ਪੜਚੋਲ ਕਰੋ

Moga 'ਚ ਗਰਲਫ੍ਰੈਂਡ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ , ਝੂਠੇ ਰੇਪ ਕੇਸ 'ਚ ਫਸਾਉਣ ਦੀ ਦਿੰਦੀ ਸੀ ਧਮਕੀ

Moga News : ਮੋਗਾ ਦੇ ਅਜੀਤਵਾਲ ਥਾਣਾ ਅਧੀਨ ਪੈਂਦੇ ਪਿੰਡ ਤਖਾਣਵੱਧ ਵਿੱਚ ਇੱਕ ਨੌਜਵਾਨ ਨੇ ਆਪਣੀ ਗਰਲਫ੍ਰੈਂਡ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ।

Moga News : ਮੋਗਾ ਦੇ ਅਜੀਤਵਾਲ ਥਾਣਾ ਅਧੀਨ ਪੈਂਦੇ ਪਿੰਡ ਤਖਾਣਵੱਧ ਵਿੱਚ ਇੱਕ ਨੌਜਵਾਨ ਨੇ ਆਪਣੀ ਗਰਲਫ੍ਰੈਂਡ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ 27 ਸਾਲਾ ਬਲਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਗਰਲਫ੍ਰੈਂਡ ਖ਼ਿਲਾਫ਼ ਥਾਣਾ ਅਜੀਤਵਾਲ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪਰਿਵਾਰਕ ਮੈਂਬਰਾਂ ਦੇ ਅਨੁਸਾਰ ਬਲਜਿੰਦਰ ਦੀ ਇੱਕ ਮਹਿਲਾ ਨਾਲ ਕਾਫ਼ੀ ਸਮੇਂ ਤੋਂ ਦੋਸਤੀ ਸੀ। ਦੋਵੇਂ ਇੱਕ-ਦੂਜੇ ਦੀ ਮਦਦ ਕਰਦੇ ਸਨ। ਇਸ ਦੌਰਾਨ ਮਹਿਲਾ ਨੇ ਆਪਣੀ ਸਮੱਸਿਆ ਦੱਸ ਕੇ ਬਲਜਿੰਦਰ ਤੋਂ 2 ਲੱਖ ਰੁਪਏ ਉਧਾਰ ਲਏ ਸਨ।

'ਦੋ ਸਾਲਾਂ ਤੋਂ ਮੰਗ ਰਿਹਾ ਸੀ ਆਪਣੇ ਪੈਸੇ'

ਦੱਸਿਆ ਜਾ ਰਿਹਾ ਹੈ ਕਿ ਕਰੀਬ ਦੋ ਸਾਲਾਂ ਤੋਂ ਬਲਜਿੰਦਰ ਉਸ ਮਹਿਲਾ ਤੋਂ ਆਪਣੇ ਪੈਸੇ ਵਾਪਸ ਮੰਗ ਰਿਹਾ ਸੀ, ਪਰ ਉਹ ਹਰ ਵਾਰ ਟਾਲਮਟੋਲ ਕਰ ਰਹੀ ਸੀ। ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਜਦੋਂ ਉਨ੍ਹਾਂ ਦੇ ਪੁੱਤਰ ਨੇ ਪੈਸੇ ਵਾਪਸ ਕਰਨ ਲਈ ਦਬਾਅ ਬਣਾਇਆ ਤਾਂ ਮਹਿਲਾ ਨੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।

ਰੇਪ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਤੋਂ ਸੀ ਪ੍ਰੇਸ਼ਾਨ

ਪਰਿਵਾਰ ਦਾ ਆਰੋਪ ਹੈ ਕਿ ਮਹਿਲਾ ਬਲਜਿੰਦਰ ਨੂੰ ਵਾਰ-ਵਾਰ ਧਮਕੀ ਦਿੰਦੀ ਸੀ ਕਿ ਜੇਕਰ ਉਸ ਨੇ ਪੈਸੇ ਮੰਗਣੇ ਬੰਦ ਨਾ ਕੀਤੇ ਤਾਂ ਉਹ ਉਸ ਨੂੰ ਝੂਠੇ ਰੇਪ ਕੇਸ ਵਿੱਚ ਫਸਾ ਕੇ ਜੇਲ੍ਹ ਭੇਜ ਦੇਵੇਗੀ। ਇਨ੍ਹਾਂ ਧਮਕੀਆਂ ਕਾਰਨ ਬਲਜਿੰਦਰ ਮਾਨਸਿਕ ਤੌਰ 'ਤੇ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਆਖ਼ਿਰਕਾਰ ਉਸ ਨੇ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਥਾਣਾ ਅਜੀਤਵਾਲ ਦੇ ਇੰਚਾਰਜ ਇੰਸਪੈਕਟਰ ਰਾਜ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਸੂਤਰਾਂ ਮੁਤਾਬਕ ਕਥਿਤ ਆਰੋਪੀ ਮਹਿਲਾ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Advertisement

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget