕਿਸਤਾਨੀ ਰੇਂਜਰਾਂ ਨੇ ਭਾਰਤੀ ਰੇਂਜਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜਿਸ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨਾਂ ਦੀ ਪਛਾਣ ਰਤਨਪਾਲ ਪੁੱਤਰ ਮਹਿੰਦਰ ਸਿੰਘ ਤੇ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਲੁਧਿਆਣੇ ਦੇ ਰਹਿਣ ਵਾਲੇ ਹਨ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ