![ABP Premium](https://cdn.abplive.com/imagebank/Premium-ad-Icon.png)
Ferozepur News: ਫਿਰੋਜ਼ਪੁਰ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
Ferozepur News : ਪੰਜਾਬ ਅੰਦਰ ਕਾਨੂੰਨ ਦਾ ਖੌਫ਼ ਇਸ ਕਦਰ ਖ਼ਤਮ ਹੁੰਦਾ ਜਾ ਰਿਹਾ ਹੈ ਕਿ ਲਗਾਤਾਰ ਪੰਜਾਬ ਅੰਦਰ ਲੁੱਟਾਂ ਖੋਹਾਂ ,ਗੁੰਡਾਗਰਦੀ ਅਤੇ ਕਤਲੋਗਾਰਤ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਦੀ ਆਵਾ ਬਸਤੀ ਤੋਂ ਸਾਹਮ
![Ferozepur News: ਫਿਰੋਜ਼ਪੁਰ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ young man murder over an old grudge in Ferozepur Ferozepur News: ਫਿਰੋਜ਼ਪੁਰ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ](https://feeds.abplive.com/onecms/images/uploaded-images/2023/06/16/3291d6c7242c3071e6790ba3926608d91686908114533345_original.jpg?impolicy=abp_cdn&imwidth=1200&height=675)
Ferozepur News: ਪੰਜਾਬ ਅੰਦਰ ਕਾਨੂੰਨ ਦਾ ਖੌਫ਼ ਇਸ ਕਦਰ ਖ਼ਤਮ ਹੁੰਦਾ ਜਾ ਰਿਹਾ ਹੈ ਕਿ ਲਗਾਤਾਰ ਪੰਜਾਬ ਅੰਦਰ ਲੁੱਟਾਂ ਖੋਹਾਂ, ਗੁੰਡਾਗਰਦੀ ਤੇ ਕਤਲੋਗਾਰਤ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਦੀ ਆਵਾ ਬਸਤੀ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਮੁੰਡੇ ਦਾ ਮੁਹੱਲੇ ਦੇ ਹੀ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਇਆ ਹੈ।
ਇਸ ਘਟਨਾ ਨੂੰ ਲੈ ਕੇ ਪੀੜਤ ਪਰਿਵਾਰ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਲੜਕਾ ਬਾਬੇ ਦੇ ਮੇਲੇ 'ਤੇ ਗਿਆ ਸੀ, ਜਦੋਂ ਵਾਪਸ ਆ ਰਿਹਾ ਸੀ ਤਾਂ ਕੁੱਝ ਵਿਅਕਤੀਆਂ ਨਾਲ ਮੋਟਰਸਾਈਕਲ ਟਕਰਾ ਗਿਆ। ਉਥੇ ਉਨ੍ਹਾਂ ਵਿਅਕਤੀਆਂ ਨਾਲ ਬੋਲ ਬਾਲਾ ਹੋ ਗਿਆ ਸੀ। ਜਿਸਦੀ ਉਨ੍ਹਾਂ ਨੇ ਰੰਜਿਸ਼ ਰੱਖੀ ਸੀ ਤੇ ਇਸੇ ਰੰਜਿਸ਼ ਨੂੰ ਲੈ ਕੇ ਉਨ੍ਹਾਂ ਲੋਕਾਂ ਵੱਲੋਂ ਸਾਢੇ ਘਰੇ ਆ ਕੇ ਇੱਟਾਂ ਰੋੜੇ ਚਲਾਏ ਗਏ ਤੇ ਉਨ੍ਹਾਂ ਦੇ ਲੜਕੇ ਨੂੰ ਚੌਂਕ ਵਿੱਚ ਬੁਲਾਕੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ,ਜਿਥੇ ਉਸ ਦੀ ਮੌਤ ਹੋ ਗਈ।
ਪੀੜਤ ਪਰਿਵਾਰ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰ ਰਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਮੌਕੇ 'ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਸਾਥੀ ਪੰਜਾਬ ਵਾਪਸ ਆਉਣਗੇ ਜਾਂ ਨਹੀਂ, ਹਾਈਕੋਰਟ 'ਚ ਸੁਣਵਾਈ, ਪ੍ਰਧਾਨ ਮੰਤਰੀ ਬਾਜੇਕੇ ਦਾ ਵੀ ਮਾਮਲਾ
ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਾਤਲ ਲਿਆਉਣੇ ਪੈਣਗੇ ਸਾਹਮਣੇ, ਅਦਾਲਤ ਦਾ ਸਖ਼ਤ ਹੁਕਮ, ਜੇਲ੍ਹ ਪ੍ਰਸ਼ਾਸਨ ਨੂੰ ਪੈਣਗੀਆਂ ਭਾਜੜਾਂ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)